ਪਿੰਡ ਸ਼ਮਸਪੁਰ ਵਿਖੇ ਪਬਲਿਕ ਜਾਂ ਪ੍ਰਾਈਵੇਟ ਵਿਅਕਤੀਆਂ ਵੱਲੋਂ ਯੂ.ਏ.ਵੀ/ ਡਰੌਨ ਕੈਮਰੇ ਉਡਾਉਣ ਤੇ ਹੋਵੇਗੀ ਪੂਰਨ ਪਾਬੰਦੀ

ਜਿਲ੍ਹਾ ਮੈਜਿਸਟਰੇਟ, ਡਾ.ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਿਤੀ 09 ਜੂਨ 2026 ਨੂੰ ਸਮਸ਼ਪੁਰ, ਤਹਿਸੀਲ ਅਮਲੋਹ, ਜਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਆਮਦ ਨੂੰ ਲੈ ਕੇ ਰੱਖੇ ਸਮਾਗਮ ਵਾਲੀ ਥਾਂ ਅਤੇ ਇਸ ਦੇ ਆਲੇ-ਦੁਆਲੇ ਆਮ ਪਬਲਿਕ ਜਾਂ ਪ੍ਰਾਈਵੇਟ ਵਿਅਕਤੀਆਂ ਵੱਲੋਂ ਯੂ.ਏ.ਵੀ/ਡਰੌਨ ਕੈਮਰੇ ਉਡਾਉਣ ਤੇ ਪੂਰਨ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸ੍ਰੀ ਭਗਵੰਤ ਸਿੰਘ ਮਾਨ, ਮਾਨਯੋਗ ਮੁੱਖ ਮੰਤਰੀ,ਪੰਜਾਬ ਜੀ ਮਿਤੀ 09.06.2026 ਨੂੰ ਲੋਕ ਮਿਲਣੀ ਲਈ ਪਿੰਡ ਸਮਸ਼ਪੁਰ, ਤਹਿਸੀਲ ਅਮਲੋਹ, ਜਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਪਹੁੰਚ ਰਹੇ ਹਨ। ਇਸ ਫੰਕਸ਼ਨ ਦੌਰਾਨ ਆਮ ਪਬਲਿਕ ਦਾ ਵੀ ਭਾਰੀ ਇੱਕਠ ਹੋਵੇਗਾ। ਇਹ ਆਮ ਵੇਖਣ ਵਿੱਚ ਆਇਆ ਹੈ ਕਿ ਆਮ ਪਬਲਿਕ ਵੱਲੋਂ ਜਾਂ ਪ੍ਰਾਈਵੇਟ ਵਿਅਕਤੀਆਂ ਵੱਲੋਂ ਡਰੋਨ ਕੈਮਰੇ ਉਡਾਏ ਜਾਂਦੇ ਹਨ, ਜੋ ਸੁਰੱਖਿਆ ਨੂੰ ਮੱਦੇਨਜਰ ਰੱਖਦੇ ਹੋਏ ਠੀਕ ਨਹੀ ਹਨ। ਜਿਸ ਕਾਰਨ ਕੋਈ ਵੀ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ। ਇਸ ਲਈ ਇਹ ਜਰੂਰੀ ਹੋ ਜਾਂਦਾ ਹੈ ਕਿ ਇਸ ਫੰਕਸ਼ਨ ਦੌਰਾਨ ਆਮ ਪਬਲਿਕ ਜਾਂ ਪ੍ਰਾਈਵੇਟ ਵਿਅਕਤੀਆਂ ਵੱਲੋਂ ਕਿਸੇ ਵੀ ਤਰ੍ਹਾਂ ਦੇ ਡਰੋਨ ਕੈਮਰੇ ਉਡਾਉਣ ਤੇ ਪਾਬੰਦੀ ਲਗਾਈ ਜਾਵੇ।

Leave a Reply

Your email address will not be published. Required fields are marked *