ਇਸ ਦੌਰਾਨ ਭਾਰਤੀ ਫੌਜ ਭਰਤੀ ਦਫ਼ਤਰ ਫਿਰੋਜ਼ਪੁਰ ਤੋਂ ਆਏ ਹਵਲਦਾਰ ਅਰੁਣ ਵੱਲੋਂ ਵਿਦਿਆਰਥੀਆਂ ਨੂੰ Agniveer Scheme ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਭਰਤੀ ਪ੍ਰਕਿਰਿਆ, ਯੋਗਤਾ ਅਤੇ ਅਗਨੀਵੀਰ ਯੋਜਨਾ ਦੇ ਫਾਇਦੇ ਵੀ ਸਮਝਾਏ। ਇਸ ਦੌਰਾਨ ਪ੍ਰਚਾਰ ਗੱਡੀ ਦੇ ਵੀਡੀਓ ਮਾਧਿਅਮ ਰਾਹੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ, ਉਨ੍ਹਾਂ ਨੇ ਸੈਨਾ ਵਿੱਚ ਅਫਸਰ ਬਣਨ ਦੇ ਮੌਕਿਆਂ, ਜੂਨੀਅਰ ਕਮਿਸ਼ਨਡ ਅਫਸਰ (JCO) ਅਤੇ ਹੋਰ ਅਸਾਮੀਆਂ ਬਾਰੇ ਵੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ।
ਇਹ ਪ੍ਰੋਗਰਾਮ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਫਾਜ਼ਿਲਕਾ ਵੱਲੋਂ ਆਯੋਜਿਤ ਕੀਤਾ ਗਿਆ, ਜਿਸ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਸੈਨਾ ਵਿੱਚ ਕਰੀਅਰ ਬਣਾਉਣ ਲਈ ਪ੍ਰੇਰਿਤ ਕਰਨਾ ਸੀ।

ਇਸ ਲੈਕਚਰ ਵਿੱਚ ਰਾਜ ਸਿੰਘ, ਪਲੇਸਮੈਂਟ ਅਫਸਰ, ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਫਾਜ਼ਿਲਕਾ ਵੱਲੋਂ ਵਿਦਿਆਰਥੀਆਂ ਨੂੰ ਅਗਨਿਵੀਰ ਭਰਤੀ ਪ੍ਰਕਿਰਿਆ ਯੋਗਤਾ ਮਾਪਦੰਡ ਚੋਣ ਪ੍ਰਕਿਰਿਆ ਤਿਆਰੀ ਦੇ ਤਰੀਕੇ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਅਗਨਿਵੀਰ ਭਰਤੀ ਸੰਬੰਧੀ ਲੈਕਚਰ ਸਰਕਾਰੀ ਐਮ.ਆਰ. ਕਾਲਜ ਅਤੇ ਸਰਕਾਰੀ ਆਈ.ਟੀ.ਆਈ. ਫਾਜ਼ਿਲਕਾ ਦੇ ਸਾਂਝੇ ਤਾਲਮੇਲ ਨਾਲ ਕਰਵਾਇਆ ਗਿਆ।
ਇਸ ਮੌਕੇ ਸਰਕਾਰੀ ਆਈਟੀਆਈ ਫਾਜ਼ਿਲਕਾ ਦੇ ਪ੍ਰਿੰਸੀਪਲ ਰਾਜਿੰਦਰ ਸਿੰਘ, ਸਰਕਾਰੀ ਐਮਆਰ ਕਾਲਜ ਦੇ ਪ੍ਰਿੰਸੀਪਲ ਗੁਰਮਿੰਦਰ ਕੌਰ ਅਤੇ ਆਈਟੀਆਈ ਤੋਂ ਗੁਰਜੰਟ ਸਿੰਘ ਅਤੇ ਜਸਵਿੰਦਰ ਸਿੰਘ ਅਤੇ ਮੈੈਡਮ ਮਮਤਾ ਗਰੋਵਰ ਸਰਕਾਰੀ ਐਮਆਰ ਕਾਲਜ ਤੋਂ ਇਲਾਵਾ ਵਿਦਿਆਰਥੀ ਮੌਜੂਦ ਸੀ


