ਪੰਜਾਬ ਸਰਕਾਰ ਵੱਲੋਂ ਚਲਾਈ ਗਏ ਮਿਸ਼ਨ ਕਲੀਨ ਪੰਜਾਬ ਤਹਿਤ ਅੱਜ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਿਜੈ ਕਲੋਨੀ, ਰੋਇਲ ਸਿਟੀ ਤੇ ਐਮ.ਸੀ ਕਲੋਨੀ ਵਾਲੀ ਰੋਡ ਦੀ ਸਫਾਈ ਕਰਵਾਈ ਗਈ! ਇਸ ਮੁਹਿੰਮ ਵਿੱਚ ਹਲਕਾ ਵਿਧਾਇਕ ਫਾਜ਼ਿਲਕਾ ਸ੍ਰ. ਨਰਿੰਦਰ ਪਾਲ ਸਿੰਘ ਸਵਨਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ! ਉਹਨਾਂ ਦੇ ਨਾਲ ਨਗਰ ਕੌਂਸਲ ਫਾਜ਼ਿਲਕਾ ਦੇ ਕਈ ਕੌਂਸਲਰ ਸਾਹਿਬਾਨ ਵੀ ਮੌਜੂਦ ਸਨ।
ਇਸ ਮੌਕੇ ਤੇ ਹਲਕਾ ਵਿਧਾਇਕ ਫਾਜ਼ਿਲਕਾ ਸ. ਨਰਿੰਦਰਪਾਲ ਸਿੰਘ ਸਵਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਿਸ਼ਨ ਕਲੀਨ ਪੰਜਾਬ ਤਹਿਤ ਮਿੱਥੇ ਗਏ ਟੀਚੇ ਜਿਸ ਵਿੱਚ ਪੰਜਾਬ ਨੂੰ ਸਾਫ ਸੁਥਰਾ ਤੇ ਕੱਚਰਾ ਮੁਕਤ ਬਣਾਇਆ ਜਾਣਾ ਹੈ, ਜਿਸ ਤਹਿਤ ਫਾਜ਼ਿਲਕਾ ਸ਼ਹਿਰ ਨੂੰ ਹੋਰ ਵਧੇਰੇ ਸਾਫ ਸੁਥਰਾ ਤੇ ਕੱਚਰਾ ਮੁਕਤ ਬਣਾਉਣ ਲਈ ਸ਼ਹਿਰ ਵਾਸੀਆਂ ਨੂੰ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ ਗਈ ਹੈ।ਉਨ੍ਹਾਂ ਸ਼ਹਿਰ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਉਹ ਇਸ ਮੁਹਿੰਮ ਅੰਦਰ ਨਗਰ ਕੌਂਸਲ ਫਾਜ਼ਿਲਕਾ ਨੂੰ ਸਹਿਯੋਗ ਦੇਣ ਅਤੇ ਆਪਣੇ ਆਲੇ ਦੁਆਲੇ ਦੀ ਸਫਾਈ ਨੂੰ ਬਰਕਰਾਰ ਰੱਖਣ, ਆਪਣੇ ਘਰਾਂ ਦੇ ਕਚਰੇ ਨੂੰ ਵੇਸਟ ਕੁਲੈਕਟਰ ਨੂੰ ਦੇਣ ਅਤੇ ਸੜਕਾਂ ਤੇ ਕੱਚਰਾ ਨਾ ਸੁੱਟਣ ਤਾਂ ਜੋ ਫਾਜ਼ਿਲਕਾ ਸ਼ਹਿਰ ਨੂੰ ਸਾਫ ਸੁਥਰਾ ਤੇ ਕੱਚਰਾ ਮੁਕਤ ਬਣਾਇਆ ਜਾ ਸਕੇ।
ਇਸ ਮੌਕੇ ਐਮ.ਸੀ ਸੰਦੀਪ ਚਲਾਣਾ, ਬਲਾਕ ਕੋਆਰਡੀਨੇਟਰ ਨਸ਼ਿਆ ਵਿਰੁੱਧ ਅਜੇ ਕੁਮਾਰ, ਵਿਧਾਇਕ ਦਫ਼ਤਰ ਇੰਚਾਰਜ ਹਰੀਸ਼ ਠਾਕੁਰ, ਵਾਰਡ ਇੰਚਾਰਜ 14 ਤੋਂ ਬੱਬੂ ਚੇਤੀਵਾਲ, ਵਾਰਡ 12 ਤੋਂ ਆਤਮਾ ਰਾਮ, ਵਾਰਡ ਇੰਚਾਰਜ 10 ਤੋਂ ਬਬਲੀ ਰਵਾੜੀਆ, ਵਾਰਡ ਇੰਚਾਰਜ 4 ਤੋਂ ਨਰੇਸ਼ ਰਾਮਦੇਵ ਅਤੇ ਆਮ ਆਦਮੀ ਪਾਰਟੀ ਦੇ ਆਗੂ ਹਾਜ਼ਰ ਸਨ।