ਫਾਜ਼ਿਲਕਾ ਦੇ ਵਿਧਾਇਕ ਨੇ ਬੋਦੀਵਾਲਾ ਪੀਠਾ ਪਿੰਡ ਵਿੱਚ 50 ਲੱਖ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਪੀਣ ਵਾਲੇ ਪਾਣੀ ਦੀ ਪਾਈਪਲਾਈਨ ਦਾ ਉਦਘਾਟਨ ਕੀਤਾ

ਫਾਜ਼ਿਲਕਾ ਦੇ ਵਿਧਾਇਕ ਸ਼੍ਰੀ ਨਰਿੰਦਰਪਾਲ ਸਿੰਘ ਸਵਨਾ ਨੇ ਬੋਦੀਵਾਲਾ ਪੀਠਾ ਪਿੰਡ ਵਿੱਚ ਬਣੀ ਨਵੀਂ ਪੀਣ ਵਾਲੇ ਪਾਣੀ ਦੀ ਪਾਈਪਲਾਈਨ ਦਾ ਉਦਘਾਟਨ ਕੀਤਾ ਅਤੇ ਪਿੰਡ ਵਾਸੀਆਂ ਨੂੰ ਵਧਾਈ ਦਿੱਤੀ।
ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਇਸ ਪਾਈਪਲਾਈਨ ਦੇ ਨਿਰਮਾਣ ‘ਤੇ 50 ਲੱਖ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਨੇ ਲੰਬੇ ਸਮੇਂ ਤੋਂ ਨਵੀਂ ਪੀਣ ਵਾਲੇ ਪਾਣੀ ਦੀ ਪਾਈਪਲਾਈਨ ਦੀ ਮੰਗ ਕੀਤੀ ਸੀ, ਅਤੇ ਅੱਜ ਉਨ੍ਹਾਂ ਦੀ ਮੰਗ ਪੂਰੀ ਹੋ ਗਈ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਅੱਜ ਤੋਂ ਉਨ੍ਹਾਂ ਨੂੰ ਸਾਫ਼ ਪੀਣ ਵਾਲੇ ਪਾਣੀ ਦੀ ਨਿਰਵਿਘਨ ਪਹੁੰਚ ਹੋਵੇਗੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ ਹੈ ਅਤੇ ਇਸੇ ਦੇ ਹਿੱਸੇ ਵਜੋਂ ਪਿੰਡਾਂ ਵਿੱਚ ਨਵੀਆਂ ਸੜਕਾਂ, ਨਵੀਆਂ ਗਲੀਆਂ, ਆਧੁਨਿਕ ਖੇਡ ਸਟੇਡੀਅਮ, ਪਾਰਕ, ​​ਖੇਡ ਮੈਦਾਨ ਅਤੇ ਸਕੂਲਾਂ ਦਾ ਆਧੁਨਿਕੀਕਰਨ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *