ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਪੰਜਾਬ ਦੇ ਉਪਰਾਲੇ ,ਹਲਕਾ ਵਿਧਾਇਕ ਸਰਦਾਰ ਨਰਿੰਦਰਪਾਲ ਸਿੰਘ ਸਵਨਾ ਦੇ ਯਤਨਾ ਸਦਕਾ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਸਕੈਂਡਰੀ ਸਿੱਖਿਆ ਫਾਜਿਲਕਾ ਸ਼੍ਰੀ ਅਜੈ ਕੁਮਾਰ ਸ਼ਰਮਾ, ਉਪ ਜਿਲਾ ਸਿੱਖਿਆ ਅਫਸਰ ਸਕੈਂਡਰੀ ਸਿੱਖਿਆ ਸ਼੍ਰੀ ਕਸ਼ਮੀਰੀ ਲਾਲ ਅਤੇ ਸ੍ਰੀ ਹਰੀ ਚੰਦ ਪ੍ਰਿੰਸੀਪਲ ਦੀ ਯੋਗ ਅਗਵਾਈ ਸਦਕਾ ਅੱਜ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਖੂਈ ਖੇੜਾ ਵਿੱਚ ਬਣੇ ਨਵੇਂ ਦੋ ਅਡੀਸ਼ਨਲ ਕਲਾਸ ਰੂਮ ਦਾ ਉਦਘਾਟਨ ਕੀਤਾ ਗਿਆ। ਇਹਨਾਂ ਅਡੀਸ਼ਨਲ ਕਲਾਸ ਰੂਮ ਦਾ ਉਦਘਾਟਨ ਕਰਨ ਲਈ ਸਰਦਾਰ ਸਿਮਰਜੀਤ ਸਿੰਘ ਯੂਥ ਪ੍ਰਧਾਨ ਅਤੇ ਉਹਨਾਂ ਦੀ ਟੀਮ ਵਿਸ਼ੇਸ਼ ਤੌਰ ਤੇ ਪਹੁੰਚੇ। ਉੱਪ ਜਿਲਾ ਸਿੱਖਿਆ ਅਫਸਰ ਸ੍ਰੀ ਕਸ਼ਮੀਰੀ ਲਾਲ ਅਤੇ ਸਕੂਲ ਇੰਚਾਰਜ ਸ੍ਰੀਮਤੀ ਰਾਧਿਕਾ ਵੱਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ।
ਇਸ ਤੋਂ ਇਲਾਵਾ ਮੁੱਖ ਮਹਿਮਾਨ ਜੀ ਵੱਲੋਂ ਸਮੂਹ ਸਟਾਫ ਨਾਲ ਸਕੂਲ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੁਆਰਾ ਕੀਤੇ ਜਾ ਰਹੇ ਸਕੂਲਾਂ ਪ੍ਰਤੀ ਕੀਤੇ ਜਾ ਰਹੇ ਕੰਮਾਂ ਬਾਰੇ ਜਾਣੂ ਕਰਵਾਇਆ ਅਤੇ ਦੱਸਿਆ ਕਿ ਨਵੇਂ ਕਮਰਿਆਂ ਦੀ ਉਸਾਰੀ ਅਤੇ ਲੈਬਾਂ ਦਾ ਨਿਰਮਾਣ ਕਰਨਾ ਸਰਕਾਰ ਦਾ ਬਹੁਤ ਹੀ ਵੱਡਾ ਕਦਮ ਹੈ ਅਤੇ ਉਨਾਂ ਦੱਸਿਆ ਕਿ ਭਵਿੱਖ ਵਿੱਚ ਵੀ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਵਡਮੁੱਲਾ ਯੋਗਦਾਨ ਪਾਉਂਦੀ ਰਹੇਗੀ। ਉਪ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਕਸ਼ਮੀਰੀ ਲਾਲ ਨੇ ਦੱਸਿਆ ਕਿ ਸਰਕਾਰ ਦੇ ਸਹਿਯੋਗ ਸਦਕਾ ਸਕੂਲਾਂ ਦੀ ਨੁਹਾਰ ਵਿੱਚ ਬਹੁਤ ਜਿਆਦਾ ਬਦਲਾਵ ਆਇਆ ਹੈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵੱਧ ਚੜ ਕੇ ਯੋਗਦਾਨ ਪਾ ਰਹੀ ਹੈ। ਸ਼੍ਰੀ ਕਸ਼ਮੀਰੀ ਲਾਲ ਨੇ ਸਮੂਹ ਸਟਾਫ ਨੂੰ ਇੱਕਜੁੱਟ ਕੰਮ ਕਰਦੇ ਦੇਖ ਕੇ ਉਹਨਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਸਕੂਲ ਇੰਚਾਰਜ ਸ੍ਰੀਮਤੀ ਰਾਧਿਕਾ ਨੇ ਆਏ ਮਹਿਮਾਨਾਂ ਅਤੇ ਸਮੂਹ ਸਟਾਫ ਦਾ ਧੰਨਵਾਦ ਕੀਤਾ।
ਸਟੇਜ ਸੰਚਾਲਨ ਦੀ ਭੂਮਿਕਾ ਸ੍ਰੀਮਤੀ ਸਵਿਤਾ, ਸ੍ਰੀ ਵਰੁਣ ਫੁਟੇਲਾ ਅਤੇ ਸ੍ਰੀ ਅਸ਼ਵਨੀ ਕੁਮਾਰ ਵੱਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਸ਼੍ਰੀ ਅਰਵਿੰਦ ਭੋਬੀਆ, ਸ਼੍ਰੀ ਅਰੁਣ ਨਾਗਪਲ, ਸ. ਤਲਵਿੰਦਰ ਸੰਧੂ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ਼੍ਰੀ ਓਮ ਪ੍ਰਕਾਸ਼, ਪੰਚਾਇਤ ਮੈਂਬਰ ਸ੍ਰੀ ਮੋਹਨ ਲਾਲ,ਸ਼੍ਰੀਮਤੀ ਪੂਨਮ ਰਾਣੀ, ਸ਼੍ਰੀਮਤੀ ਦਇਆਵੰਤੀ, ਸ਼੍ਰੀਮਤੀ ਰੀਤੂ ਰਾਣੀ, ਸ. ਦਾਰਾ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਸੀ।