ਅੱਜ ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਮਹਾਨ ਪਵਿੱਤਰ ਅਸਥਾਨ ਗੁ: ਸੀਸ ਗੰਜ ਸਾਹਿਬ ਵਿਖੇ ਅਰਦਾਸ ਬੇਨਤੀ ਕਰਕੇ ਸ਼ਹਿਰ ਵਿੱਚ ਸਫਾਈ ਅਭਿਆਨ ਦੀ ਸ਼ੁਰੂਆਤ ਕੀਤੀ ਗਈ।

ਨਵੰਬਰ ਮਹੀਨੇ ਵਿੱਚ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਮਨਾਈ ਜਾ ਰਹੀ ਹੈ।
ਸਾਡਾ ਮਕਸਦ ਹੈ ਕਿ ਹਰ ਹਫ਼ਤੇ ਅਸੀਂ ਵੱਖ-ਵੱਖ ਮੁਹੱਲਿਆਂ ਅਤੇ ਵਾਰਡਾਂ ਵਿੱਚ ਇਹ ਅਭਿਆਨ ਜਾਰੀ ਰੱਖੀਏ। ਆਉਣ ਵਾਲੇ ਸਮੇਂ ਦੌਰਾਨ ਆਪ ਸਭ ਨੂੰ ਸ਼ਹਿਰ ਦੀ ਨਵੀਂ ਤਸਵੀਰ ਦੇਖਣ ਨੂੰ ਮਿਲੇਗੀ।

ਆਓ, ਇਕੱਠੇ ਹੋ ਕੇ ਮਹਾਨ ਪਵਿੱਤਰ ਨਗਰੀ ਸ਼੍ਰੀ ਅਨੰਦਪੁਰ ਸਾਹਿਬ ਨੂੰ ਸਾਫ, ਸੁਥਰਾ ਅਤੇ ਸੋਹਣਾ ਬਣਾਈਏ।