ਫਾਜ਼ਿਲਕਾ ਦੇ ਵਿਧਇਕ ਸ੍ਰੀ. ਨਰਿੰਦਰਪਾਲ ਸਵਨਾ ਨੇ ਹਲਕਾ ਫਾਜ਼ਿਲਕਾ ਦੇ ਪਿੰਡ ਝੁੱਗੇ ਗੁਲਾਬ ਸਿੰਘ, ਪਿੰਡ ਬੇਰੀ ਵਾਲੀ, ਪਿੰਡ ਘੜੂੰਮੀ ਵਿਖੇ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਤੀਰਥ ਸਥਾਨਾ ਦੇ ਦਰਸ਼ਨਾ ਲਈ ਬੱਸਾਂ ਰਵਾਨਾ ਕੀਤੀਆਂ ਗਈਆਂ।
ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਸ਼ਰਧਾਲੂ ਇਹਨਾਂ ਬੱਸਾਂ ਰਾਹੀਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ,ਦੁਰਗਿਆਨਾ ਮੰਦਿਰ,ਜਲ੍ਹਿਆਵਾਲਾ ਬਾਗ, ਰਾਮਤੀਰਥ ਮੰਦਿਰ ਅਤੇ ਕਈ ਗੁਰੂਧਾਮਾਂ ਦੇ ਦਰਸ਼ਨ ਕਰਨਗੇ| ਉਨ੍ਹਾਂ ਕਿਹਾ ਕਿ ਤੀਰਥ ਸਥਾਨਾਂ ਦੇ ਦਰਸ਼ਨਾਂ ਤੋਂ ਇਲਾਵਾ ਰਹਿਣ-ਸਹਿਣ, ਖਾਣ -ਪੀਣ ਦਾ ਵਧੀਆ ਤੇ ਮੁਫਤ ਪ੍ਰਬੰਧ ਪੰਜਾਬ ਸਰਕਾਰ ਵਲੋ ਕੀਤਾ ਗਿਆ ਹੈ|
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਸ ਯਾਤਰਾ ਦਾ ਅਨੇਕਾ ਲੋਕਾਂ ਨੇ ਲਾਹਾ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਬਜੁਰਗ ਅਵਸਥਾ ਵਿਚ ਪਹਿਲਾ ਲੋਕ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਉਹ ਸਰਕਾਰ ਦੀ ਇਸ ਸਕੀਮ ਦਾ ਵਧੇਰੇ ਲਾਭ ਉਠਾ ਰਹੇ ਹਨ।