ਸਰਕਾਰੀ ਦਫਤਰਾਂ ਵਿੱਚ ਸਮੇਂ ਦੀ ਪਾਬੰਦੀ ਯਕੀਨੀ ਬਣਾਈ ਜਾਵੇਗੀ- ਵਿਧਾਇਕ ਹੈਪੀ

*ਲੋਕਾਂ ਦੇ ਕੰਮਾਂ ਵਿੱਚ ਦੇਰੀ ਬਰਦਾਸ਼ਤ ਨਹੀਂ

*ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਵੱਲੋਂ ਸੇਵਾ ਕੇਂਦਰ ਸਮੇਤ ਵੱਖੋ-ਵੱਖ ਦਫਤਰਾਂ ਦਾ ਅਚਨਚੇਤ ਦੌਰਾ

ਬਸੀ ਪਠਾਣਾਂ/ਫ਼ਤਹਿਗੜ੍ਹ ਸਾਹਿਬ, 25 ਮਾਰਚ

ਸਰਕਾਰੀ ਦਫਤਰਾਂ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸਮੇਂ ਦੀ ਪਾਬੰਦੀ ਯਕੀਨੀ ਬਣਾਈ ਜਾਵੇਗੀ ਤਾਂ ਜੋ ਆਪਣੇ ਕੰਮਾਂ-ਕਾਰਾਂ ਲਈ ਦਫਤਰਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਬਸੀ ਪਠਾਣਾਂ ਦੇ ਸੇਵਾ ਕੇਂਦਰ ਸਮੇਤ ਵੱਖ-ਵੱਖ ਦਫਤਰਾਂ ਦਾ ਅਚਨਚੇਤ ਦੌਰਾ ਕਰਨ ਮੌਕੇ ਕੀਤਾ।

ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਸਹੂਲਤਾਂ ਮੁਹਈਆ ਕਰਵਾਉਣ ਲਈ ਪੂਰੀ ਸੰਜੀਦਗੀ ਨਾਲ ਕੰਮ ਕਰ ਰਹੇ ਹਨ ਅਤੇ ਲੋਕਾਂ ਦੇ ਕੰਮਾਂ ਨੂੰ ਉਹਨਾਂ ਦੇ ਘਰਾਂ ਨੇੜੇ ਹੀ ਪੂਰਾ ਕਰਨ ਹਿੱਤ ਕਈ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਗਏ ਹਨ ਤਾਂ ਜੋ ਲੋਕਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫਤਰਾਂ ਦੇ ਗੇੜੇ ਨਾ ਮਾਰਨੇ ਪੈਣ।

ਉਹਨਾਂ ਕਿਹਾ ਕਿ ਕਈ ਵਾਰ ਕਈ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਆਪਣੀ ਡਿਊਟੀ ਉੱਤੇ ਸਮੇਂ ਸਿਰ ਹਾਜ਼ਰ ਨਹੀਂ ਹੁੰਦੇ, ਜਿਸ ਕਾਰਨ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਵਿੱਚ ਮੁਸ਼ਕਲ ਪੇਸ਼ ਆਉਂਦੀ ਹੈ। ਉਹਨਾਂ ਕਿਹਾ ਕਿ ਅਜਿਹੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਸਰਕਾਰੀ ਦਫਤਰਾਂ ਵਿੱਚ ਦੇਰੀ ਨਾਲ ਆਉਣ ਦੀ ਆਦਤ ਨੂੰ ਖਤਮ ਕੀਤਾ ਜਾ ਸਕੇ।

ਸ. ਹੈਪੀ ਨੇ ਕਿਹਾ ਕਿ ਹਲਕੇ ਦਾ ਵਿਧਾਇਕ ਹੋਣ ਨਾਤੇ ਉਹਨਾਂ ਨੂੰ ਕਈ ਲੋਕਾਂ ਵੱਲੋਂ ਸ਼ਿਕਾਇਤ ਕੀਤੀ ਗਈ ਸੀ ਕਿ ਸਰਕਾਰੀ ਦਫਤਰਾਂ ਵਿੱਚ ਅਧਿਕਾਰੀ ਕਰਮਚਾਰੀ ਸਮੇਂ ਸਿਰ ਨਹੀਂ ਆਉਂਦੇ, ਜਿਸ ਕਾਰਨ ਲੋਕਾਂ ਦੇ ਕੰਮਾਂ ਵਿੱਚ ਦੇਰੀ ਹੁੰਦੀ ਹੈ।

Leave a Reply

Your email address will not be published. Required fields are marked *