ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ, ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਫਾਜਿਲਕਾ ਦੀਆਂ ਹਦਾਇਤਾਂ ਤੇ ਡਾ. ਮਨਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜਿਲ੍ਹਾ ਚੋਣ ਅਫਸਰ, ਫਾਜਿਲਕਾ ਦੀ ਅਗਵਾਈ ਵਿੱਚ ਐਸ.ਆਈ.ਆਰ-2026 ਪ੍ਰਕਿਰਿਆ ਨੂੰ ਸਫਲਤਾ ਪੂਰਵਕ ਨੇਪਰੇ ਚਾੜਣ ਲਈ ਮੀਟਿੰਗ ਹਾਲ ਦਫਤਰ ਡਿਪਟੀ ਕਮਿਸ਼ਨਰ ਫਾਜਿਲਕਾ ਵਿਖੇ ਮਿਤੀ 11.06.2026 ਨੂੰ ਅਸੈਂਬਲੀ ਲੇਵਲ ਮਾਸਟਰ ਟਰੇਨਰ ਦੀ ਸਿਖਲਾਈ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਤੇ ਵਧੀਕ ਜ਼ਿਲ੍ਹਾ ਚੋਣ ਅਫਸਰ, ਫਾਜਿਲਕਾ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਿੱਧੀ ਨਿਗਰਾਨੀ ਹੇਠ ਐਸ.ਆਈ.ਆਰ. ਨਾਲ ਸਬੰਧਤ ਹਰ ਗਤੀਵਿਧੀ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਿਆ ਜਾਣਾ ਹੈ।

ਵਧੀਕ ਜਿ਼ਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਇਸ ਸਿਖਲਾਈ ਦਾ ਮੁੱਖ ਮਕਸਦ ਭਾਰਤ ਦੇ ਚੋਣ ਕਮਿਸ਼ਨ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਨਾ ਬਹੁਤ ਜਰੂਰੀ ਹੈ ਤਾਂ ਜੋ ਐਸ.ਆਈ.ਆਰ. ਪ੍ਰਕਿਰਿਆ ਸਫਲਤਾ ਪੂਰਵਕ ਨੇਪਰੇ ਚਾੜਿਆ ਜਾ ਸਕੇ।
ਇਸ ਮੌਕੇ ਸ੍ਰੀਮਤੀ ਵਿਭੂ ਜੈਨ ਸੀਨੀਅਰ ਚੋਣ ਕਾਨੂੰਗੋ, ਸ੍ਰੀ ਨਵਜੋਤ ਸਿੰਘ ਚੋਣ ਕਾਨੂੰਗੋ, ਸ੍ਰੀ ਰਵੀ ਕਾਂਤ ਚੋਣ ਕਾਨੂੰਗੋ ਅਤੇ ਜਿਲ੍ਹਾ ਚੋਣ ਦਫਤਰ, ਫਾਜਿਲਕਾ ਦਾ ਸਾਰਾ ਸਟਾਫ ਵੀ ਮੌਜੂਦ ਸੀ।