ਐਲ. ਈ. ਡੀ. ਵੈਨ ਰਾਹੀਂ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ ਸ਼੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼

 ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਐਲ. ਈ. ਡੀ. ਵੈਨ ਵੱਲੋਂ ਬੀਤੀ ਸ਼ਾਮ ਫਾਜਿਲਕਾ ਹਲਕੇ ਦੇ ਪਿੰਡ ਵੱਲੇ ਸ਼ਾਹ ਉਤਾੜ ਵਿਖੇ ਪਹੁੰਚ ਕੇ ਪਿੰਡ ਵਾਸੀਆਂ ਨੂੰ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਉਪਦੇਸ਼ਾਂ ਬਾਰੇ ਜਾਣੂ ਕਰਵਾਇਆ ਗਿਆ।
ਡਾਕੂਮੈਂਟਰੀ ਵੈਨ ਰਾਹੀਂ ਅੱਧੇ ਘੰਟੇ ਦੀ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਅਤੇ ਉਨ੍ਹਾਂ ਵੱਲੋਂ ਦਿੱਤੇ ਮਨੁੱਖਤਾ, ਸਮਾਨਤਾ, ਸਮਾਜਿਕ ਨਿਆਂ, ਸੇਵਾ, ਭਾਈਚਾਰੇ ਅਤੇ ਸਦਭਾਵਨਾ ਦੇ ਸਰਬਵਿਆਪੀ ਸੰਦੇਸ਼ ਨੂੰ ਦਰਸਾਉਂਦੀ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਪਿੰਡ ਵਾਸੀਆਂ ਨੂੰ ਗੁਰੂ ਸਾਹਿਬ ਦੇ ਮਹਾਨ ਜੀਵਨ ਦਰਸ਼ਨ, ਸਮਾਜ ਸੁਧਾਰਕ ਵਿਚਾਰਾਂ ਅਤੇ ਸਮਾਜ ਵਿੱਚ ਬਰਾਬਰੀ ਤੇ ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਦੇ ਯੋਗਦਾਨ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ।

ਇਸ ਦੌਰਾਨ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਰਾਹੀਂ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਆਮ ਲੋਕਾਂ, ਵਿਸ਼ੇਸ਼ ਤੌਰ ਤੇ ਨੌਜਵਾਨ ਪੀੜ੍ਹੀ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਅੱਜ ਵੀ ਸਮਾਜ ਨੂੰ ਸੱਚ, ਸਮਾਨਤਾ ਅਤੇ ਆਪਸੀ ਸਤਿਕਾਰ ਦਾ ਰਾਹ ਦਿਖਾਉਂਦੀ ਹੈ, ਜਿਸ ਨਾਲ ਸਮਾਜ ਵਿੱਚ ਭਾਈਚਾਰਾ ਅਤੇ ਸਦਭਾਵਨਾ ਹੋਰ ਮਜ਼ਬੂਤ ਹੋਵੇਗੀ।

Leave a Reply

Your email address will not be published. Required fields are marked *