ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਵਲੋਂ ਬੀਤੀ ਰਾਤ ਆਪਣੇ ਦਫ਼ਤਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਤੀਰਥ ਸਥਾਨਾਂ ਲਈ ਬੱਸ ਰਵਾਨਾ ਕੀਤੀ |
ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਹੋਣ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯਾਤਰਾ ਦਾ ਅਨੇਕਾ ਲੋਕਾਂ ਨੇ ਲਾਹਾ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਬੱਸਾਂ ਰਾਹੀਂ ਸ਼ਰਧਾਲੂਆਂ ਲਈ ਤੀਰਥ ਸਥਾਨਾਂ ਦੇ ਦਰਸ਼ਨਾਂ ਤੋਂ ਇਲਾਵਾ ਰਹਿਣ-ਸਹਿਣ, ਖਾਣ -ਪੀਣ ਦਾ ਵਧੀਆ ਤੇ ਮੁਫਤ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਬਜੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਤੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਲੋਕਾਂ ਅਤੇ ਧਾਰਮਿਕ ਸ਼ਰਧਾਲੂਆਂ ਨੂੰ ਆਸਾਨ, ਸੁਰੱਖਿਅਤ ਅਤੇ ਮੁਫ਼ਤ ਤੀਰਥ ਦਰਸ਼ਨ ਕਰਵਾਉਣਾ ਹੈ। ਉਨਾਂ ਦੱਸਿਆ ਕਿ ਸ਼ਰਧਾਲੂਆਂ ਵੱਲੋਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ।
ਇਸ ਮੌਕੇ ਵਾਰਡ ਨੂੰ: 10 ਤੋਂ ਐਮ.ਸੀ ਸੰਦੀਪ ਚਲਾਣਾ, ਵਾਰਡ ਇੰਚਾਰਜ 12 ਤੋਂ ਆਤਮਾ ਰਾਮ ਅਤੇ ਵੱਖ ਵੱਖ ਲੀਡਰਸ਼ਿਪ ਤੋਂ ਆਗੂ ਸਨ!