ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀ ਚੋਣਾਂ ਦੌਰਾਨ ਵੋਟਿੰਗ ਪ੍ਰਕਿਰਿਆ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚੜ੍ਹਿਆ- ਜ਼ਿਲ੍ਹਾ ਚੋਣ ਅਫ਼ਸਰ

ਜ਼ਿਲ੍ਹੇ ਅੰਦਰ ਨਗਰ ਕੌਂਸਲ ਸਰਹਿੰਦ-ਫ਼ਤਹਿਗੜ ਸਾਹਿਬ, ਮੰਡੀ ਗੋਬਿੰਦਗੜ੍ਹ, ਬੱਸੀ ਪਠਾਣਾਂ ਅਤੇ ਨਗਰ ਪੰਚਾਇਤ ਖਮਾਣੋਂ ਦੇ ਕੁੱਲ 80 ਵਾਰਡਾਂ ਦੀਆਂ ਚੋਣਾਂ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹ ਗਈਆਂ ਹਨ। ਇਨ੍ਹਾਂ ਚੋਣਾਂ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਅਤੇ ਐਸ.ਐਸ.ਪੀ ਸ੍ਰੀ ਸੁਭਮ ਅਗਰਵਾਲ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਸਮੇਤ ਚੋਣ ਡਿਊਟੀ ਤੇ ਤਾਇਨਾਤ ਸਮੁੱਚੇ ਸਿਵਲ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਇਹਨਾਂ ਚੋਣਾਂ ਵਿੱਚ ਵੋਟਰਾਂ ਨੇ ਆਪਣਾ ਪੂਰਾ ਉਤਸ਼ਾਹ ਦਿਖਾਇਆ ਅਤੇ ਸੁਚੱਜੇ ਢੰਗ ਨਾਲ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ। ਉਹਨਾਂ ਦੱਸਿਆ ਕਿ ਨਗਰ ਕੌਂਸਲ ਮੰਡੀ ਗੋਬਿੰਦਗੜ ਵਿਖੇ 71.11 ਫੀਸਦੀ, ਸਰਹਿੰਦ-ਫ਼ਤਹਿਗੜ ਸਾਹਿਬ 64.05 ਫੀਸਦੀ, ਬੱਸੀ ਪਠਾਣਾਂ ਵਿਖੇ 67.77 ਫੀਸਦੀ ਅਤੇ ਨਗਰ ਪੰਚਾਇਤ ਖਮਾਣੋਂ ਵਿਖੇ 73.56 ਫੀਸਦੀ ਮਤਦਾਨ ਹੋਇਆ। ਇਸ ਤਰਾਂ ਜ਼ਿਲ੍ਹੇ ਵਿੱਚ ਕਰੀਬ 69.10 ਫੀਸਦੀ ਮਤਦਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ।

Leave a Reply

Your email address will not be published. Required fields are marked *