ਵਿਧਾਇਕ ਫਾਜ਼ਿਲਕਾ ਨੇ ਪਿੰਡ ਬਕੈਨਵਾਲਾ ਤੋਂ ਦਾਨੇਵਾਲਾ ਤੱਕ ਨਵੀਂ ਬਣਨ ਵਾਲੀ ਸੜਕ ਦਾ 1 ਕਰੋੜ 82 ਲੱਖ ਦੀ ਲਾਗਤ ਨਾਲ ਨੀਂਹ ਪੱਥਰ ਰੱਖ ਕੇ ਕੰਮ ਦੀ ਸ਼ੁਰੂਆਤ ਕਰਵਾਈ

ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ 1ਕਰੋੜ 82 ਲੱਖ ਦੀ ਲਾਗਤ ਨਾਲ ਪਿੰਡ ਬਕੈਨਵਾਲਾ ਤੋਂ ਦਾਨੇਵਾਲਾ ਤੱਕ ਨਵੀਂ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਸ਼ੁਰੂਆਤ ਕਰਵਾਈ ਗਈ|
ਇਸ ਮੌਕੇ ਬੋਲਿਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਇੱਥੋਂ ਦੇ ਲੋਕਾਂ ਦੀ ਬਹੁਤ ਲੰਬੇ ਸਮੇਂ ਤੋਂ ਮੰਗ ਸੀ ਕਿ ਇਸ ਸੜਕ ਦਾ ਨਵੀਨੀਕਰਨ ਕੀਤਾ ਜਾਵੇ ਤੇ ਅੱਜ ਲੋਕਾਂ ਦੀ ਇਹ ਮੰਗ ਪੂਰੀ ਹੋਈ ਤੇ ਹੁਣ ਇਹ ਸੜਕ ਆਉਣ ਵਾਲੇ ਲਗਭਗ 3 ਮਹੀਨਿਆਂ ਵਿੱਚ ਬਣਕੇ ਤਿਆਰ ਹੋ ਜਾਵੇਗੀ।
ਉਨ੍ਹਾਂ ਕਿਹਾ ਕਿ ਪਹਿਲਾ ਇਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਸੜਕ ਖਰਾਬ ਹੋਣ ਕਾਰਨ ਆਉਣ ਜਾਣ ਵਿੱਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਤੇ ਹੁਣ ਇਸ ਸੜਕ ਦੇ ਬਣਨ ਨਾਲ ਇਨ੍ਹਾਂ ਪਿੰਡਾਂ ਦੇ ਲੋਕਾਂ ਦੀ ਸਮੱਸਿਆ ਦਾ ਹੱਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਦੇ ਧੰਨਵਾਦੀ ਹਨ ਜਿਨ੍ਹਾਂ ਨੇ  ਲੋਕਾਂ ਦੀ ਇਹ ਮੰਗ ਪੂਰੀ ਕੀਤੀ ਹੈ ਤੇ ਇਸ ਸੜਕ ਦੇ ਨਵੀਨੀਕਰਨ ਲਈ 1 ਕਰੋੜ 82 ਲੱਖ ਦੀ ਰਾਸ਼ੀ ਜਾਰੀ ਕੀਤੀ ਹੈ। ਉਨ੍ਹਾਂ ਪਿੰਡ ਬਕੈਨਵਾਲਾ ਤੇ ਦਾਨੇਵਾਲੀ ਪਿੰਡਾਂ ਦੇ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਹਲਕੇ ਦੇ ਲੋਕਾਂ ਦੇ ਨਾਲ ਖੜ੍ਹੀ ਹੈ। ਇਸ ਉਪਰੰਤ ਪਿੰਡ ਵਾਸੀਆਂ ਵੱਲੋਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਉਨ੍ਹਾਂ ਦੀ ਆਵਾਜਾਈ ਕਾਫ਼ੀ ਸੁਖਾਲੀ ਹੋ ਸਕੇ।


ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਯਤਨਸੀਲ ਹੈ ਤੇ ਹਲਕੇ ਦਾ ਕੋਈ ਵੀ ਪਿੰਡ ਵਿਕਾਸ ਪੱਖੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਪੰਜਾਬ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ ਹਲਕੇ ਦੇ ਲੋਕਾਂ ਬੇਝਿਜਕ ਹੋ ਕੇ ਉਨ੍ਹਾਂ ਕੋਲ ਹੋਰ ਵਿਕਾਸ ਦੇ ਕੰਮਾਂ ਲਈ ਸੁਝਾਅ ਰੱਖਣ ਤਾਂ ਜੋ ਪਿੰਡਾਂ ਨੂੰ ਹੋਰ ਵੀ ਵਧੀਆ ਦਿੱਖ ਪ੍ਰਦਾਨ ਕੀਤੀ  ਜਾ ਸਕੇ।

Leave a Reply

Your email address will not be published. Required fields are marked *