ਪੰਜਾਬ ਕਾਂਗਰਸ ਦੇ ਪ੍ਰਧਾਨ ਸ. ਪਰਗਟ ਸਿੰਘ ਨਾਲ ਘੱਟ ਗਿਣਤੀ ਵਿਭਾਗ ਦੀ ਟੀਮ ਨੇ ਕੀਤੀ ਅਹਿਮ ਮੁਲਾਕਾਤ; ਸੰਗਰੂਰ ਅਤੇ ਦਿੱਲੀ ਰੈਲੀ ਦੀ ਕਾਮਯਾਬੀ ‘ਤੇ ਦਿੱਤੀ ਮੁਬਾਰਕਬਾਦ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਸ. ਪਰਗਟ ਸਿੰਘ ਨਾਲ ਕਾਂਗਰਸ ਪਾਰਟੀ ਦੇ ਘੱਟ ਗਿਣਤੀ ਵਿਭਾਗ (Minority Department) ਦੀ ਪੂਰੀ ਟੀਮ ਵੱਲੋਂ ਇੱਕ ਅਹਿਮ ਅਤੇ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦਾ ਮੁੱਖ ਮਕਸਦ ਪੰਜਾਬ ਵਿੱਚ ਪਾਰਟੀ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨਾ ਅਤੇ ਘੱਟ ਗਿਣਤੀ ਭਾਈਚਾਰੇ ਨੂੰ ਦਰਪੇਸ਼ ਮੁਸ਼ਕਲਾਂ ਦਾ ਹੱਲ ਕੱਢਣਾ ਸੀ।
ਇਸ ਵਿਸ਼ੇਸ਼ ਮੁਲਾਕਾਤ ਦੌਰਾਨ ਪੰਜਾਬ ਦੇ ਇੰਚਾਰਜ ਸ਼੍ਰੀ ਮਹਿਬੂਬ ਚੌਕਰ, ਘੱਟ ਗਿਣਤੀ ਵਿਭਾਗ ਦੇ ਚੇਅਰਮੈਨ ਪ੍ਰੋਫੈਸਰ ਇਮੈਨੁਅਲ ਨਾਹਰ, ਸੂਬਾ ਕਨਵੀਨਰ ਡਾ. ਸੁਭਾਸ਼ ਥੋਬਾ, ਕਨਵੀਨਰ ਹੈਪੀ ਮਲਿਕ, ਐਡਵੋਕੇਟ ਸ਼ੈਰਨ ਕ੍ਰਿਸਟੀ ਜੌਨ, ਹਰਮੇਸ਼ ਗਿੱਲ ਅਤੇ ਰਵੀ ਮਸੀਹ ਸਮੇਤ ਹੋਰ ਆਗੂ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।


ਇਸ ਮੌਕੇ ‘ਤੇ ਸਰਦਾਰ ਪਰਗਟ ਸਿੰਘ ਵੱਲੋਂ ਦਿੱਲੀ ਅਤੇ ਸੰਗਰੂਰ ਵਿੱਚ ਹੋਈਆਂ ਰੈਲੀਆਂ ਵਿੱਚ ਘੱਟ ਗਿਣਤੀ ਵਿਭਾਗ ਵੱਲੋਂ ਸੈਂਕੜੇ-ਹਜ਼ਾਰਾਂ ਸਾਥੀਆਂ ਸਮੇਤ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ‘ਤੇ ਘੱਟ ਗਿਣਤੀ ਦੇ ਚੇਅਰਮੈਨ ਅਤੇ ਇੰਚਾਰਜ ਨੂੰ ਉਚੇਚੇ ਤੌਰ ‘ਤੇ ਮੁਬਾਰਕਬਾਦ ਦਿੱਤੀ ਗਈ।

ਜ਼ਮੀਨੀ ਪੱਧਰ ‘ਤੇ ਸੰਗਠਨ ਨੂੰ ਸੁਦ੍ਰਿੜ ਕਰਨ ‘ਤੇ ਜੋਰ
ਬੈਠਕ ਦੌਰਾਨ ਪਾਰਟੀ ਦੇ ਅਹੁਦੇਦਾਰਾਂ ਅਤੇ ਟੀਮ ਵੱਲੋਂ ਸੂਬੇ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਅਤੇ ਹਰ ਵਰਗ ਨਾਲ ਸਿੱਧਾ ਰਾਬਤਾ ਕਾਇਮ ਕਰਨ ਬਾਰੇ ਗੰਭੀਰ ਚਰਚਾ ਕੀਤੀ ਗਈ। ਆਗੂਆਂ ਨੇ ਦੱਸਿਆ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਘੱਟ ਗਿਣਤੀ ਭਾਈਚਾਰੇ ਦੇ ਹੱਕਾਂ, ਸੁਰੱਖਿਆ ਅਤੇ ਉਨ੍ਹਾਂ ਦੀ ਭਲਾਈ ਲਈ ਵਚਨਬੱਧ ਰਹੀ ਹੈ।


ਭਾਈਚਾਰਕ ਸਮੱਸਿਆਵਾਂ ਦੇ ਹੱਲ ਦਾ ਵਿਸ਼ਵਾਸ
ਸ. ਪਰਗਟ ਸਿੰਘ ਨੇ ਟੀਮ ਦੀਆਂ ਗੱਲਾਂ ਅਤੇ ਸੁਝਾਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਵਿਸ਼ਵਾਸ ਦਿਵਾਇਆ ਕਿ ਘੱਟ ਗਿਣਤੀ ਭਾਈਚਾਰੇ ਦੇ ਮੁੱਦਿਆਂ ਅਤੇ ਹੱਕਾਂ ਦੀ ਆਵਾਜ਼ ਨੂੰ ਹਰ ਪੱਧਰ ‘ਤੇ ਪ੍ਰਮੁੱਖਤਾ ਨਾਲ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦਾ ਹਰ ਵਰਕਰ ਅਤੇ ਅਹੁਦੇਦਾਰ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਮਿਲ ਕੇ ਕੰਮ ਕਰੇਗਾ।
ਇਸ ਮੁਲਾਕਾਤ ਤੋਂ ਬਾਅਦ ਟੀਮ ਦੇ ਆਗੂਆਂ ਨੇ ਭਰੋਸਾ ਜਤਾਇਆ ਕਿ ਪਾਰਟੀ ਪ੍ਰਧਾਨ ਦੀ ਅਗਵਾਈ ਵਿੱਚ ਘੱਟ ਗਿਣਤੀ ਵਿਭਾਗ ਪੰਜਾਬ ਵਿੱਚ ਇੱਕ ਨਵੀਂ ਊਰਜਾ ਨਾਲ ਕੰਮ ਕਰੇਗਾ।

Leave a Reply

Your email address will not be published. Required fields are marked *