ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਾਕਰ ਨੇ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਸਾਰੇ ਪੂਰੇ ਕੀਤੇ ਹਨ ਤੇ ਉਸ ਤੋਂ ਵੱਧ ਕੇ ਕੰਮ ਕੀਤੇ ਹਨ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭੇਜੀ ਗਈ ਇਸ ਵਿਸ਼ੇਸ਼ ਰਾਸ਼ਨ ਕਿੱਟ ਵਿੱਚ ਗਰੀਬ ਪਰਿਵਾਰਾਂ ਦੀ ਰੋਜ਼ਾਨਾ ਰਸੋਈ ਦੀ ਵਰਤੋਂ ਵਾਲੀਆਂ ਮਿਆਰੀ ਵਸਤੂਆਂ ਸ਼ਾਮਲ ਹਨ, ਜੋ ਸਿੱਧੇ ਤੌਰ ਤੇ ਉਨ੍ਹਾਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਕੋਈ ਵੀ ਲੋੜਵੰਦ ਪਰਿਵਾਰ ਰਾਸ਼ਨ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।
ਇਸ ਮੌਕੇ ਰਾਸ਼ਨ ਕਿੱਟਾਂ ਹਾਸਲ ਕਰਨ ਵਾਲੇ ਲਾਭਪਾਤਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਮਿਲਣ ਵਾਲੀਆਂ ਇਹ ਸਹੂਲਤਾਂ ਬਿਨਾਂ ਕਿਸੇ ਪੱਖਪਾਤ ਦੇ ਬਿਲਕੁਲ ਸਹੀ ਸਮੇਂ ਤੇ ਸਿੱਧੇ ਲੋੜਵੰਦਾਂ ਤੱਕ ਪਹੁੰਚ ਰਹੀਆਂ ਹਨ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ। ਸਰਕਾਰ ਵਲੋਂ ਹੋ ਰਹੇ ਵਿਕਾਸ ਕਾਰਜਾਂ ਬਾਰੇ ਦਿੱਤੀ ਜਾਣਕਾਰੀ |ਇਸ ਮੌਕੇ ਤੇ ਮੌਜੂਦ ਸਰਪੰਚ ਲਖਵਿੰਦਰ ਸਿੰਘ , ਬਲਾਕ ਪ੍ਰਧਾਨ ਕਰਨ, ਬਲਾਕ ਪ੍ਰਧਾਨ ਭਜਨ ਕੰਬੋਜ, ਬਲਾਕ ਸੰਮਤੀ ਮੈਂਬਰ ਮੰਗਲ ਸਿੰਘ, ਸਰਪੰਚ ਲਖਵੀਰ ਸਿੰਘ, ਸਰਪੰਚ ਸੁਰਿੰਦਰ ਕੁਮਾਰ ਅਤੇ ਸਮਹੂ ਵਰਕਰ ਸਨ |
ਫਾਜ਼ਿਲਕਾ ਦੇ ਵਿਧਾਇਕ ਨੇ ਪਿੰਡ ਤਰੋਬੜੀ ਵਿਖੇ ਲੋਕ ਮਿਲਣੀ ਦੌਰਾਨ ਜਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ