ਮੰਡੀ ਗੋਬਿੰਦਗੜ੍ਹ ਦੀ ਬਸੰਤ ਵਿਹਾਰ ਕਲੌਨੀ ਦੀਆਂ ਮੁਸ਼ਕਲਾਂ ਦਾ ਛੇਤੀ ਹੋਵੇਗਾ ਹੱਲ

ਮੰਡੀ ਗੋਬਿੰਦਗੜ੍ਹ, 18 ਮਾਰਚ: ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਲੋਹਾ ਨਗਰੀ ਵਿੱਚ ਪੈਂਦੀ ਬਸੰਤ ਵਿਹਾਰ ਕਲੌਨੀ ਦੇ ਵਸਨੀਕਾਂ ਨੂੰ ਪੇਸ਼ ਆਉਂਦੀਆਂ ਮੁਸ਼ਕਲਾਂ ਦਾ ਛੇਤੀ ਹੱਲ ਕੀਤਾ ਜਾਵੇਗਾ। ਇਹ ਜਾਣਕਾਰੀ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਕਾਰਜਕਾਰੀ ਇੰਜਨੀਅਰ ਸ਼੍ਰੀ ਗੁਰਪ੍ਰੀਤ ਸਿੰਘ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਬਸੰਤ ਵਿਹਾਰ ਕਲੌਨੀ ਅਣ-ਅਧਿਕਾਰਤ ਹੈ ਅਤੇ ਇਸ ਵਿੱਚ ਵੱਖ-ਵੱਖ ਵਿਕਾਸ ਕਾਰਜ ਕਰਵਾਉਣ ਸਬੰਧੀ ਸਰਕਾਰ ਤੋਂ ਪ੍ਰਵਾਨਗੀ ਮੰਗੀ ਗਈ ਹੈ ਤੇ ਪ੍ਰਵਾਨਗੀ ਪ੍ਰਾਪਤ ਹੁੰਦੇ ਹੀ ਵਿਕਾਸ ਕਾਰਜ ਕਰਵਾ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਲਗਭਗ ਤਿੰਨ ਮਹੀਨੇ ਦਾ ਸਮਾਂ ਲੱਗੇਗਾ

ਸ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕੌਂਸਲ ਵੱਲੋਂ ਸ਼ਹਿਰ ਵਾਸੀਆਂ ਨੂੰ ਪੀਣ ਵਾਲਾ ਪਾਣੀ, ਸੀਵਰੇਜ ਆਦਿ ਸਹੂਲਤਾਂ ਮੁਹੱਈਆ ਕਰਵਾਉਣ ਲਈ ਦ੍ਰਿੜਤਾ ਨਾਲ ਕਾਰਜ ਕੀਤੇ ਜਾ ਰਹੇ ਹਨ ਤੇ ਲੋਕਾਂ ਦੀਆਂ ਮੁਸ਼ਕਲਾਂ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਦੇ ਸਫਾਈ ਸੇਵਕ ਸ਼ਹਿਰ ਅਤੇ ਇਸ ਦੀਆਂ ਕਲੌਨੀਆਂ ਵਿੱਚ ਸਾਫ ਸਫਾਈ ਰੱਖਣ ਲਈ ਨਿਰੰਤਰ ਕੰਮ ਕਰ ਰਹੇ ਹਨ ਅਤੇ ਲੋਕਾਂ ਦੇ ਘਰਾਂ ਦਾ ਕੂੜਾ ਇਕੱਤਰ ਕਰਨ ਲਈ ਡੋਰ-ਟੂ-ਡੋਰ ਟੀਮਾਂ ਭੇਜੀਆਂ ਜਾਂਦੀਆਂ ਹਨ। ਉਨ੍ਹਾਂ ਸ਼ਹਿਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਨਗਰ ਕੌਂਸਲ ਵੱਲੋਂ ਲੋਹਾ ਨਗਰੀ ਨੂੰ ਸਾਫ ਸੁਥਰਾ ਤੇ ਖੂਬਸੂਰਤ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ।

Leave a Reply

Your email address will not be published. Required fields are marked *