ਜ਼ਿਲ੍ਹਾ ਮੈਜਿਸਟਰੇਟ ਡਾ.ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਿਤੀ 09 ਮਈ 2026 ਨੂੰ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਵੱਲੋਂ ਕੀਤੀ ਜਾ ਰਹੀ ਸੁਕਰਾਨਾ ਯਾਤਰਾ ਦੇ ਰੂਟ, ਸਮਾਗਮ ਵਾਲੀ ਜਗ੍ਹਾ ਅਤੇ ਇਸ ਦੇ ਆਸ ਪਾਸ ਆਮ ਪਬਲਿਕ ਜਾਂ ਪ੍ਰਾਈਵੇਟ ਵਿਅਕਤੀਆਂ ਵੱਲੋਂ ਯੂ.ਏ.ਵੀ/ ਡਰੌਨ ਕੈਮਰੇ ਉਡਾਉਣ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਹੁਕਮਾਂ ਵਿੱਚ ਦਰਜ ਹੈ ਕਿ ਇਸ ਸ਼ੁਕਰਾਨਾ ਯਾਤਰਾ ਵਿੱਚ ਮੁੱਖ ਮੰਤਰੀ ਪੰਜਾਬ ਸ੍ਰ: ਭਗਵੰਤ ਸਿੰਘ ਮਾਨ , ਕੈਬਨਿਟ ਮੰਤਰੀ ਅਤੇ ਪਾਰਟੀ ਦੀ ਹੋਰ ਲੀਡਰਸ਼ਿਪ ਸ਼ਾਮਲ ਹੋਣਗੇ ਅਤੇ ਆਮ ਪਬਲਿਕ ਦਾ ਵੀ ਭਾਰੀ ਇਕੱਠ ਹੋਵੇਗਾ। ਇਹ ਆਮ ਵੇਖਣ ਵਿੱਚ ਆਇਆ ਹੈ ਕਿ ਆਮ ਪਬਲਿਕ ਵੱਲੋਂ ਜਾਂ ਪ੍ਰਾਈਵੇਟ ਵਿਅਕਤੀਆਂ ਵੱਲੋਂ ਡਰੌਨ ਕੈਮਰੇ ਉਡਾਏ ਜਾਂਦੇ ਹਨ, ਜੋ ਸੁਰੱਖਿਆ ਨੂੰ ਮੱਦੇਨਜਰ ਰੱਖਦੇ ਹੋਏ ਠੀਕ ਨਹੀ ਹਨ। ਜਿਸ ਕਾਰਨ ਕੋਈ ਵੀ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ। ਇਸ ਲਈ ਇਹ ਜਰੂਰੀ ਹੋ ਜਾਂਦਾ ਹੈ ਕਿ ਇਸ ਯਾਤਰਾ ਦੌਰਾਨ ਯਾਤਰਾ ਰੂਟ, ਸਮਾਗਮ ਵਾਲੀ ਜਗ੍ਹਾ ਅਤੇ ਇਸ ਦੇ ਆਸ ਪਾਸ ਆਮ ਪਬਲਿਕ ਜਾਂ ਪ੍ਰਾਈਵੇਟ ਵਿਅਕਤੀਆਂ ਵੱਲੋਂ ਕਿਸੇ ਵੀ ਤਰ੍ਹਾਂ ਦੇ ਡਰੌਨ ਕੈਮਰੇ ਉਡਾਉਣ ਤੇ ਪਾਬੰਦੀ ਲਗਾਈ ਜਾਵੇ।
ਇਸ ਲਈ ਮਿਤੀ 09 ਮਈ 2026 ਨੂੰ ਉਕਤ ਯਾਤਰਾ ਰੂਟ, ਸਮਾਗਮ ਵਾਲੀ ਜਗ੍ਹਾ ਅਤੇ ਇਸ ਦੇ ਆਸ ਪਾਸ ਆਮ ਪਬਲਿਕ ਜਾਂ ਪ੍ਰਾਈਵੇਟ ਵਿਅਕਤੀਆਂ ਵੱਲੋਂ ਕਿਸੇ ਵੀ ਤਰ੍ਹਾਂ ਦੇ ਡਰੌਨ ਕੈਮਰੇ ਉਡਾਉਣ ਤੇ ਪਾਬੰਦੀ ਲਗਾਈ ਜਾਂਦੀ ਹੈ।
