ਜ਼ਿਲ੍ਹੇ ਵਿੱਚ ਸ਼ਾਮ 06 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ਤੇ ਹੋਵੇਗੀ ਪੂਰਨ ਪਾਬੰਦੀ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫ਼ਤਹਿਗੜ੍ਹ ਸਾਹਿਬ

ਫ਼ਤਹਿਗੜ੍ਹ ਸਾਹਿਬ, 28 ਸਤੰਬਰ:-

       ਜ਼ਿਲ੍ਹਾ ਮੈਜਿਸਟਰੇਟ, ਫ਼ਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਹਦੂਦ ਅੰਦਰ ਸ਼ਾਮ 06 ਵਜੇ ਤੋਂ ਲੈ ਕੇ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਾਲ 2024 ਦੌਰਾਨ ਝੋਨੇ ਦੀ ਫਸਲ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਅਤੇ ਛੇਤੀ ਹੀ ਝੋਨੇ ਦੀ ਫਸਲ ਮੰਡੀਆਂ ਵਿੱਚ ਆਉਣ ਦੀ ਸੰਭਾਵਨਾਂ ਹੈ। ਆਮ ਤੌਰ ਤੇ ਵੇਖਿਆ ਜਾਂਦਾ ਹੈ ਕਿ ਝੋਨੇ ਦੀ ਫਸਲ ਕੱਟਣ ਲਈ ਜਿਆਦਾਤਰ ਕੰਬਾਇਨਾਂ ਦੀ ਵਰਤੋਂ ਕੀਤੀ ਜਾਂਦੀ ਹੈ। ਸ਼ਾਮ/ਰਾਤ ਨੂੰ ਤਰੇਲ ਪੈ ਜਾਣ ਕਾਰਨ ਝੋਨੇ ਦੀ ਫਸਲ ਸਿਲ੍ਹੀ ਹੋ ਜਾਂਦੀ ਹੈ ਅਤੇ ਕੰਬਾਇਨਾਂ ਇਸ ਸਿੱਲੀ ਫਸਲ ਨੂੰ ਕੱਟ ਦਿੰਦੀਆਂ ਹਨ। ਜਿਸ ਨਾਲ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਉਸ ਦਾ ਅਸਿੱਧੇ ਤੌਰ ਤੇ ਅਸਰ ਦੇਸ਼ ਦੇ ਉਤਪਾਦਨ ਤੇ ਵੀ ਪੈਂਦਾ ਹੈ। ਸਿੱਲੀ ਫਸਲ ਕੱਟਣ ਕਾਰਨ ਨਮੀ ਸਰਕਾਰ ਦੀਆਂ ਨਿਰਧਾਰਤ ਸਪੈਸੀਫਿਕੇਸ਼ਨਜ਼ ਤੋਂ ਉਪਰ ਹੁੰਦੀ ਹੈ ਅਤੇ ਸਰਕਾਰੀ ਖਰੀਦ ਏਜੰਸੀਆਂ ਉਸ ਝੋਨੇ ਨੂੰ ਖਰੀਦਣ ਤੋਂ ਅਸਰਮਥ ਹੁੰਦੀਆਂ ਹਨ ਜਿਸ ਕਾਰਨ ਕਿਸਾਨਾਂ ਨੂੰ ਬੇ-ਵਜ੍ਹਾ ਮੰਡੀਆਂ ਵਿੱਚ ਖੱਜਲ-ਖੁਆਰ ਹੋਣਾ ਪੈਂਦਾ ਹੈ।

ਜ਼ਿਲ੍ਹੇ ਵਿੱਚ ਇਹ ਹੁਕਮ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਕੇ 26 ਨਵੰਬਰ, 2024 ਤੱਕ ਲਾਗੂ ਰਹੇਗਾ।

Leave a Reply

Your email address will not be published. Required fields are marked *