ਡੇਅਰੀ ਵਿਕਾਸ ਵਿਭਾਗ ਵੱਲੋਂ ਜਲਾਲਾਬਾਦ ਦੇ ਸਕੂਲਾਂ ਵਿਖੇ  ਦੋ ਰੋਜਾ ਜਾਗਰੂਕਤਾ ਕੈਂਪ ਆਯੋਜਿਤ

ਮਾਨਯੋਗ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਸ਼੍ਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਫਾਜਿਲਕਾ ਸ਼੍ਰੀ ਰਣਦੀਪ ਕੁਮਾਰ  ਦੀ ਰਹਿਨੁਮਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਜਲਾਲਾਬਾਦ ਅਤੇ ਸਕੂਲ ਆਫ ਐਮੀਨੈਂਸ, ਜਲਾਲਾਬਾਦ, ਜਿਲਾ ਫਾਜਿਲਕਾ ਵਿਖੇ ਸਕੂਲੀ ਬੱਚਿਆਂ ਨੂੰ  ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸਬੰਧੀ ਜਾਗਰੂਕ ਕਰਨ ਲਈ ਦੋ ਰੋਜਾ ਜਾਗਰੂਕਤਾ ਕੈਂਪ ਲਗਾਏ ਗਏ ।

ਇਹਨਾਂ ਕੈਂਪਾਂ ਵਿੱਚ ਸਕੂਲ ਦੇ ਬੱਚਿਆਂ ਅਤੇ ਸਟਾਫ ਵੱਲੋਂ ਬੜੇ ਉਤਸ਼ਾਹ ਨਾਲ ਭਾਗ ਲਿਆ ਗਿਆ । ਇਹਨਾਂ ਕੈਂਪਾਂ ਵਿੱਚ ਸ਼੍ਰੀ ਰਣਦੀਪ ਕੁਮਾਰ, ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਫਾਜ਼ਿਲਕਾ ਵੱਲੋਂ ਸਾਫਟ ਡਰਿੰਕ ਅਤੇ ਦੁੱਧ ਦੀ ਤੁਲਨਾ ਕਰਦੇ ਹੋਏ ਸਾਫਟ ਡਰਿੰਕ ਪੀਣ ਨਾਲ ਸਿਹਤ ਨੂੰ ਹੋਣ ਵਾਲੇ ਨੁਕਸਾਨ ਸਬੰਧੀ  ਬੱਚਿਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।

 ਸ਼੍ਰੀ ਰਮਨਦੀਪ ਕੁਮਾਰ, ਡੇਅਰੀ ਵਿਕਾਸ ਇੰਸਪੈਕਟਰ ਵੱਲੋ ਦੁੱਧ ਵਿੱਚ ਹੋਣ ਵਾਲੀ ਮਿਲਾਵਟ ਅਤੇ ਨਕਲੀ ਦੁੱਧ ਦੀ ਪਹਿਚਾਣ ਸਬੰਧੀ ਸਕੂਲੀ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ। ਸ੍ਰੀ ਅਮਨਦੀਪ ਸਿੰਘ, ਡੇਅਰੀ ਵਿਕਾਸ ਇੰਸਪੈਕਟਰ ਵੱਲੋਂ ਬੱਚਿਆਂ ਨੂੰ ਦੁੱਧ ਵਿੱਚ ਪਾਏ ਜਾਣ ਵਾਲੇ ਪੋਸ਼ਟਿਕ ਤੱਤਾਂ ਸਬੰਧੀ ਜਾਣੂ ਕਰਵਾਇਆ ਗਿਆ ਅਤੇ ਬੱਚਿਆਂ ਨੂੰ ਰੋਜਾਨਾ ਦੁੱਧ ਪੀਣ ਲਈ ਪ੍ਰੇਰਿਤ ਕੀਤਾ ਗਿਆ । ਦੋਨੋ ਸਕੂਲਾਂ ਦੇ ਪ੍ਰਿੰਸੀਪਾਲ ਕ੍ਰਮਵਾਰ ਸ਼੍ਰੀਮਤੀ ਨੀਲਮ ਰਾਣੀ ਅਤੇ ਸ਼੍ਰੀ ਸੰਜੇ ਸਿੰਗਲਾ ਅਤੇ ਉਹਨਾਂ ਦੇ ਸਮੂਹ ਸਟਾਫ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਜਿਨਾ ਨੇ ਇਸ ਕੈਂਪ ਨੂੰ ਆਯੋਜਿਤ ਕਰਨ ਵਿੱਚ ਖਾਸ ਯੋਗਦਾਨ ਦਿੱਤਾ। ਇਹਨਾਂ ਕੈਂਪਾ ਵਿੱਚ ਸਕੂਲੀ ਬੱਚਿਆਂ ਵੱਲੋਂ ਲਿਆਂਦੇ ਕੁੱਲ 93 ਦੁੱਧ ਦੇ ਨਮੂਨਿਆਂ ਨੂੰ ਚੈਕ ਕਰਕੇ ਰਿਪੋਰਟ ਦਿੱਤੀ ਗਈ। ਸ਼੍ਰੀ ਰਣਦੀਪ ਕੁਮਾਰ, ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਫਾਜਿਲਕਾ ਵੱਲੋਂ ਪ੍ਰਿੰਸੀਪਲ ਸਾਹਿਬਾਨਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ ।

Leave a Reply

Your email address will not be published. Required fields are marked *