ਵਿਜੀਲੈਂਸ ਬਿਊਰੋ ਨੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ

ਅੱਜ ਇੱਥੇ ਇਹ ਖੁਲਾਸਾ ਕਰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਪਰੋਕਤ ਦੋਸ਼ੀ ਨੂੰ ਫਿਰੋਜ਼ਪੁਰ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਸਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੇ ਜਾਣਕਾਰ ਅਮਿਤ ਕੁਮਾਰ, ਜੋ ਕਿ ਰੇਲਵੇ ਕਰਮਚਾਰੀ ਹੈ, ਨੂੰ ਆਪਣੀ ਨਿੱਜੀ ਜ਼ਰੂਰਤ ਲਈ ਕੁਝ ਪੈਸੇ ਦਿੱਤੇ ਸਨ। ਜਦੋਂ ਸ਼ਿਕਾਇਤਕਰਤਾ ਨੂੰ ਆਪਣੇ ਪੈਸੇ ਵਾਪਸ ਨਹੀਂ ਮਿਲੇ ਤਾਂ ਉਸਨੇ ਆਪਣੇ ਪੈਸੇ ਵਾਪਸ ਲੈਣ ਲਈ ਅਮਿਤ ਕੁਮਾਰ ਵਿਰੁੱਧ ਅਦਾਲਤ ਵਿੱਚ ਸਿਵਲ ਮੁਕੱਦਮਾ ਦਾਇਰ ਕੀਤਾ ਜਿਸ ਸੰਬੰਧੀ ਫਿਰੋਜ਼ਪੁਰ ਅਦਾਲਤ ਨੇ ਰੇਲਵੇ ਵਿਭਾਗ ਨੂੰ ਹੁਕਮ ਦਿੱਤਾ ਹੈ ਕਿ ਅਮਿਤ ਕੁਮਾਰ ਦੀ ਤਨਖਾਹ ਦਾ 1/3 ਹਿੱਸਾ ਕੱਟ ਕੇ ਸ਼ਿਕਾਇਤਕਰਤਾ ਹਰਦੀਪ ਸਿੰਘ ਨੂੰ ਦਿੱਤਾ ਜਾਵੇ। ਉਕਤ ਕਟੌਤੀ ਕਰਨ ਲਈ, ਦੋਸ਼ੀ ਸੀਨੀਅਰ ਸੈਕਸ਼ਨ ਇੰਜੀਨੀਅਰ ਪੰਕਜ ਭਾਰਦਵਾਜ ਨੇ ਅਦਾਲਤ ਦੇ ਹੁਕਮਾਂ ਨੂੰ ਲਾਗੂ ਕਰਨ ਲਈ 40,000 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਗੈਰ-ਕਾਨੂੰਨੀ ਰਿਸ਼ਵਤ ਦੇਣ ਤੋਂ ਇਨਕਾਰ ਕਰਦੇ ਹੋਏ, ਸ਼ਿਕਾਇਤਕਰਤਾ ਨੇ VB ਰੇਂਜ ਫਿਰੋਜ਼ਪੁਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ, VB ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਸੀਨੀਅਰ ਸੈਕਸ਼ਨ ਇੰਜੀਨੀਅਰ ਪੰਕਜ ਭਾਰਦਵਾਜ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 40,000/- ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧ ਵਿੱਚ, ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Leave a Reply

Your email address will not be published. Required fields are marked *