ਐਸ.ਆਈ.ਆਰ. ਤਹਿਤ ਜ਼ਿਲ੍ਹਾ ਪੱਧਰ ‘ਤੇ ਨੋਡਲ ਅਫ਼ਸਰਾਂ ਤੇ ਸੁਪਰਵਾਈਜਰਾਂ ਦੀ ਲਗਾਈ ਗਈ ਟ੍ਰੇਨਿੰਗ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫਾਜ਼ਿਲਕਾ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ.ਆਈ.ਆਰ-2026 ਪ੍ਰਕਿਰਿਆ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰ ‘ਤੇ ਲਗਾਏ ਗਏ ਵੱਖ-ਵੱਖ ਸੈੱਲਾਂ ਦੇ ਨੋਡਲ ਅਫ਼ਸਰ ਅਤੇ ਚਾਰੇ ਵਿਧਾਨ ਸਭਾ ਹਲਕਿਆਂ ਦੇ ਸੁਪਰਵਾਈਜ਼ਰਾਂ ਨੂੰ ਟ੍ਰੇਨਿੰਗ ਦਿੱਤੀ ਗਈ।


ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨ.) ਡਾ. ਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਗਠਿਤ ਕੀਤੇ ਗਏ ਵੱਖ-ਵੱਖ ਸੈੱਲਾਂ ਵਿੱਚ ਨੋਡਲ ਅਫ਼ਸਰ ਲਗਾਏ ਗਏ ਹਨ ਅਤੇ ਉਨ੍ਹਾਂ ਦੇ ਨਾਲ ਟੀਮ ਮੈਂਬਰ ਨਿਯੁਕਤ ਕੀਤੇ ਗਏ ਹਨ! ਉਨ੍ਹਾਂ ਸਮੂਹ ਹਾਜ਼ਰੀਨ ਨੂੰ ਉਨ੍ਹਾਂ ਦੇ ਅਲਾਟ ਕੀਤੇ ਗਏ ਕੰਮਾਂ ਬਾਰੇ ਜਾਣੂੰ ਕਰਵਾਇਆ ਗਿਆ ਅਤੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਅਲਾਟ ਕੀਤੇ ਕੰਮਾਂ ਅਨੁਸਾਰ ਸਮੇਂ ਸਿਰ ਤਿਆਰੀਆਂ ਮੁਕੰਮਲ ਕਰ ਲਈਆਂ ਜਾਣ ਤਾਂ ਜੋ ਐਸ.ਆਈ.ਆਰ. ਪ੍ਰਕਿਰਿਆ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ।
ਇਸ ਮੌਕੇ ਚੋਣ ਤਹਿਸੀਲਦਾਰ ਵਿਭੂ ਜੈਨ, ਚੋਣ ਕਾਨੂੰਗੋ ਨਵਜੋਤ ਸਿੰਘ ਅਤੇ ਰਵੀ ਕਾਂਤ ਵੀ ਮੌਜੂਦ ਸਨ!

Leave a Reply

Your email address will not be published. Required fields are marked *