ਫਾਜ਼ਿਲਕਾ ਦੇ ਵਿਧਾਇਕ ਨੇ ਹਲਕੇ ਦੇ ਪਿੰਡ ਨਵਾਂ ਸਲੇਮਸ਼ਾਹ ਅਤੇ ਗੰਜੂਆਣਾ ਵਿਖੇ ਲਾ੍ਇਬ੍ਰੇਰੀ ਦੇ ਕੰਮ ਦਾ ਨੀਂਹ ਪੱਥਰ ਰੱਖ ਕੇ ਕਰਵਾਈ ਸ਼ੁਰੂਆਤ

  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਸਿਰਤੋੜ ਯਤਨ ਕਰ ਰਹੀ ਹੈ। ਇਹ ਪ੍ਰਗਟਾਵਾ ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਕੀਤਾ।

          ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਨਵਾਂ ਸਲੇਮਸ਼ਾਹ ਅਤੇ ਗੰਜੂਆਣਾ ਵਿਖੇ ਲਾ੍ਇਬ੍ਰੇਰੀ ਦੇ ਕੰਮ ਦਾ ਨੀਂਹ ਪੱਥਰ ਰੱਖ ਕੇ ਸ਼ੁਰੂਆਤ ਕਰਵਾਈ। ਇਸ ਤੋਂ ਇਲਾਵਾ ਉਨ੍ਹਾਂ ਪਿੰਡ ਹਸਤਾ ਕਲਾਂ ਵਿਖੇ ਨਵੀਆਂ ਬਣਾਈਆਂ ਇੰਟਰਲਾਕ ਗਲੀਆਂ ਤੇ ਪੱਕੀਆਂ ਨਾਲੀਆਂ ਦੇ ਉਦਘਾਟਨ ਕੀਤਾ।

          ਇਸ ਦੌਰਾਨ ਬੋਲਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਿਰੰਤਰ ਵਿਕਾਸ ਦੇ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਹਸਤਾ ਕਲਾਂ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ਪਿੰਡਾਂ ਦੀਆਂ ਗਲੀਆਂ ਤੇ ਨਾਲੀਆਂ ਨੂੰ ਪੱਕਾ ਕੀਤਾ ਜਾਵੇ ਤੇ ਇਹ ਗਲੀਆਂ ਨਾਲੀਆਂ ਨੂੰ ਪੱਕਾ ਕਰ ਦਿੱਤਾ ਗਿਆ ਹੈ ਤੇ ਜਿਸ ਦਾ ਅੱਜ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਸਾਰੇ ਪਿੰਡਾਂ ਵਿੱਚ ਵਿਕਾਸ ਦੇ ਕੰਮ ਜਾਰੀ ਹਨ ਤੇ ਅਗਾਂਹ ਵੀ ਜਾਰੀ ਹਨ।
          ਉਨ੍ਹਾਂ ਕਿਹਾ ਕਿ ਪਿੰਡ ਸਲੇਮਸ਼ਾਹ ਤੇ ਗੰਜੂਆਣਾ ਦੇ ਲੋਕ ਦੇ ਵਿਦਿਆਰਥੀ ਲੰਬੇ ਸਮੇਂ ਤੋਂ ਮੰਗ ਕਰ ਰਹੇ ਸਨ ਕਿ ਉਨ੍ਹਾਂ ਦੇ ਪਿੰਡਾਂ ਵਿੱਚ ਲਾਇਬ੍ਰੇਰੀ ਬਣਾ ਕੇ ਦਿੱਤੀ ਜਾਵੇ ਤੇ ਅੱਜ ਇਨ੍ਹਾਂ ਲੋਕਾਂ ਦੀ ਲੰਬੇ ਸਮੇਂ ਵਾਲੀ ਮੰਗ ਪੂਰੀ ਹੋਈ ਹੈ। ਉਨ੍ਹਾਂ ਕਿਹਾ ਕਿ ਅੱਜ ਲਾਇਬ੍ਰੇਰੀ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਤੇ ਆਉਣ ਵਾਲੇ ਡੇਢ ਮਹੀਨੇ ਵਿੱਚ ਬਣਕੇ ਤਿਆਰ ਹੋ ਜਾਵੇਗੀ। ਇਸ ਲਾਇਬ੍ਰੇਰੀ ਦੇ ਬਣਨ ਨਾਲ ਵਿਦਿਆਰਥੀ ਇੱਥੇ ਬੈਠ ਕੇ ਕਿਸੇ ਵੀ ਪੇਪਰ ਦੀ ਤਿਆਰੀ ਕਰ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਸੋਚ ਹੈ ਕਿ ਨੌਜਵਾਨ ਵਰਗ ਪੜ੍ਹ ਲਿਖ ਕੇ ਆਪਣੇ ਪੈਰਾ ਤੇ ਖੜ੍ਹਾ ਹੋਵੇ ਤੇ ਇਸ ਕਰਕੇ ਪਿੰਡਾਂ ਵਿੱਚ ਲਾਇਬ੍ਰੇਰੀਆਂ ਬਣਾਈਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨਾਂ ਨੂੰ ਪੜ੍ਹਨ ਲਈ ਇੱਕ ਛੱਤ ਹੇਠਾਂ ਹੀ ਸਾਰਾ ਪੜ੍ਹਾਈ ਦਾ ਲਿਟਰੇਚਰ ਮਿਲ ਸਕੇ।

Leave a Reply

Your email address will not be published. Required fields are marked *