ਐਸ.ਆਈ.ਆਰ 2026 ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਵੱਲੋਂ ਸੰਬੰਧਿਤ ਸਟਾਫ ਨੂੰ ਦਿੱਤੀ ਗਈ ਟ੍ਰੇਨਿੰਗ

ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਨੁਸਾਰ ਵਧੀਕ ਜਿਲ੍ਹਾ ਚੋਣ ਅਫ਼ਸਰ, ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਦੀ ਪ੍ਰਧਾਨਗੀ ਹੇਠ ਸਪੈਸ਼ਲ ਇੰਟੈਸਿਵ ਰਵੀਜ਼ਨ ਸਬੰਧੀ ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਵੱਲੋਂ ਵਿਧਾਨ ਸਭਾ ਚੋਣ ਹਲਕਾ ਬਸੀ ਪਠਾਣਾਂ ਅਤੇ ਫਤਿਹਗੜ੍ਹ ਸਾਹਿਬ ਦੇ ਸਮੂਹ ਸੁਪਰਵਾਈਜ਼ਰਾਂ, ਹਲਕਾ ਪੱਧਰੀ ਮਾਸਟਰ ਟ੍ਰੇਨਰਾਂ, ਤਕਨੀਕੀ ਸਟਾਫ, ਚੋਣਕਾਰ ਰਜਿਸਟਰੇਸ਼ਨ ਅਫ਼ਸਰ, ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ, ਕਾਨੂੰਗੋ ਅਤੇ ਕਲਰਕ ਓਪਰੇਟਰਾਂ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਟ੍ਰੇਨਿੰਗ ਦਿੱਤੀ ਗਈ।

ਵਧੀਕ ਜਿਲਾ ਚੋਣ ਅਫਸਰ ਨੇ ਦੱਸਿਆ ਕਿ ਹਾਜਰ ਸਮੂਹ ਅਧਿਕਾਰੀ/ਕਰਮਚਾਰੀਆਂ ਨੂੰ ਸਪੈਸ਼ਲ ਇੰਟੈਂਸਿਵ ਰਵੀਜਨ ਸਬੰਧੀ ਸਾਰੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ ਗਿਆ ਅਤੇ ਇਨੂਮੀਰੇਸ਼ਨ ਫਾਰਮ ਤੇ ਬੀ.ਐਲ.ਓ ਐਪ ਬਾਰੇ ਵੀ ਜਾਣਕਾਰੀ ਦਿੱਤੀ ਗਈ ।

ਉਹਨਾ ਦੱਸਿਆ ਕਿ ਐਸ.ਆਈ.ਆਰ 2026 ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਸੁਚਾਰੂ ਢੰਗ ਨਾਲ ਪੂਰਾ ਕਰਨ ਲਈ ਜ਼ਿਲਾ ਅਤੇ ਵਿਧਾਨ ਸਭਾ ਹਲਕਾ ਪੱਧਰ ‘ਤੇ ਵੱਖ-ਵੱਖ ਟੀਮਾਂ ਅਤੇ ਨੋਡਲ ਅਫ਼ਸਰਾਂ ਦਾ ਗਠਨ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਜ਼ਿਲਾ ਪੱਧਰ ‘ਤੇ ਗਠਿਤ ਮੀਡੀਆ ਮੋਨੀਟਰਿੰਗ ਟੀਮ, ਸੋਸ਼ਲ ਮੀਡੀਆ ‘ਤੇ ਪਬਲਿਸ਼ ਹੋਣ ਵਾਲੀ ਖਬਰਾਂ ਦੀ ਨਿਗਰਾਨੀ ਵੀ ਕਰੇਗੀ ਤਾਂ ਜੋ ਕਿਸੇ ਵੀ ਗਲਤ ਜਾਣਕਾਰੀ ਦੀ ਪੜਤਾਲ ਕਰਕੇ ਸਹੀ ਤੱਥ ਵੋਟਰਾਂ ਤੱਕ ਪਹੁੰਚਾਏ ਜਾ ਸਕਣ ।

ਟਰੇਨਿੰਗ ਦੌਰਾਨ ਦੱਸਿਆ ਗਿਆ ਕਿ ਸਪੈਸ਼ਲ ਇੰਟੈਂਸਿਵ ਰਵੀਜਨ 2026 ਦੌਰਾਨ ਹਰੇਕ ਬੀ.ਐਲ.ਓ ਵੋਟਰਾਂ ਦੇ ਘਰ-ਘਰ ਜਾ ਕੇ ਇਨੂਮੀਰੇਸ਼ਨ ਫਾਰਮ ਦੇਵੇਗਾ ਅਤੇ ਉਨ੍ਹਾਂ ਤੋਂ ਸਬੰਧਤ ਫਾਰਮ ਵਿਚ ਡਾਟਾ ਪ੍ਰਾਪਤ ਕਰੇਗਾ । ਇਸ ਦੌਰਾਨ ਬੀ.ਐਲ.ਓਜ਼ ਵੱਲੋਂ ਤਿੰਨ ਵਿਜਿਟ ਕੀਤੇ ਜਾਣਗੇ ।

ਟਰੇਨਿੰਗ ਵਿਚ ਨਾਗਰਿਕਾਂ, ਐਨ.ਆਈ.ਆਰ, ਮਾਈਗ੍ਰੇਟ, ਦਿਵਿਆਂਗ ਅਤੇ ਬਜ਼ੁਰਗ ਵੋਟਰਾਂ ਦੇ ਇਨਿਊਮੇਰੇਸ਼ਨ ਫਾਰਮ ਭਰਨ, ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰਨ ਦੀ ਜਾਣਕਾਰੀ ਦੇਣ ਅਤੇ ਪਿਛਲੇ ਰਿਕਾਰਡ ‘ਚੋਂ ਵੋਟ ਦੀ ਭਾਲ ਜਾਂ ਲਿੰਕ ਕਰਨ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ । ਇਸ ਸਬੰਧੀ ਉਨ੍ਹਾਂ ਨੂੰ ਬੀਐਲਓ ਐਪ ਸਬੰਧੀ ਵੀ ਜਾਣਕਾਰੀ ਦਿੱਤੀ ਗਈ ।

ਉਹਨਾ ਦੱਸਿਆ ਕਿ ਆਮ ਵੋਟਰ ਅਤੇ ਪਬਲਿਕ ਦੀ ਸਹੁਲਤ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਹੈਲਪ ਡੈਸਕ ਵੀ ਬਣਾਇਆ ਗਿਆ ਹੈ ਇਸ ਤੋਂ ਇਲਾਵਾ ਟੋਲ ਫ੍ਰੀ ਨੰ.1950 ਤੇ ਸੰਪਰਕ ਕਰਕੇ ਚੋਣਾਂ ਅਤੇ ਐਸ ਆਈ ਆਰ ਸਬੰਧੀ ਜਾਣਕਾਰੀ ਵੀ ਪ੍ਰਾਪਤ ਕੀਤੀ ਜਾ ਸਕਦੀ ਹੈ ।

Leave a Reply

Your email address will not be published. Required fields are marked *