ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤੱਕ ਪਿੰਡ-ਪਿੰਡ/ਵਾਰਡ-ਵਾਰਡ ਵਿਚ ਬਣਾਏ ਜਾ ਰਹੇ ਹਨ 10 ਲੱਖ ਦੇ ਇਲਾਜ ਦੇ ਮੁਫਤ ਕਾਰਡ-ਨਰਿੰਦਰ ਪਾਲ ਸਿੰਘ ਸਵਨਾ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਸਿਹਤ ਪੱਖੋਂ ਮਿਆਰੀ ਸਹੂਲਤਾਂ ਦੇਣ ਦੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਵਿਚ 10 ਲੱਖ ਤੱਕ ਦਾ ਮੁਫਤ ਇਲਾਜ ਹਰ ਪਰਿਵਾਰ ਨੂੰ ਮਿਲੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਪਿੰਡ ਪਿੰਡ-ਪਿੰਡ/ਵਾਰਡ-ਵਾਰਡ ਜਾ ਕੇ ਲੋਕਾਂ ਦੇ ਬਣਾਏ ਜਾ ਰਹੇ 10 ਲੱਖ ਤੱਕ ਦੇ ਮੁਫਤ ਕਾਰਡਾਂ ਦਾ ਜਾਇਜਾ ਲੈਣ ਮੌਕੇ ਕੀਤਾ।

ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਇਹ ਯੋਜਨਾ ਹਰ ਘਰ ਤੱਕ ਪਹੁੰਚਾਈ ਜਾ ਰਹੀ ਹੈ ਕਿਸੇ ਵੀ ਪਰਿਵਾਰ ਨੂੰ ਇਸ ਯੋਜਨਾਂ ਦਾ ਲਾਭ ਲੈਣ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀਬਾਜੀ ਤੋਂ ਉਪਰ ਉਠ ਕੇ ਲੋਕਾਂ ਦੇ ਬਿਨਾਂ ਕਿਸੇ ਭੇਦਭਾਵ ਦੇ ਕਾਰਡ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਪਿੰਡ ਹਰ ਵਾਰਡ ਵਿਚ ਕੈਂਪ ਲਗਾ ਕੇ ਨਾਗਰਿਕਾ ਨੂੰ ਇਸ ਯੋਜਨਾ ਅਧੀਨ ਕਵਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਰਡ ਬਣਾਉਣ ਲਈ ਆਧਾਰ ਕਾਰਡ ਤੇ ਵੋਟਰ ਕਾਰਡ ਦਸਤਾਵੇਜ ਲਾਜਮੀ ਹਨ।


ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਸਦਕਾ ਲੋਕਾਂ ਨੂੰ ਮੁਫਤ ਸਿਹਤ ਸੇਵਾਵਾਂ ਪ੍ਰਦਾਨ ਕੀਤੀਆ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਹਰੇਕ ਨਾਗਰਿਕ ਤੰਦਰੁਸਤ ਤੇ ਬਿਮਾਰੀਆਂ ਮੁਕਤ ਰਹੇ, ਪਰ ਜੇ ਕਿਸੇ ਨੂੰ ਐਮਰਜੰਸੀ ਜਰੂਰਤ ਪੈਂਦੀ ਹੈ ਤਾਂ ਉਹ ਇਸ ਕਾਰਡ ਨਾਲ ਆਪਣਾ ਇਲਾਜ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰਡ ਵਿਚ ਵੱਡੇ ਇਲਾਜ ਕਿਡਨੀ, ਦਿਮਾਗੀ ਰੋਗਾਂ, ਕੈਂਸਰ ਆਦਿ ਸ਼ਾਮਿਲ ਕੀਤੇ ਗਏ ਹਨ ਜਿਸ ਨਾਲ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਹੀ ਆਵੇਗੀ।

Leave a Reply

Your email address will not be published. Required fields are marked *