ਡੀ ਏ ਪੀ ਖਾਦ ਦੀ ਜਮਾਂਖੋਰੀ ਅਤੇ ਕਾਲਾਬਜ਼ਾਰੀ ਰੋਕਣ ਲਈ ਮੁੱਖ ਖੇਤੀਬਾੜੀ ਅਫਸਰ ਵੱਲੋਂ ਖਾਦ ਵਿਕਰੇਤਾਵਾ ਦੀ ਕੀਤੀ ਚੈਕਿੰਗ, ਨਹੀਂ ਪਾਈ ਗਈ ਕੋਈ ਉਣਤਾਈ

ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਡੀ ਏ ਪੀ ਖਾਦ ਦੀ ਕਾਲਾਬਜ਼ਾਰੀ ਅਤੇ ਜਮਾਂ ਖੋਰੀ ਵਿਰੁੱਧ ਕਾਰਵਾਈ ਕਰਦਿਆਂ ਖੇਤੀਬਾੜੀ ਵਿਭਾਗ ਵੱਲੋਂ ਫਾਜ਼ਿਲਕਾ ਅਧੀਨ ਆਉਂਦੇ ਖਾਦ ਵਿਕਰੇਤਾਵਾਂ ਦੀਆਂ ਦੁਕਾਨਾਂ ਤੇ ਗੋਦਾਮਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤੇ ਅੱਜ ਅਸੋਕਾ ਪੈਸਟੀਸਾਈਡ ਤੇ ਨਿਤਿਨ ਐਗਰੋ ਵਿਖੇ ਮੌਜੂਦ ਖਾਦ ਤੇ ਹੋਰ ਸਮੱਗਰੀ ਦੀ ਵੀ ਜਾਂਚ ਕੀਤੀ ਗਈ ਹੈ। ਉਨਾਂ ਦੱਸਿਆ ਕਿ ਚੈਕਿੰਗ ਦੌਰਾਨ ਕੋਈ ਵੀ ਉਣਤਾਈ ਨਹੀਂ ਪਾਈ ਗਈ।

ਮੁੱਖ ਖੇਤੀਬਾੜੀ ਅਫਸਰ ਤੇ ਏ.ਓ ਬਲਦੇਵ ਸਿੰਘ ਨੇ ਹੋਰਨਾ ਖਾਦ ਵਿਕਰੇਤਾਵਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਰੋਜ਼ਾਨਾ ਦੁਕਾਨ ਤੇ ਖਾਦ ਦਾ ਸਟਾਕ , ਮੌਜੂਦ ਖਾਦ ਦੀ ਮਾਤਰਾ ਅਤੇ ਕੀਮਤ ਬੋਰਡ ਤੇ ਲਿਖੀ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਉਹ ਆਪਣੇ ਲਾਇਸੰਸ ਅਤੇ ਹੋਰ ਜਰੂਰੀ ਦਸਤਾਵੇਜ਼ ਪੂਰੇ ਕਰਕੇ ਰੱਖਣ ਅਤੇ ਇਸ ਵਿੱਚ ਕਿਸੇ ਵੀ ਤਰ੍ਹਾ ਦੀ ਕੁਤਾਹੀ ਨਾ ਵਰਤੀ ਜਾਵੇ। ਉਨਾਂ ਕਿਹਾ ਕਿ ਕਿਸਾਨਾਂ ਨੂੰ ਜੋ ਵੀ ਖੇਤੀ ਸਮੱਗਰੀ ਦੀ ਵਿਕਰੀ ਕੀਤੀ ਜਾਂਦੀ ਹੈ , ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ।

ਉਨਾਂ ਦੱਸਿਆ ਕਿ ਕਣਕ ਦੀ ਕਾਸ਼ਤ ਲਈ ਫਾਸਫੋਰਸ ਦੀ ਪੂਰਤੀ ਲਈ ਹੁਣ ਡੀ ਏ ਪੀ ਦੇ ਹੋਰ ਬਦਲ ਬਾਜ਼ਾਰ ਵਿਚ ਮੌਜੂਦ ਹਨ, ਜਿਨ੍ਹਾਂ ਵਿੱਚ ਟ੍ਰਿਪਲ ਸੁਪਰ ਫਾਸਫੇਟ ਖਾਦ ਅਤੇ ਹੋਰ ਫਾਸਫੈਟਿਕ ਖਾਦਾਂ ਦੇ ਨਾਮ ਸ਼ਾਮਿਲ ਹਨ ਜਿਸ ਦੀ ਵੀ ਕਿਸਾਨ ਵਰਤੋਂ ਕਰ ਸਕਦੇ ਹਨ।

Leave a Reply

Your email address will not be published. Required fields are marked *