ਕਿਸਾਨ ਮੇਲੇ ‘ਚ ਗੂੰਜਿਆ ਤਰੱਕੀ ਦਾ ਸੁਨੇਹਾ: ਵਿਧਾਇਕ ਨਰਿੰਦਰਪਾਲ  ਸਿੰਘ ਸਵਨਾ ਨੇ ਸਟਾਲਾਂ ਦਾ ਦੌਰਾ ਕਰਕੇ ਪ੍ਰਗਤੀਸ਼ੀਲ ਕਿਸਾਨਾਂ ਨਾਲ ਕੀਤਾ ਸੰਵਾਦ

ਅੱਜ ਫਾਜ਼ਿਲਕਾ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕਿਸਾਨਾਂ ਨੂੰ ਰਵਾਇਤੀ ਖੇਤੀ ਦੇ ਨਾਲ ਨਾਲ ਸਹਾਇਕ ਧੰਧਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। 

ਵਿਧਾਇਕ ਸਵਨਾ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਖੇਤੀ ਨੂੰ ਲਾਭਕਾਰੀ ਬਣਾਉਣ ਲਈ ਰਵਾਇਤੀ ਫਸਲਾਂ ਦੇ ਨਾਲ-ਨਾਲ ਸਹਾਇਕ ਧੰਧਿਆਂ ਨੂੰ ਅਪਨਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਬੱਕਰੀ ਪਾਲਣ, ਸੂਰ ਪਾਲਣ, ਮੱਛੀ ਪਾਲਣ, ਫਲਦਾਰ ਬੂਟੇ ਲਗਾਉਣ ਅਤੇ ਦਰੱਖਤਾਂ ਦੀ ਰੋਪਾਈ ਵਰਗੀਆਂ ਗਤੀਵਿਧੀਆਂ ਵੱਲ ਧਿਆਨ ਦੇਣ ਦੀ ਅਪੀਲ ਕੀਤੀ, ਜਿਸ ਨਾਲ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋ ਸਕਦਾ ਹੈ।

ਇਸ ਮੌਕੇ ਪ੍ਰਗਤੀਸ਼ੀਲ ਕਿਸਾਨਾਂ ਵੱਲੋਂ ਵੱਖ-ਵੱਖ ਸਟਾਲ ਵੀ ਲਗਾਏ ਗਏ, ਜਿੱਥੇ ਉਨ੍ਹਾਂ ਨੇ ਆਪਣੀਆਂ ਨਵੀਨਤਮ ਤਕਨੀਕਾਂ ਅਤੇ ਸਫਲਤਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਵਿਧਾਇਕਾਂ ਸਵਨਾ ਨੇ ਸਾਰੇ ਸਟਾਲਾਂ ਦਾ ਦੌਰਾ ਕੀਤਾ ਅਤੇ ਪ੍ਰਗਤੀਸ਼ੀਲ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਤਜਰਬਿਆਂ ਬਾਰੇ ਜਾਣਿਆ।

ਇਸ ਮੌਕੇ ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ ਗੋਲਡੀ ਵੱਲੋ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਸਰਕਾਰ ਵੱਲੋਂ ਚਲ ਰਹੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਪੂਰਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਕਿਸਾਨ ਮੇਲਿਆਂ ਰਾਹੀਂ ਕਿਸਾਨਾਂ ਨੂੰ ਖੇਤੀ ਸੰਬੰਧੀ ਵਿਗਿਆਨਕ ਤਰੀਕੇ, ਫਸਲਾਂ ਦੀ ਸੰਭਾਲ, ਜ਼ਰੂਰੀ ਖਾਦਾਂ, ਬੀਜਾਂ ਦੀ ਚੋਣ ਅਤੇ ਕੀੜੇ-ਮਕੌੜਿਆਂ ਤੋਂ ਬਚਾਅ ਬਾਰੇ ਵਿਸਥਾਰ ਨਾਲ ਜਾਣਕਾਰੀ ਮਿਲਦੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਮੇਲੇ ਕਿਸਾਨਾਂ ਲਈ ਇੱਕ ਮੰਚ ਵਜੋਂ ਕੰਮ ਕਰਦੇ ਹਨ, ਜੋ ਖੇਤੀ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਦਾ ਹੱਲ ਲੱਭਣ ਲਈ ਵੀ ਬਹੁਤ ਮੱਦਦਗਾਰ ਸਾਬਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਹੁਣ ਕਿਸਾਨ ਵੱਡੀ ਗਿਣਤੀ ਵਿੱਚ ਕਿਸਾਨ ਮੇਲਿਆਂ ਵਿੱਚ ਪਹੁੰਚ ਕੇ ਵਿਗਿਆਨੀਆਂ ਨਾਲ ਸੰਪਰਕ ਕਰਕੇ ਆਪਣੀ ਖੇਤੀ ਨੂੰ ਲਾਭਕਾਰੀ ਬਣਾ ਰਹੇ ਹਨ।

 ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਸ੍ਰੀਮਤੀ ਹਰਪ੍ਰੀਤ ਪਾਲ ਕੌਰ ਵੱਲੋਂ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਤੇ  ਝੋਨੇ ਦੀ ਸਿਧੀ ਬਿਜਾਈ ਅਪਣਾਉਣ ਲਈ ਕਿਹਾ ਅਤੇ ਖੇਤੀਬਾੜੀ ਵਿਭਾਗ ਵੱਲੋਂ ਚੱਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਆਏ ਹੋਏ ਕਿਸਾਨ ਵੀਰਾ ਅਤੇ ਬੀਬੀਆਂ ਦਾ ਧੰਨਵਾਦ ਕੀਤਾ।

ਖੇਤੀਬਾੜੀ ਵਿਭਾਗ ਦੇ ਮਾਹਿਰਾਂ ਵੱਲੋਂ ਇਸ ਮੌਕੇ ਕਿਸਾਨਾਂ ਨੂੰ ਵੱਖ-ਵੱਖ ਸਕੀਮਾਂ ਜਿਵੇਂ ਕਿ ਸਬਸਿਡੀ ਯੋਜਨਾਵਾਂ, ਆਧੁਨਿਕ ਖੇਤੀ ਤਕਨੀਕਾਂ ਅਤੇ ਨਵੀਂਆਂ ਫਸਲਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ, ਮਾਹਿਰਾਂ ਨੇ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦੇ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਵੀ ਕੀਤਾ।

ਡਾਕਟਰ ਵਿਜੇ ਸਿੰਘ  ਭੋਂ ਪਰਖ ਅਫਸਰ ਨੇ ਮਿੱਟੀ/ ਪਾਣੀ ਦੀ ਪਰਖ ਅਤੇ ਮਿੱਟੀ ਦੀ ਸਿਹਤ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ

ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਡਾਕਟਰ ਅਨਿਲ ਕਾਮਰਾ ਫਲ ਵਿਗਿਆਨੀ  ਨੇ ਬਾਗਾਂ ਬਾਰੇ ਜਾਣਕਾਰੀ ਦਿੱਤੀ ਅਤੇ ਡਾਕਟਰ ਮਨਪ੍ਰੀਤ ਸਿੰਘ ਪ੍ਰਮੁੱਖ ਫ਼ਸਲ ਵਿਗਿਆਨੀ ਨੇ ਸਾਉਣੀ ਦੀਆਂ ਫ਼ਸਲਾਂ ਦੇ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ

ਡਾਕਟਰ ਰੁਪਿੰਦਰ ਕੌਰ ਕ੍ਰਿਸ਼ੀ ਵਿਗਿਆਨ ਕੇਂਦਰ ਫਾਜ਼ਿਲਕਾ ਵੱਲੋਂ ਫੂਡ ਪ੍ਰੋਸੈਸਿੰਗ ਅਤੇ ਵੇਲੂ ਐਡੀਸ਼ਨ ਬਾਰੇ ਜਾਣਕਾਰੀ ਦਿੱਤੀ

ਡਾਕਟਰ ਮਨਦੀਪ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਅਤੇ ਡਾਕਟਰ ਗੁਲਜ਼ਾਰ ਸਿੰਘ ਸੀਨੀਅਰ ਵੇਟਨਰੀ ਅਫ਼ਸਰ ਨੇ ਪਸੂ ਪਾਲਣ ਵਿਸਥਾਰ ਨਾਲ ਸਬੰਧੀ ਜਾਣਕਾਰੀ ਦਿੱਤੀ

ਡਾਕਟਰ ਜਗਦੀਸ਼ ਅਰੋੜਾ ਡਾਕਟਰ ਮਨਪ੍ਰੀਤ ਸਿੰਘ ਪ੍ਰਮੁੱਖ ਫ਼ਸਲ ਵਿਗਿਆਨੀ ਨੇ ਸਾਉਣੀ ਦੀਆਂ ਫ਼ਸਲਾਂ ਦੇ ਪ੍ਰਬੰਧਨ ਬਾਰੇਜਿਲ੍ਹਾ ਪ੍ਰਸਾਰ ਮਾਹਿਰ ਨੇ ਫਸਲਾਂ ਦੇ ਕੀੜੇ ਮਕੌੜੇ ਅਤੇ ਬਿਮਾਰੀਆਂ ਬਾਰੇ ਅਤੇ ਉਨ੍ਹਾਂ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ

ਮੰਚ ਸੰਚਾਲਨ ਰਾਜਿੰਦਰ ਕੁਮਾਰ ਵਰਮਾ ਖੇਤੀਬਾੜੀ ਵਿਕਾਸ ਅਫ਼ਸਰ ਨੇ ਕੀਤਾ

ਇਸ ਮੇਲੇ ਵਿੱਚ ਹੁੰਮ ਹੁਮਾ ਕੇ ਪਹੁੰਚਿਆ ਕਿਸਾਨ ਬੀਬੀਆਂ, 200 ਤੋਂ  ਵੱਧ ਕਿਸਾਨ ਬੀਬੀਆਂ ਨੇ ਮੇਲੇ ਵਿੱਚ ਕੀਤੀ ਸ਼ਿਰਕਤ ਅਤੇ 10 ਸੈਲਫ ਹੈਲਪ ਗਰੁੱਪ ਕਿਸਾਨ ਬੀਬੀਆਂ ਵੱਲੋਂ ਇਸ ਕਿਸਾਨ ਮੇਲੇ ਵਿੱਚ ਆਪਣੀਆਂ ਪ੍ਰਦਰਸ਼ਨੀ ਵੀ ਲਗਾਈ ਗਈਆ।

ਇਸ ਕਿਸਾਨ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਿਰਕਤ ਕੀਤੀ ਅਤੇ ਖੇਤੀਬਾੜੀ ਨਾਲ ਸੰਬੰਧਿਤ ਨਵੀਆਂ ਜਾਣਕਾਰੀਆਂ ਹਾਸਲ ਕਰਦਿਆਂ ਇਸ ਉਪਰਾਲੇ ਦੀ ਸਰਾਹਨਾ ਕੀਤੀ।

ਇਸ ਮੌਕੇ ਐਸਡੀਐਮ ਸ੍ਰੀ ਕੰਵਰਜੀਤ ਸਿੰਘ, ਸ੍ਰੀ ਜੁਗਰਾਜ ਸਿੰਘ, ਸੰਯੁਕਤ ਡਾਇਰੈਕਟਰ ਖੇਤੀਬਾੜੀ ਡਾ ਕਰਨਜੀਤ ਗਿੱਲ, ਸ੍ਰੀ ਉਪਕਾਰ ਜਾਖੜ ਚੇਅਰਮੈਨ ਯੋਜਨਾ ਕਮੇਟੀ, ਸ੍ਰੀ ਮੋਹਰ ਸਿੰਘ ਜਾਖੜ ਆਦਿ ਹਾਜਰ ਸਨ।

Leave a Reply

Your email address will not be published. Required fields are marked *