ਮਿਸ਼ਨ ਕਲੀਨ ਪੰਜਾਬ ਤਹਿਤ ਜਲਾਲਾਬਾਦ ਵਿਧਾਇਕ ਦੀ ਅਗਵਾਈ ਹੇਠ ਡਾ. ਭੀਮ ਰਾਓ ਅੰਬੇਦਕਰ ਚੌਕ ਜਲਾਲਾਬਾਦ ਤੋਂ ਹੋਈ ਸਫ਼ਾਈ ਮੁਹਿੰਮ ਦੀ ਸ਼ੁਰੂਆਤ

ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਚਲਾਈ ਜਾ ਰਹੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਡਾਕਟਰ ਭੀਮ ਰਾਓ ਅੰਬੇਦਕਰ ਚੌਕ ਜਲਾਲਾਬਾਦ ਵਿਖੇ ਸਫਾਈ ਅਭਿਆਨ ਚਲਾਇਆ! ਇਸ ਦੌਰਾਨ ਉਨਾਂ ਖੁਦ ਚੌਂਕ ਵਿੱਚ ਸਫਾਈ ਕੀਤੀ!
ਇਸ ਮੌਕੇ ਬੋਲਦਿਆਂ ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਨਗਰ ਕੌਂਸਲ ਦੀਆਂ ਵਿਸ਼ੇਸ਼ ਟੀਮਾਂ ਵੱਲੋਂ ਸ਼ਹਿਰ ਦੀ ਹਰੇਕ ਗਲੀ-ਮੁਹੱਲੇ ਦੀ ਸਫਾਈ ਕੀਤੀ ਜਾਵੇਗੀ ਅਤੇ ਇਕੱਠੇ ਕੀਤੇ ਜਾਣ ਵਾਲੇ ਕੂੜੇ ਦਾ ਸਹੀ ਤਰੀਕੇ ਨਾਲ ਨਿਪਟਾਰਾ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਆਉਣ ਵਾਲੇ 15 ਤੋਂ 20 ਦਿਨ ਹਰ ਰੋਜ਼ ਸ਼ਹਿਰ ਦੀ ਸਾਫ ਸਫਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਸਿਰਫ ਸਫਾਈ ਕਰਨਾ ਹੀ ਨਹੀਂ ਸਗੋਂ ਲੋਕਾਂ ਵਿੱਚ ਜਾਗਰੂਕਤਾ ਅਤੇ ਜਿੰਮੇਵਾਰੀ ਦੀ ਪੈਦਾ ਭਾਵਨਾ ਪੈਦਾ ਕਰਨਾ ਵੀ ਹੈ! ਉਹਨਾਂ ਕਿਹਾ ਕਿਆਓ, ਸਾਰੇ ਮਿਲ ਕੇ ਆਪਣੇ ਜਲਾਲਾਬਾਦ ਨੂੰ ਸਾਫ਼, ਸੁੰਦਰ ਤੇ  ਬਿਹਤਰ ਬਣਾਈਏ।

 ਉਨਾਂ ਅੱਗੇ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਦੀ ਸਫ਼ਲਤਾ ਲਈ ਲੋਕਾਂ ਦੀ ਭਾਗੀਦਾਰੀ ਬੇਹੱਦ ਜ਼ਰੂਰੀ ਹੈ। ਉਨ੍ਹਾਂ  ਲੋਕਾਂ ਨੂੰ ਅਪੀਲ ਕੀਤੀ ਕਿ ਕੂੜਾ, ਮੱਛਰਾਂ ਦੀ ਭਰਮਾਰ, ਸੀਵਰੇਜ ਲੀਕੇਜ ਜਾਂ ਖੜ੍ਹਾ ਪਾਣੀ ਸਬੰਧੀ ਸ਼ਿਕਾਇਤ ਨਗਰ ਕੌਂਸਲ ਦਫਤਰ ਜਲਾਲਾਬਾਦ ਵਿਖੇ ਦਰਜ ਕਰਵਾਈ ਜਾਵੇ। ਉਨ੍ਹਾਂ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਤੋਂ ਗੁਰੇਜ਼ ਕਰਨ ਅਤੇ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਸੁੱਟਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਸਰਕਾਰ ਦੇ ਨਾਲ ਹਰ ਵਰਗ ਦੀ ਸ਼ਮੂਲੀਅਤ ਜ਼ਰੂਰੀ ਹੈ।

Leave a Reply

Your email address will not be published. Required fields are marked *