ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਦੀ ਹਰ ਸੰਭਵ ਮਦਦ ਕਰ ਰਹੀ ਹੈ। ਇਹ ਗੱਲ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਪਿੰਡ ਜੋਧਾ ਭੈਣੀ ਦੇ ਦੌਰੇ ਦੌਰਾਨ ਇੱਥੇ ਲੋਕਾਂ ਨੂੰ ਜਾਨਵਰਾਂ ਲਈ ਕੈਟਲ ਫੀਡ ਦੀ ਵੰਡ ਕਰਨ ਮੌਕੇ ਆਖੀ।
ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਹੜ੍ਹ ਇਕ ਕੁਦਰਤੀ ਕਰੋਪੀ ਹੈ ਪਰ ਪੰਜਾਬ ਸਰਕਾਰ ਇਸ ਮੁਸਕਿਲ ਸਮੇਂ ਵਿਚ ਆਪਣੇ ਲੋਕਾਂ ਨਾਲ ਡੱਟ ਕੇ ਖੜ੍ਹੀ ਹੈ ਅਤੇ ਲੋਕਾਂ ਨੂੰ ਹਰ ਪ੍ਰਕਾਰ ਦੀ ਫੌਰੀ ਮਦਦ ਮੁਹਈਆ ਕਰਵਾ ਰਹੀ ਹੈ।

ਵਿਧਾਇਕ ਨੇ ਇਸ ਮੌਕੇ ਵਿਸੇਸ਼ ਤੌਰ ਤੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਧੰਨਵਾਦ ਕੀਤਾ ਹੈ ਜਿੰਨ੍ਹਾਂ ਨੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਅੱਜ ਇੱਕ ਵੱਡਾ ਐਲਾਨ ਕੀਤਾ ਹੈ। ਵਿਧਾਇਕ ਨੇ ਕਿਹਾ ਕਿ ਹੁਣ ਹੜ੍ਹ ਦੇ ਪਾਣੀ ਨਾਲ ਆਈ ਰੇਤ ਕਿਸਾਨ ਦੀ ਹੋਵੇਗੀ ਅਤੇ ਉਹ ਇਸ ਨੂੰ ਵੇਚ ਵੀ ਸਕਣਗੇ। ਇਸ ਤੋਂ ਬਿਨ੍ਹਾਂ ਸਰਕਾਰ ਵੱਲੋਂ ਹੜ੍ਹ ਨਾਲ ਮਾਰੀਆਂ ਫਸਲਾਂ ਦੇ ਮੁਆਵਜੇ ਵਿਚ ਵੀ ਵਾਧਾ ਕੀਤਾ ਗਿਆ ਹੈ। ਇਸਤੋਂ ਬਿਨ੍ਹਾਂ ਹਰ ਪ੍ਰਕਾਰ ਦੇ ਮਕਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਵੀ ਸਰਕਾਰ ਕਰੇਗੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਇਸ ਸਬੰਧੀ ਗਿਰਦਾਵਰੀ ਕਰਵਾਉਣ ਦੇ ਹੁਕਮ ਪਹਿਲਾਂ ਹੀ ਕਰ ਦਿੱਤੇ ਗਏ ਹਨ।
