ਖੇਡਾਂ ਵਤਨ ਪੰਜਾਬ ਦੀਆਂ 2026(ਸੀਜਨ4) ਤਹਿਤ ਬਲਾਕ ਪੱਧਰੀ ਖੇਡ ਮੁਕਾਬਲਿਆਂ ਦਾ ਦੂਸਰਾ ਦਿਨ ਰਿਹਾ ਸਫਲ

ਸ੍ਰੀ ਰੁਪਿੰਦਰ ਸਿੰਘ ਬਰਾੜ ਜਿਲ੍ਹਾ ਖੇਡ ਅਫਸਰ ਫਾਜਿਲਕਾ ਵੱਲੋ ਜਾਣਕਾਰੀ ਦਿੱਤੀ ਗਈ ਹੈ ਕਿ ਪੰਜਾਬ ਸਰਕਾਰ,ਖੇਡਾਂ ਦੇ ਪੱਧਰ ਨੂੰ ਉੱਚਾ-ਚੱਕਣ, ਪ੍ਰਤਿਭਾ ਅਤੇ ਹੁਨਰ ਦੀ ਭਾਲ ਕਰਨਾ, ਭਾਈਚਾਰਾ ਅਤੇ ਸਦਭਾਵਨਾ ਪੈਦਾ ਕਰਨਾ, ਵੱਧ ਤੋ ਵੱਧ ਲੋਕਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਕਰਨ ਲਈ ਹਰ ਤਰ੍ਹਾ ਦੇ ਭਰਪੂਰ ਯਤਨ ਕਰ ਰਹੀ ਹੈ।
ਉਨ੍ਹਾ ਦੱਸਿਆ ਕਿ ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਜਿਲ੍ਹਾ ਫਾਜਿਲਕਾ ਦੇ ਤਿੰਨ ਬਲਾਕ ਫਾਜਿਲਕਾ,ਅਬੋਹਰ,ਖੂਈਆਂ ਸਰਵਰ ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ 10 ਸਤੰਬਰ ਤੋ ਸੁਰੂ ਕੀਤੇ ਗਏ ਹਨ। ਇਹ ਖੇਡ ਮੁਕਾਬਲੇ ਮਿਤੀ 10-09-2026 ਤੋ 12-09-2026 ਤੱਕ ਕਰਵਾਏ ਜਾ ਰਹੇ ਹਨ।ਇਸ ਲੜੀ ਤਹਿਤ ਟੂਰਨਾਮੈਂਟ ਦੇ ਦੂਸਰੇ ਦਿਨ ਸਫਲਤਾਪੂਰਕ ਖੇਡ ਮੁਕਾਬਲੇ ਕਰਵਾਏ ਗਏ।

ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਅੰਡਰ:14 ਤੋ 70 ਸਾਲ ਤੋ ਉਪਰ ਤੱਕ ਦੇ  ਲੜਕੇ-ਲੜਕੀਆਂ, ਮਹਿਲਾ-ਪੁਰਸ਼  ਗੇਮ ਐਥਲੈਟਿਕਸ, ਫੁੱਟਬਾਲ, ਕਬੱਡੀ(ਨ.ਸ), ਕਬੱਡੀ(ਸ.ਸ), ਖੋਹ-ਖੋਹ,ਵਾਲੀਬਾਲ(ਸਮੈਸਿਗ), ਵਾਲੀਬਾਲ(ਸੂਟਿੰਗ)  ਵਿੱਚ ਭਾਗ ਲੈ ਸਕਦੇ ਹਨ। ਟੂਰਨਾਮੈਂਟ ਦੇ ਦੂਸਰੇ ਦਿਨ ਲੜਕਿਆਂ/ਪੁਰਸ਼ਾਂ ਦੇੇ ਉਮਰ ਵਰਗ ਅੰਡਰ-21-30,31-40,41-50,51-60,61-70 ਅਤੇ 70 ਪਲੱਸ ਦੇ ਮੁਕਾਬਲੇ ਹੋਏ ਅਤੇ ਲੜਕੀਆਂ ਦੇ ਉਮਰ ਵਰਗ ਅੰਡਰ14 ਅਤੇ 17 ਦੇ ਖੇਡ ਮੁਕਾਬਲੇ ਕਰਵਾਏ ਗਏ।ਸਮੂਹ ਖਿਡਾਰੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਗਿਆ ਅਤੇ ਖੇਡ ਵਿਭਾਗ ਦੁਆਰਾ ਕਰਵਾਏ ਗਏ ਪ੍ਰਬੰਧਾਂ ਤੋ ਖਿਡਾਰੀ ਸੰਤੁਸ਼ਟ ਦੇਖੇ ਗਏ।

Leave a Reply

Your email address will not be published. Required fields are marked *