ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫਾਜ਼ਿਲਕਾ, ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੀ ਅਗਵਾਈ ਹੇਠ ਸਬ-ਡਵੀਜ਼ਨਲ ਮੈਜਿਸਟ੍ਰੇਟ ਐਸ. ਜੁਗਰਾਜ ਸਿੰਘ ਕਾਹਲੋਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਮੁਹਿੰਮ ਅਨੁਸਾਰ, ਵਿਧਾਨ ਸਭਾ ਹਲਕਾ 80- ਫਾਜ਼ਿਲਕਾ ਵਿੱਚ ਵੋਟਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।

ਇਸ ਮੁਹਿੰਮ ਤਹਿਤ ਫਾਜ਼ਿਲਕਾ ਸਵੀਪ ਟੀਮ ਦੇ ਨੋਡਲ ਅਫ਼ਸਰ ਸਤਿੰਦਰ ਬੱਤਰਾ ਨੇ ਆਪਣੀ ਟੀਮ ਨਾਲ ਫਾਜ਼ਿਲਕਾ ਸ਼ਹਿਰ ਦੇ ਬਿਰਧ ਆਸ਼ਰਮ ਅਤੇ ਥਾਣਾ ਸਦਰ ਦਾ ਦੌਰਾ ਕੀਤਾ ਅਤੇ ਐਸਆਈਆਰ ਫਾਰਮ ਭਰਨ ਦਾ ਸੁਨੇਹਾ ਦਿੱਤਾ ਅਤੇ ਐਸਆਈਆਰ-2026 ਦੀ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਨੋਡਲ ਅਫ਼ਸਰ ਸਤਿੰਦਰ ਬੱਤਰਾ ਨੇ ਕਿਹਾ ਕਿ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਘਰ-ਘਰ ਜਾ ਕੇ ਵੋਟਰਾਂ ਨੂੰ ਆਪਣੀ ਤਸਦੀਕ ਕਰਨ ਲਈ ਗਿਣਤੀ ਫਾਰਮ ਵੰਡ ਰਹੇ ਹਨ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਸਹੀ ਜਾਣਕਾਰੀ ਵਾਲੇ ਫਾਰਮ ਭਰ ਕੇ ਬੀ.ਐਲ.ਓ. ਨੂੰ ਜਮ੍ਹਾਂ ਕਰਵਾਉਣ।
ਇਸ ਮੌਕੇ ਮੁਹਿੰਮ ਦੇ ਸੋਧੇ ਹੋਏ ਪ੍ਰੋਗਰਾਮ ਬਾਰੇ ਵੀ ਜਾਣਕਾਰੀ ਦਿੱਤੀ ਗਈ।