ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.-2026) ਪ੍ਰੋਗਰਾਮ ਨੂੰ ਸਫਲਤਾਪੂਰਵਕ ਲਾਗੂ ਕਰਨ ਲਈ ਚੋਣ ਅਮਲੇ ਦੇ ਨਾਲ-ਨਾਲ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵੱਲੋਂ ਨਾਮਜ਼ਦ ਕੀਤੇ ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼.) ਨੂੰ ਵੀ ਲੋੜੀਂਦੀ ਸਿਖਲਾਈ ਦਿੱਤੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਡਾ ਸੋਨਾ ਥਿੰਦ ਨੇ ਦੱਸਿਆ ਕਿ ਐਸ ਡੀ ਐਮ ਅਮਲੋਹ ਸ੍ਰੀਮਤੀ ਹਰਵੀਰ ਕੌਰ ਦੀ ਅਗਵਾਈ ਹੇਠ ਦੇਸ਼ ਭਗਤ ਯੂਨੀਵਰਸਿਟੀ ਅਮਲੋਹ ਵਿਖੇ ਵਿਧਾਨ ਸਭਾ ਹਲਕਾ ਅਮਲੋਹ ਦੇ ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼) ਦੀ ਸਿਖਲਾਈ ਕਰਵਾਈ ਗਈ ਅਤੇ ਬੂਥ ਲੈਵਲ ਏਜੰਟਾਂ ਨੂੰ ਐਸ.ਆਈ.ਆਰ. ਦੀ ਸਮੁੱਚੀ ਪ੍ਰਕਿਰਿਆ ਸਬੰਧੀ ਜਾਣੂ ਕਰਵਾਇਆ ਗਿਆ।

ਉਨਾ ਕਿਹਾ ਕਿ ਬੀ.ਐਲ.ਏਜ਼ ਦੀ ਭੂਮਿਕਾ ਬਹੁਤ ਅਹਿਮ ਹੈ ਅਤੇ ਐਸ.ਆਈ.ਆਰ. ਦੇ ਹਰੇਕ ਪੜਾਅ ਉੱਤੇ ਬੀ.ਐਲ.ਓ. ਵੱਲੋਂ ਬੀ.ਐਲ.ਏ. ਨਾਲ ਜਾਣਕਾਰੀਆਂ ਸਾਂਝੀਆਂ ਕੀਤੀਆਂ ਜਾਣਗੀਆਂ ਤਾਂ ਜੋ ਇਸ ਸਾਰੀ ਪ੍ਰਕਿਰਿਆ ਦੀ ਪਾਰਦਰਸ਼ਤਾ ਬਰਕਰਾਰ ਰਹੇ।
ਉਹਨਾ ਰਾਜਨੀਤਿਕ ਪਾਰਟੀਆਂ ਨੂੰ ਭਰੋਸਾ ਦਵਾਇਆ ਗਿਆ ਕਿ ਐਸ.ਆਈ.ਆਰ. ਦੀ ਸਮੁੱਚੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਹੀ ਨੇਪਰੇ ਚਾੜ੍ਹੀ ਜਾਵੇਗੀ।ਉਨ੍ਹਾਂ ਕਿਹਾ ਕਿ ਵੋਟਰਾਂ ਤੇ ਸਿਆਸੀ ਪਾਰਟੀਆਂ ਦੀ ਸਹੂਲਤ ਲਈ ਐਸ.ਆਈ.ਆਰ. ਦੌਰਾਨ 1950 ਟੋਲ-ਫਰੀ ਨੰਬਰ ਲਗਾਤਾਰ ਕੰਮ ਕਰੇਗਾ ਅਤੇ ਜ਼ਿਲ੍ਹਾ ਪੱਧਰ ‘ਤੇ ਹੈਲਪ ਡੈਸਕ ਵੀ ਸਥਾਪਤ ਕੀਤਾ ਗਿਆ ਹੈ।
ਇਸ ਮੌਕੇ ਤਹਿਸੀਲਦਾਰ ਅਮਲੋਹ ਸ੍ਰੀ ਵਿਕਾਸ ਸ਼ਰਮਾ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ ਸਨ।

