ਜਿਲ੍ਹਾ ਫਾਜ਼ਿਲਕਾ ਦੇ ਕਮਿਊਨਿਟੀ ਹੈਲਥ ਅਫ਼ਸਰ ਅਤੇ ਸਟਾਫ਼ ਨਰਸਾਂ ਨੂੰ ਦਕਸ਼ਤਾ ਸਬੰਧੀ ਕਰਵਾਈ ਦੋ ਦਿਨਾਂ ਟੇ੍ਰਨਿੰਗ

ਫਾਜ਼ਿਲਕਾ 6 ਅਗਸਤ

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਰਾਜ ਕੁਮਾਰ ਸਿਵਲ ਸਰਜਨ ਫਾਜ਼ਿਲਕਾ ਦੀ ਉਚੇਚੀ ਨਿਗਰਾਨੀ ਅਤੇ ਡਾਕਟਰ ਰੋਹਿਤ ਗੋਇਲ ਸਹਾਇਕ ਸਿਵਲ ਸਰਜਨ ਦੀ ਦੇਖਰੇਖ ਵਿੱਚ ਜਿਲ੍ਹੇ ਤੋ ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਸਟਾਫ਼ ਨਰਸਾਂ ਨੂੰ ਦੋ ਦਿਨਾਂ ਦਕਸ਼ਤਾ ਪ੍ਰੋਗ੍ਰਾਮ ਸਬੰਧੀ ਟ੍ਰੇਨਿੰਗ ਕਰਵਾਈ ਗਈ।
ਇਸ ਸਮੇਂ ਡਾਕਟਰ ਰੋਹਿਤ ਗੋਇਲ ਨੇ ਕਿਹਾ ਕਿ ਦਕਸ਼ਤਾ ਪ੍ਰੋਗ੍ਰਾਮ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਸਬੰਧਿਤ ਸਟਾਫ਼ ਨੂੰ ਟ੍ਰੇਨਿੰਗਾਂ ਦਿੱਤੀਆਂ ਜਾ ਰਹੀਆਂ ਹਨ।  
ਇਸ ਪ੍ਰੋਗ੍ਰਾਮ ਦਾ ਮੁੱਖ ਮਕਸਦ ਲੇਬਰ ਰੂਮ ਵਿਚ ਜਣੇਪੇ ਦੌਰਾਨ ਜੱਚਾ ਅਤੇ ਬੱਚਾ ਦੀ ਸਿਹਤ ਸੁਰੱਖਿਆ ਲਈ ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਸਟਾਫ਼ ਨਰਸਾਂ ਨੂੰ ਵਧੇਰੇ ਸਮਰੱਥ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਜਿਲ੍ਹੇ ਅੰਦਰ ਜੱਚਾ ਅਤੇ ਬੱਚਾ ਮੌਤ ਦਰ ਨੂੰ ਘਟਾਉਣ ਲਈ ਹਮੇਸ਼ਾ ਯਤਨਸ਼ੀਲ ਹੈ। ਇਸ ਲਈ ਦਕਸ਼ਤਾ ਸਿਖਲਾਈ ਪ੍ਰੋਗਰਾਮ ਨਾਲ ਜਣੇਪੇ ਦੀਆਂ ਜਟਿਲਤਾਵਾਂ ਨੂੰ ਦੂਰ ਕਰਨ ਵਿਚ ਮੱਦਦ ਮਿਲੇਗੀ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਦੀ ਨਿਯਮਿਤ ਏਐੱਨਸੀ ਜਾਂਚ ਸਮੇਤ ਸਾਰੇ ਟੈਸਟ ਸਮੇਂ ਸਿਰ ਹੋਣੇ ਚਾਹੀਦੇ ਹਨ। ਡਲਿਵਰੀ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਹੋਣ ਦੀ ਸੂਰਤ ਵਿੱਚ ਗਰਭਵਤੀ ਔਰਤ ਨੂੰ ਤੁਰੰਤ ਉੱਚ ਸਿਹਤ ਸੰਸਥਾ ਵਿੱਚ ਰੈਫਰ ਕੀਤਾ ਜਾਵੇ। ਡਾਕਟਰ ਨੂਪੁਰ ਗਰਗ ਨੇ ਜਣੇਪੇ ਦੌਰਾਨ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ‘ਤੇ ਚਾਨਣਾ ਪਾਇਆ। ਉਨ੍ਹਾ ਉੱਚ ਜੋਖ਼ਮ ਵਾਲੇ ਕੇਸਾਂ ਦੀ ਸੰਭਾਲ ਪ੍ਰਤੀ ਖ਼ਾਸ ਤੌਰ ਤੇ ਸੁਚੇਤ ਰਹਿਣ ਦੀ ਲੋੜ ਤੇ ਜ਼ੋਰ ਦਿੱਤਾ ਅਤੇ ਨਰਸਿੰਗ ਸਟਾਫ਼ ਨੂੰ ਅਹਿਮ ਨੁਕਤਿਆਂ ਸਬੰਧੀ ਵਿਸਥਾਰ ਪੂਰਵਕ ਦੱਸਿਆ ਤਾਂ ਜੋ ਅਜਿਹੇ ਕੇਸਾਂ ਦੀ ਸਮਾਂ ਰਹਿੰਦਿਆਂ ਵਧੀਆ ਸੰਭਾਲ ਕੀਤੀ ਜਾ ਸਕੇ ਅਤੇ ਜੱਚਾ ਮੌਤ ਦਰ ਨੂੰ ਘਟਾਇਆ ਜਾ ਸਕੇ। ਨਰਸਿੰਗ ਸਿਸਟਰ ਮੈਰੀ ਨੇ ਸਟਾਫ ਨਰਸਾਂ ਅਤੇ ਸੀ.ਐਚ.ਓ ਨੂੰ ਡਿਲੀਵਰੀ ਦੌਰਾਨ ਜਟਿਲਤਾਵਾਂ ਬਾਰੇ ਜਾਣਕਾਰੀ ਦਿੱਤੀ। 

ਇਸ ਸਮੇਂ ਰਾਜੇਸ਼ ਕੁਮਾਰ ਡੀਪੀਐਮ, ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਣਾ, ਮਨਬੀਰ ਸਿੰਘ ਅਤੇ ਬਲਜੀਤ ਸਿੰਘ ਆਰ ਬੀ ਐੱਸ ਕੇ ਕੋਆਰਡੀਨੇਟਰ ਮੌਜੂਦ ਸਨ।

Leave a Reply

Your email address will not be published. Required fields are marked *