ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਅੱਜ ਦਾਣਾ ਮੰਡੀ ਜਲਾਲਾਬਾਦ ਅਤੇ ਘੁਬਾਇਆ ਵਿਖੇ ਕਿਸਾਨਾਂ ਵੱਲੋਂ ਲਿਆਂਦੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਅਤੇ ਕਿਸਾਨਾਂ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਜੀ ਆਇਆ ਕਿਹਾ।
ਇਸ ਮੌਕੇ ਬੋਲਦਿਆਂ ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਸਾਰੇ ਖ਼ਰੀਦ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਅਤੇ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਖ਼ਰੀਦ ਸੀਜ਼ਨ ਦੌਰਾਨ ਮੰਡੀਆਂ ਵਿੱਚ ਇਸ ਵਾਰ ਵੀ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਕਿਸਾਨਾਂ, ਮਜ਼ਦੂਰਾਂ ਅਤੇ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖਰੀਦੀ ਗਈ ਝੋਨੇ ਦੀ ਫਸਲ ਦੀ ਅਦਾਇਗੀ ਵੀ ਖਰੀਦ ਏਜੰਸੀਆਂ ਵੱਲੋਂ ਮਿੱਥੇ ਸਮੇਂ ਵਿੱਚ ਉਨ੍ਹਾਂ ਦੇ ਖਾਤਿਆਂ ਵਿੱਚ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ 2389 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਝੋਨੇ ਦੀ ਸਰਕਾਰੀ ਰੇਟਾਂ ਤੇ ਖਰੀਦ ਕੀਤੀ ਜਾਵੇਗੀ ਅਤੇ ਇਨ੍ਹਾਂ ਖਰੀਦ ਕੇਂਦਰ ਵਿੱਚ ਪੀਣ ਵਾਲੇ ਪਾਣੀ, ਛਾਂ, ਰੌਸ਼ਨੀ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ‘ਚ ਸੁੱਕੀ ਫਸਲ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਮੰਡੀ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ ਤੇ ਮੰਡੀਆਂ ਵਿੱਚ ਭੀੜ ਦੀ ਸਮੱਸਿਆ ਨਾ ਬਣੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਵੱਲੋਂ ਲਿਆਂਦੀ ਗਈ ਫ਼ਸਲ ਦਾ ਦਾਣਾ-ਦਾਣਾ ਖਰੀਦ ਕੀਤਾ ਜਾਵੇਗਾ।
ਇਸ ਮੌਕੇ ਮਾਰਕਿਟ ਕਮੇਟੀ ਜਲਾਲਾਬਾਦ ਦੇ ਚੇਅਰਮੈਨ ਪ੍ਰਦੀਪ ਚੁੱਘ ਆਦਿ ਹਾਜ਼ਰ ਸਨ