ਫਾਜ਼ਿਲਕਾ ਦੇ ਵਿਧਾਇਕ ਸ਼੍ਰੀ ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਕਰੀਂਖੇੜਾ ਵਿਖੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਸਕੂਲੀ ਬੱਚਿਆਂ ਨੂੰ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ।
ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਮਾਨ ਸਰਕਾਰ ਦੇ ਯਤਨਾਂ ਸਦਕਾ ਸਾਡੇ ਸਰਕਾਰੀ ਸਕੂਲਾਂ ਦੇ ਬੱਚੇ ਹਰ ਖੇਤਰ ਵਿੱਚ ਸ਼ਾਨਦਾਰ ਤਰੱਕੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਬਦਲਾਅ ਦੀ ਇੱਕ ਨਵੀਂ ਸਵੇਰ ਉੱਠੀ ਹੈ।
ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਕਲਾਸਰੂਮ ਵਿਦਿਆਰਥੀਆਂ ਨੂੰ ਡਿਜੀਟਲ ਅਤੇ ਇੰਟਰਐਕਟਿਵ ਢੰਗ ਨਾਲ ਸਿੱਖਣ ਵਿੱਚ ਮਦਦ ਕਰ ਰਹੇ ਹਨ! ਉਨ੍ਹਾਂ ਬੱਚਿਆਂ ਨੂੰ ਆਪਣੀ ਪੜ੍ਹਾਈ ‘ਤੇ ਧਿਆਨ ਕੇਂਦਰਿਤ ਕਰਨ ਅਤੇ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ ਸਮਾਜ ਦੀ ਤਰੱਕੀ ਦੀ ਕੁੰਜੀ ਹੈ ਅਤੇ ਸਰਕਾਰ ਹਮੇਸ਼ਾ ਵਿਦਿਆਰਥੀਆਂ ਦਾ ਸਮਰਥਨ ਕਰਨ ਲਈ ਵਚਨਬੱਧ ਹੈ।