ਤਿੰਨ ਨਗਰ ਕੌਂਸਲਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 13 ਮਈ ਤੋਂ ਹੋਵੇਗੀ ਸ਼ੁਰੂ

ਸਟੇਟ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ‘’ਤੇ 26 ਮਈ ਨੂੰ ਕਰਵਾਈਆਂ ਜਾ ਰਹੀਆਂ ਨਵਾਂ ਸ਼ਹਿਰ, ਰਾਹੋਂ ਤੇ ਬੰਗਾਂ ਨਗਰ ਕੌਂਸਲਾਂ ਨੂੰ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰੀਆਂ ਆਰੰਭ ਦਿੱਤੀਆਂ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਅਵਨੀਤ ਕੌਰ ਨੇ ਦੱਸਿਆ ਕਿ ਨਗਰ ਕੌਂਸਲ ਨਵਾਂ ਸ਼ਹਿਰ ਦੀਆਂ 19, ਨਗਰ ਕੌਂਸਲ ਰਾਹੋਂ ਦੀਆਂ 13 ਵਾਰਾਂ ਅਤੇ ਨਗਰ ਕੌਂਸਲ ਬੰਗਾਂ ਦੀਆਂ 15 ਵਾਰਡਾਂ ਲਈ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਚੋਣਾਂ ਨਿਰਪੱਖ,ਸ਼ਾਂਤਮਈ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ।


ਚੋਣ ਸਡਿਊਲ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 13 ਮਈ ਤੋਂ 16 ਮਈ ਤੱਕ ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ ਨਾਮਜ਼ਦ ਰਿਟਰਨਿੰਗ ਅਫ਼ਸਰਾਂ ਪਾਸ ਨਾਮਜ਼ਦਗੀਆਂ ਭਰੀਆਂ ਜਾ ਸਣਗੀਆਂ। ਨਾਮਜ਼ਦਗੀ ਪੇਪਰਾਂ ਦੀ ਪੜੜਤਾਲ 18 ਮਈ ਨੂੰ ਹੋਵੇਗੀ ਤੇ 19 ਮਈ ਨੂੰ ਉਮੀਦਵਾਰ ਦੁਪਹਿਰ 3 ਵਜੇ ਤੱਕ ਨਾਮਜ਼ਦਗੀਆਂ ਵਾਪਸ ਲੈ ਸਕਣਗੇ। ਉਨ੍ਹਾਂ ਦੱਸਿਆ ਕਿ 26 ਮਈ ਨੂੰ ਵੋਟਾਂ ਸਵੇਰੇ 8 ਤੋਂ ਸ਼ਾਮ 5 ਵਜੇ ਤੱ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਨਿਰਧਾਰਿਤ ਗਿਣਤੀ ਕੇਂਦਰ ਉੱਤੇ 29 ਮਈ ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਸਮੁੱਚੀ ਚੋਣ ਪ੍ਰਕਿਰਿਆ 1 ਜੂਨ 2026 ਨੂੰ ਮੁਕੰਮਲ ਹੋਵੇਗੀ।  
ਉਨ੍ਹਾਂ ਅੱਗੇ ਦੱਸਿਆ ਕਿ ਐਸ.ਡੀ.ਐਮ.ਨਵਾਂ ਸ਼ਹਿਰ ਅਮਨਜੋਤ ਕੌਰ ਨੂੰ ਨਵਾਂ ਸ਼ਹਿਰ ਨਗਰ ਕੌਂਸਲ ਲਈ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ ਅਤੇ ਤਹਿਸੀਲਦਾਰ ਗੁਰਮੁੱਖ ਸਿੰਘ ਬਤੌਰ ਸਹਾਇਕ ਰਿਟਰਨਿੰਗ ਅਫ਼ਸਰ ਸਹਿਯੋਗ ਕਰਨਗੇ। ਉਨ੍ਹਾਂ ਕਿਹਾ ਕਿ ਨਵਾਂ ਸ਼ਹਿਰ ਨਗਰ ਕੌਂਸਲ ਲਈ ਨਾਮਜ਼ਦਗੀਆਂ ਐਸ.ਡੀ.ਐਮ. ਦਫ਼ਤਰ ਨਵਾਂ ਸ਼ਹਿਰ ਵਿਖੇ ਲਈਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਐਸ.ਡੀ.ਐਮ. ਸੁਨੀਲ ਨੂੰ ਨਗਰ ਕੌਂਸਲ ਰਾਹੋਂ ਲਈ ਰਿਟਰਨਿੰਗ ਅਫ਼ਸਰ ਅਤੇ ਤਹਿਸੀਲਦਾਰਨਵਾਂ ਸ਼ਹਿਰ ਜਸਕਰਨ ਸਿੰਘ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਰਾਹੋਂ ਨਗਰ ਕੌਂਸਲ ਲਈ ਨਾਮਜ਼ਦਗੀਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਲੜਕੀਆਂ),ਰਾਹੋਂ ਵਿਖੇ ਪ੍ਰਾਪਤ ਕੀਤੀਆਂ ਜਾਣਗੀਆਂ।
ਇਸੇ ਤਰ੍ਹਾਂ ਨਗਰ ਕੌਂਸਲ,ਬੰਗਾਂ ਲਈ ਐਸ.ਡੀ.ਐਮ.ਵਿਪਨ ਭੰਡਾਰੀ  ਨੂੰ ਰਿਟਰਨਿੰਗ ਅਫ਼ਸਰ ਅਤੇ ਕਾਰਜਕਾਰੀ ਇੰਜੀਨੀਅਰ ਮੀੰ ਬੋਡ ਨਵਾਂ ਸ਼ਹਿਰ ਗੌਰਵ ਭੰਡਾਰੀ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਨਗਰ ਕੌਂਸਲ ਬੰਗਾ ਲਈ ਨਾਮਜ਼ਦਗੀਆਂ ਐਸ.ਡੀ.ਐਮ.ਦਫ਼ਤਰ ਬੰਗਾ ਵਿਖੇ ਪ੍ਰਾਪਤ ਕੀਤੀਆਂ ਜਾਣਗੀਆਂ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਬੰਧਿਤ ਨਗਰ ਕੌਂਸਲਾਂ ਵਿੱਚ ਆਦਰਸ਼ ਚੋਣ ਜਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਨਿਰਧਾਰਿਤ ਐਫੀਡੇਵਿਟ ਅਤੇ ਲੋੜੀਂਦੇ ਦਸਤਾਵੇਜਾਂ ਨਾਲ ਨਿਸ਼ਚਿਤ ਸਮੇਂ ਅੰਦਰ ਨਾਮਜ਼ਦਗੀਆਂ ਭਰਨ ਨੂੰ ਯਕੀਨੀ ਬਣਾਉਣ।

Leave a Reply

Your email address will not be published. Required fields are marked *