ਹਲਕਾ ਬਸੀ ਪਠਾਣਾ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਹਲਕਾ ਵਿਧਾਇਕ ਸ੍ਰੀ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਕਈ ਪ੍ਰਮੁੱਖ ਆਗੂਆਂ ਅਤੇ ਵਰਕਰਾਂ ਨੇ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਦੌਰਾਨ ਸਾਬਕਾ ਪ੍ਰਧਾਨ ਨਗਰ ਕੌਂਸਲ ਬਸੀ ਪਠਾਣਾ ਸ੍ਰੀ ਅਮਰਜੀਤ ਸਿੰਘ ਨੇ ਆਪਣੇ ਸਾਥੀਆਂ ਸਮੇਤ ਪਾਰਟੀ ਦੀ ਨੀਤੀਆਂ ‘ਤੇ ਭਰੋਸਾ ਜਤਾਉਂਦਿਆਂ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ।
ਇਸ ਮੌਕੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਵਿੱਚ ਸੰਜੀਵ ਕੁਮਾਰ ਸਚਦੇਵਾ, ਅਨਿਲ ਕੁਮਾਰ, ਸੁਨੀਲ ਕੁਮਾਰ, ਸੱਤਪਾਲ ਸਚਦੇਵਾ, ਸੋਹਣ ਲਾਲ, ਸੰਜੀਵ ਕੁਮਾਰ ਅਤੇ ਪਰਮਵੀਰ ਸਿੰਘ ਨੰਬਰਦਾਰ ਕਿਸੁ ਛਾਬੜਾ ਸਮੇਤ ਹੋਰ ਕਈ ਵਰਕਰ ਸ਼ਾਮਿਲ ਸਨ। ਸਾਰੇ ਨਵੇਂ ਸ਼ਾਮਿਲ ਹੋਏ ਮੈਂਬਰਾਂ ਦਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
ਵਿਧਾਇਕ ਹੈਪੀ ਨੇ ਇਸ ਮੌਕੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਲੋਕ-ਹਿਤੈਸ਼ੀ ਸੋਚ ਅਤੇ ਪਾਰਦਰਸ਼ੀ ਸਰਕਾਰ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਇਹਨਾ ਹੋਰ ਨਵੇਂ ਮੈਬਰਾਂ ਦੇ ਜੁੜਨ ਨਾਲ ਹਲਕੇ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਮਿਲੇਗੀ।
ਉਨ੍ਹਾਂ ਇਹ ਵੀ ਦੱਸਿਆ ਕਿ ਪਾਰਟੀ ਸਰਕਾਰ ਵੱਲੋਂ ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਦੇਖਦੇ ਹੋਏ ਲੋਕਾਂ ਦਾ ਭਰੋਸਾ ਲਗਾਤਾਰ ਵੱਧ ਰਿਹਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਲਖਵੀਰ ਸਿੰਘ ਐੱਮ ਸੀ, ਹਰਸ ਸਚਦੇਵਾ, ਅਸ਼ੋਕ ਤੁਲਾਨੀ ਐਮ ਸੀ, ਜਸਵੀਰ ਸਿੰਘ ਢਿੱਲੋਂ, ਪਰਮਿੰਦਰ ਸਿੰਘ ਸੱਲ, ਰਾਜ ਪੂਰੀ, ਖੁਸ਼ਦੀਪ ਮਲਹੋਤਰਾ, ਇੰਦਰਜੀਤ ਸਿੰਘ, ਜਸਵਿੰਦਰ ਸਿੰਘ,ਆਸ਼ੂ ਮਲਹੋਤਰਾ ਅਤੇ ਹਰੀਸ਼ ਸਚਦੇਵਾ ਵੀ ਹਾਜ਼ਰ ਸਨ।
