ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਵਲੋਂ ਅੱਜ ਫਾਜ਼ਿਲਕਾਦੇ ਪਿੰਡ ਝੁੱਗੇ ਗੁਲਾਬ ਸਿੰਘ (ਅਬਾਦੀ ਬਹਿਕ ਖਾਸ) ਵਿਖੇ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਵਿੱਚ ਬਣਾਏ ਗਏ ਯਾਦਗਾਰੀ ਗੇਟ ਦਾ ਉਦਘਾਟਨ ਕੀਤਾ ਗਿਆ|
ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੀ ਗੁਰੂ ਘਰ ਪ੍ਰਤੀ ਸ਼ਰਧਾ, ਸੇਵਾ ਭਾਵਨਾ ਅਤੇ ਭਗਤੀ ਦੀ ਲਸਾਨੀ ਮਿਸਾਲ ਨੂੰ ਅਸੀਂ ਸਿਜਦਾ ਕਰਦੇ ਹਾਂ!
ਉਹਨਾਂ ਪਿੰਡ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਿੰਡ ਵਾਸੀਆਂ ਦਾ ਇਹ ਬਹੁਤ ਵਧੀਆ ਉਪਰਾਲਾ ਹੈ ਤੇ ਅੱਜ ਉਹ ਆਪਣੇ ਆਪ ਵਿੱਚ ਮਾਣ ਮਹਿਸੂਸ ਕਰਦੇ ਹਨ ਕਿ ਧੰਨ ਧੰਨ ਬਾਬਾ ਬੁੱਢਾ ਜੀ ਯਾਦ ਵਿੱਚ ਚੱਲ ਰਹੇ ਸਲਾਨਾ ਜੋੜ ਮੇਲੇ ਵਾਲੇ ਦਿਨ ਹੀ ਉਹਨਾਂ ਨੂੰ ਬਾਬਾ ਬੁੱਢਾ ਜੀ ਦੀ ਯਾਦ ਵਿੱਚ ਬਣਾਏ ਗਏ ਯਾਦਗਾਰੀ ਗੇਟ ਦਾ ਉਦਘਾਟਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।

ਉਹਨਾਂ ਕਿਹਾ ਕਿ ਸਾਡੇ ਦੇਸ਼ ਵਿੱਚ ਅਨੇਕਾਂ ਧਰਮਾਂ ਦੇ ਲੋਕ ਆਪਸ ਵਿੱਚ ਮਿਲ ਜੁਲ ਕੇ ਰਹਿੰਦੇ ਹਨ। ਉਹਨਾਂ ਕਿਹਾ ਕਿ ਆਓ ਸਾਰੇ ਅਸੀਂ ਗੁਰੂ ਸਾਹਿਬ ਦੀ ਪਰਮਾਤਮਾ ਪ੍ਰਤੀ ਭਗਤੀ ਤੋਂ ਸੇਧ ਲਈਏ ਅਤੇ ਆਪਣੇ ਹਲਕੇ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਪਰਮਾਤਮਾ ਅੱਗੇ ਅਰਦਾਸ ਕਰੀਏ!