ਅੱਜ ਪਿੰਡ ਚੁਆੜਿਆਂਵਾਲੀ ਵਿਖੇ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ, ਜਦੋਂ ਪੰਜਾਬ ਸਰਕਾਰ ਦੀ ਅਤਿ ਲੋਕਪ੍ਰਿਯ ਸਕੀਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਦੇ ਬਜ਼ੁਰਗਾਂ ਅਤੇ ਸ਼ਰਧਾਲੂਆਂ ਦੀ ਇੱਕ ਵਿਸ਼ੇਸ਼ ਬੱਸ ਨੂੰ ਰਵਾਨਾ ਕੀਤਾ ਗਿਆ।
ਇਸ ਬੱਸ ਨੂੰ ਪਿੰਡ ਦੀ ਉੱਘੀ ਸਮਾਜ ਸੇਵਿਕਾ ਮੈਡਮ ਖੁਸ਼ਬੂ ਸਾਵਣ ਸੁੱਖਾ ਸਵਨਾ ਵੱਲੋਂ ਰਵਾਨਾ ਕੀਤਾ ਗਿਆ। ਜਿਵੇਂ ਹੀ ਬੱਸ ਰਵਾਨਾ ਹੋਈ ਤਾਂ ਸਾਰੇ ਸ਼ਰਧਾਲੂਆਂ ਨੇ ਜੈਕਾਰੇ ਲਗਾਏ ਅਤੇ ਪੂਰਾ ਮਾਹੌਲ ਭਗਤੀਮਈ ਹੋ ਗਿਆ।
ਇਸ ਸ਼ੁਭ ਮੌਕੇ ਤੇ ਪਿੰਡ ਦੇ ਸਰਪੰਚ ਮਿੰਦਰ ਕੁਮਾਰ, ਕਰਮਜੀਤ ਕੌਰ, ਤੁਲਸੀ ਰਾਮ, ਸ਼ੇਖਰ ਕੁਮਾਰ, ਬਿੱਟੂ ਸੇਤੀਆ, ਬੱਬੂ ਚੇਤੀਵਾਲ, ਕੁਸਮ ਲਤਾ, ਬਲਾਕ ਪ੍ਰਧਾਨ ਸਮੇਤ ਪਿੰਡ ਦੇ ਹੋਰ ਮੋਹਤਬਰ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਇਸ ਮੌਕੇ ਮੈਡਮ ਖੁਸ਼ਬੂ ਸਾਵਣ ਸੁੱਖਾ ਸਵਨਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਬਜ਼ੁਰਗ ਮਾਤਾ-ਪਿਤਾ ਅਤੇ ਸ਼ਰਧਾਲੂਆਂ ਨੂੰ ਮੁਫ਼ਤ ਵਿੱਚ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ, ਜਿਸ ਨਾਲ ਉਨ੍ਹਾਂ ਦੇ ਮਨ ਦੀਆਂ ਸੱਧਰਾਂ ਪੂਰੀਆਂ ਹੋ ਰਹੀਆਂ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ, ਖਾਸ ਕਰਕੇ ਬਜ਼ੁਰਗਾਂ ਅਤੇ ਲੋੜਵੰਦਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਤੀਰਥ ਯਾਤਰਾ ਯੋਜਨਾ ਨਾਲ ਨਾ ਸਿਰਫ਼ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਹੋ ਰਹੇ ਹਨ, ਸਗੋਂ ਆਪਸੀ ਭਾਈਚਾਰਕ ਸਾਂਝ ਵੀ ਮਜ਼ਬੂਤ ਹੋ ਰਹੀ ਹੈ।
ਇਸ ਮੌਕੇ ਸਰਪੰਚ ਮਿੰਦਰ ਕੁਮਾਰ ਨੇ ਕਿਹਾ ਕਿ ਪਿੰਡ ਚੁਆੜਿਆਂਵਾਲੀ ਦੇ ਲੋਕਾਂ ਨੂੰ ਇਸ ਯੋਜਨਾ ਦਾ ਲਾਭ ਮਿਲਣਾ ਬਹੁਤ ਹੀ ਮਾਣ ਵਾਲੀ ਗੱਲ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਮੈਡਮ ਖੁਸ਼ਬੂ ਸਾਵਣ ਸੁੱਖਾ ਸਾਵਣ ਦਾ ਵਿਸ਼ੇਸ਼ ਧੰਨਵਾਦ ਕੀਤਾ।
ਅੰਤ ਵਿੱਚ ਸਾਰੇ ਯਾਤਰੀਆਂ ਨੂੰ ਫੁੱਲਾਂ ਦੇ ਹਾਰ ਪਾ ਕੇ ਅਤੇ ਸ਼ੁਭਕਾਮਨਾਵਾਂ ਦੇ ਕੇ ਬੱਸ ਨੂੰ ਰਵਾਨਾ ਕੀਤਾ ਗਿਆ। ਯਾਤਰੀਆਂ ਨੇ ਵੀ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੂੰ ਇਸ ਯਾਤਰਾ ਦਾ ਬੇਸਬਰੀ ਨਾਲ ਇੰਤਜ਼ਾਰ ਸੀ।