ਉਨ੍ਹਾਂ ਸ਼ਰਧਾਲੂਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਦੱਸਿਆ ਕਿ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ , ਦੁਰਗਿਆਨਾ ਮੰਦਿਰ, ਜਲਿਆ ਵਾਲਾ ਬਾਗ, ਰਾਮਤੀਰਥ ਮੰਦਿਰ ਅਤੇ ਕਈ ਗੁਰੂਧਾਮਾਂ ਦੇ ਦਰਸ਼ਨ ਕਰਨਗੇ| ਉਨ੍ਹਾਂ ਕਿਹਾ ਕਿ ਤੀਰਥ ਸਥਾਨਾਂ ਦੇ ਦਰਸ਼ਨਾਂ ਤੋਂ ਇਲਾਵਾ ਰਹਿਣ-ਸਹਿਣ, ਖਾਣ -ਪੀਣ ਦਾ ਵਧੀਆ ਤੇ ਮੁਫਤ ਪ੍ਰਬੰਧ ਪੰਜਾਬ ਸਰਕਾਰ ਵਲੋ ਕੀਤਾ ਗਿਆ ਹੈ|

ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਤੇ ਭੋਜਨ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਯਾਤਰੀ ਨੂੰ ਕੋਈ ਅਸੁਵਿਧਾ ਨਾ ਹੋਵੇ। ਉਨ੍ਹਾਂ ਕਿਹਾ ਕਿ ਬਜੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਤੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਲੋਕਾਂ ਅਤੇ ਧਾਰਮਿਕ ਸ਼ਰਧਾਲੂਆਂ ਨੂੰ ਆਸਾਨ, ਸੁਰੱਖਿਅਤ ਅਤੇ ਮੁਫ਼ਤ ਤੀਰਥ ਦਰਸ਼ਨ ਕਰਵਾਉਣਾ ਹੈ।

ਇਸ ਸਮਾਗਮ ਵਿੱਚ ਸਰਪੰਚ ਸ. ਜਸਵੀਰ ਸਿੰਘ, ਸਰਪੰਚ ਸ. ਲਵਪ੍ਰੀਤ ਸਿੰਘ, ਸਰਪੰਚ ਸ. ਹਰਜੀਤ ਸਿੰਘ, ਸ਼੍ਰੀ ਹਰਜਿੰਦਰ ਕੁਮਾਰ ਬਿੰਦੂ, ਸ਼੍ਰੀ ਦੀਪਕ ਸ਼ਰਮਾ – ਬ੍ਰਾਹਮਣ ਵੈਲਫੇਅਰ ਬੋਰਡ, ਸ਼੍ਰੀ ਹਰੀਸ਼ ਠਾਕੁਰ – ਰਾਜਪੂਤ ਸਮਾਜ ਚੇਅਰਮੈਨ ਅਤੇ ਸ਼੍ਰੀ ਸੋਮਾ ਐਮ.ਸੀ* ਸਮੇਤ ਪਿੰਡ ਦੇ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ।