ਜਨਗਣਨਾ 2027 ਸਬੰਧੀ ਜ਼ਿਲ੍ਹਾ ਫਾਜ਼ਿਲਕਾ ਵਿੱਚ ਪਹਿਲੇ ਫੇਜ਼ ਦੀ ਦੋ ਦਿਨਾਂ ਵਿਸ਼ੇਸ਼ ਟ੍ਰੇਨਿੰਗ ਕਰਵਾਈ

ਜਨਗਣਨਾ 2027 ਦੇ ਸਫਲ ਆਯੋਜਨ ਲਈ ਜ਼ਿਲ੍ਹਾ ਫਾਜ਼ਿਲਕਾ ਵਿੱਚ ਪਹਿਲੇ ਫੇਜ਼ ਤਹਿਤ ਦੋ ਦਿਨਾਂ ਵਿਸ਼ੇਸ਼ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ। ਇਸ ਟ੍ਰੇਨਿੰਗ ਵਿੱਚ ਜ਼ਿਲ੍ਹੇ ਨਾਲ ਸਬੰਧਤ ਚਾਰਜ ਅਫ਼ਸਰਾਂ ਅਤੇ ਟੈਕਨੀਕਲ ਅਸਿਸਟੈਂਟਾਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਟਰੇਨਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ,ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ ਵੱਲੋਂ ਸਾਰੇ ਚਾਰਜ ਅਫ਼ਸਰਾਂ, ਤਹਿਸੀਲਦਾਰਾਂ, ਕਾਰਜ ਸਾਧਕ ਅਫ਼ਸਰਾਂ ਅਤੇ ਟੈਕਨੀਕਲ ਅਸਿਸਟੈਂਟਾਂ ਨੂੰ ਹਦਾਇਤ ਕੀਤੀ ਗਈ ਕਿ ਜਨਗਣਨਾ 2027 ਦੇ ਕੰਮ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਸਾਰੀਆਂ ਡਿਊਟੀਆਂ ਪੂਰੀ ਨਿਸ਼ਠਾ, ਜਿੰਮੇਵਾਰੀ ਅਤੇ ਸਮੇਂ-ਸਿਰ ਨਿਭਾਈਆਂ ਜਾਣ।

ਸੈਂਸਜ਼ ਵਿਭਾਗ ਪੰਜਾਬ ਚੰਡੀਗੜ ਵੱਲੋਂ ਆਏ ਮਾਸਟਰ ਟ੍ਰੇਨਰ ਪੰਕਜ ਅਤੇ ਜ਼ਿਲ੍ਹਾ ਕੋਆਰਡੀਨੇਟਰ ਫਾਜ਼ਿਲਕਾ ਕਾਰਤਿਕ ਆਰਿਆ  ਵੱਲੋਂ ਜਨਗਣਨਾ 2027 ਸਬੰਧੀ ਵੱਖ-ਵੱਖ ਤਕਨੀਕੀ ਅਤੇ ਪ੍ਰਸ਼ਾਸਕੀ ਪੱਖਾਂ ਬਾਰੇ ਵਿਸਥਾਰਪੂਰਵਕ ਪਰੈਕਟੀਕਲ ਤੌਰ ਤੇ ਟ੍ਰੇਨਿੰਗ ਦਿੱਤੀ ਗਈ।
ਟ੍ਰੇਨਿੰਗ ਦੋਰਾਨ ਦੱਸਿਆ ਗਿਆ ਕਿ ਪੰਜਾਬ ਰਾਜ ਵਿੱਚ ਹਾਊਸ ਲਿਸਟਿੰਗ ਦੀ ਪ੍ਰਕਿਰਿਆ 15 ਮਈ ਤੋਂ 13 ਜੂਨ 2026 ਤੱਕ ਕੀਤੀ ਜਾਵੇਗੀ ਅਤੇ ਸੈਲਫ਼-ਇਨਯੂਮਰੇਸ਼ਨ ਦੀ ਸੁਵਿਧਾ ਵੀ ਉਪਲਬਧ ਰਹੇਗੀ। ਜਨਗਣਨਾ ਦੀ ਪੂਰੀ ਕਾਰਵਾਈ ਡਿਜੀਟਲ ਮੋਡ ਰਾਹੀਂ ਸੰਪੰਨ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਭਾਰਤ ਸਰਕਾਰ ਵੱਲੋਂ 30 ਅਪ੍ਰੈਲ ਤੋਂ 14 ਮਈ 2026 ਤੱਕ  15 ਦਿਨ ਲਈ ਪੋਰਟਲ ਖੋਲ੍ਹਿਆ ਜਾਵੇਗਾ, ਜਿਸ ਰਾਹੀਂ ਹਰ ਵਿਅਕਤੀ ਆਪਣੇ ਪਰਿਵਾਰ ਦੀ ਜਾਣਕਾਰੀ ਖੁਦ ਆਨਲਾਈਨ ਦਰਜ ਕਰ ਸਕੇਗਾ।
ਇਸ ਮੌਕੇ ਹਰਜਿੰਦਰ ਸਿੰਘ ਡਿਪਟੀ ਈ.ਐਸ.ਏ-ਕਮ-ਵਧੀਕ ਜ਼ਿਲ੍ਹਾ ਸੈਂਸਜ਼ ਅਫਸਰ ਅਤੇ ਉਹਨਾਂ ਦਾ ਦਫਤਰੀ ਸਟਾਫ, ਜ਼ਿਲ੍ਹਾ ਸੈਂਸਜ਼ ਸੈਲ ਤੋਂ ਵਿਵੇਕ ਕਟਾਰੀਆ, ਅਸ਼ੀਸ਼ ਗੁੰਬਰ, ਵਰਿੰਦਰ ਨਾਰੰਗ,ਕਾਰਜ ਸਾਧਕ ਅਫ਼ਸਰ ਵਿਕਰਮ ਧੁੜੀਆ ਅਤੇ ਹੋਰ , ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।

Leave a Reply

Your email address will not be published. Required fields are marked *