ਟੈਲੀ ਮਾਨਸ ਪੰਜਾਬ ਪ੍ਰੋਗਰਾਮ ਅਧੀਨ ਟੋਲ ਫਰੀ ਨੰਬਰ 14416 ਤੇ ਕਾਲ ਕਰਕੇ ਮਾਨਸਿਕ ਰੋਗਾਂ ਬਾਰੇ ਲਈ ਜਾ ਸਕਦੀ ਹੈ ਮੁਫ਼ਤ ਸਲਾਹ — ਡਾਕਟਰ ਰਾਜ ਕੁਮਾਰ ਸਿਵਲ ਸਰਜਨ।

ਡਾਕਟਰ ਰਾਜ ਕੁਮਾਰ ਸਿਵਲ ਸਰਜਨ ਫ਼ਾਜ਼ਿਲਕਾ ਦੀ ਪ੍ਰਧਾਨਗੀ ਵਿੱਚ ਡਾਕਟਰ ਰੋਹਿਤ ਗੋਇਲ ਸਹਾਇਕ ਸਿਵਲ ਸਰਜਨ ਨੇ ਜਿਲ੍ਹੇ ਦੇ ਮਾਸ ਮੀਡੀਆ ਵਿੰਗ ਦੀ ਮਹੀਨਾਵਾਰ ਮੀਟਿਗ ਕੀਤੀ। ਉਹਨਾਂ ਪੰਜਾਬ ਸਰਕਾਰ ਦੁਆਰਾ ਦਿੱਤੀਆਂ ਜਾ ਰਹੀਆਂ ਸਿਹਤ ਸਕੀਮਾਂ ਅਤੇ ਮਹੀਨਾ ਅਗਸਤ ਵਿੱਚ ਕੀਤੀਆਂ ਜਾਣ ਵਾਲੀਆਂ ਜਾਗਰੂਕਤਾ ਗਤੀਵਿਧੀਆਂ ਸਬੰਧੀ ਵਿਚਾਰ ਵਿਟਾਂਦਰਾ ਕੀਤਾ। ਉਹਨਾਂ ਸਮੂਹ ਬੀ.ਈ.ਈ. ਨੂੰ ਹਦਾਇਤਾਂ ਕੀਤੀਆਂ ਕਿ ਆਪਣੇ ਆਪਣੇ ਏਰੀਏ ਵਿੱਚ ਮੱਛਰਾਂ ਅਤੇ ਦੂਸ਼ਿਤ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।
ਡਾਕਟਰ ਰੋਹਿਤ ਗੋਇਲ ਨੇ ਦੱਸਿਆ ਕਿ ਸਾਡੇ ਸਮਾਜ ਵਿਚ ਮਾਨਸਿਕ ਰੋਗਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਕਾਰਨ ਲੋਕ ਬਿਮਾਰ ਹੋਣ ਦੇ ਨਾਲ ਨਾਲ ਆਤਮ ਹੱਤਿਆਵਾਂ ਵੀ ਵਧ ਰਹੀਆਂ ਹਨ । ਉਨ੍ਹਾਂ ਕਿਹਾ ਕਿ ਮਾਨਸਿਕ ਰੋਗਾਂ ਸਬੰਧੀ ਜਾਣਕਾਰੀ ਦੇਣ ਲਈ ਮਾਨਸਿਕ ਸਿਹਤ ਪ੍ਰੋਗਰਾਮ ਅਧੀਨ ਪੰਜਾਬ ਸਰਕਾਰ ਵਲੋਂ ਟੈਲੀ ਮਾਨਸ ਪੰਜਾਬ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਜਿਸ ਅਧੀਨ ਅਸੀਂ ਟੋਲ ਫਰੀ ਨੰਬਰ 14416 ਤੇ ਕਾਲ ਕਰਕੇ ਆਪਣੇ ਮਾਨਸਿਕ ਰੋਗਾਂ ਬਾਰੇ ਅਤੇ ਇਲਾਜ ਬਾਰੇ ਮੁਫ਼ਤ ਜਾਣਕਾਰੀ ਹਾਸਲ ਕਰ ਸਕਦੇ ਹਾਂ। ਉਹਨਾਂ ਕਿਹਾ ਕਿ ਮਾਨਸਿਕ ਰੋਗਾਂ ਨੂੰ ਛੁਪਾਉਣਾ ਨਹੀ ਚਾਹੀਦਾ ਸਗੋਂ ਇਨ੍ਹਾਂ ਬਾਰੇ ਦੱਸ ਕੇ ਮਾਹਿਰ ਡਾਕਟਰ ਤੋਂ ਇਲਾਜ ਕਰਵਾਉਣਾ ਚਾਹੀਦਾ ਹੈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਹਸਪਤਾਲਾਂ ਵਿੱਚ ਮਾਨਸਿਕ ਰੋਗਾਂ ਦੀਆਂ ਦਵਾਈਆਂ ਮੁਫਤ ਉਪਲਬਧ ਹਨ।ਇਹ ਰੋਗ ਹਰੇਕ ਉਮਰ ਦੇ ਲੋਕਾਂ ਨੂੰ ਹੋ ਸਕਦਾ ਹੈ ਅਤੇ ਇਹ ਬਿਮਾਰੀ ਪੂਰਨ ਤੌਰ ਤੇ ਇਲਾਜਯੋਗ ਹੈ।


ਉਹਨਾਂ ਕਿਹਾ ਕਿ ਉਦਾਸੀ, ਚਿੰਤਾ, ਨੀਂਦ ਨਾ ਆਉਣਾ, ਤਣਾਅ, ਵਹਿਮ ਭਰਮ,ਆਪਣੇ ਆਪ ਨੂੰ ਮਾਰਨ ਦੇ ਵਿਚਾਰ ਆਉਣੇ ਮਾਨਸਿਕ ਰੋਗ ਹੋ ਸਕਦੇ ਹਨ । ਉਹਨਾਂ ਜਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਟੈਲੀਮਾਨਸ ਪੰਜਾਬ ਮੁਹਿੰਮ ਅਧੀਨ 14416 ਟੋਲ ਫਰੀ ਨੰਬਰ ਤੇ ਕਾਲ ਕਰਕੇ ਸ਼ੁਰੂ ਵਿਚ ਹੀ ਇਨ੍ਹਾਂ ਰੋਗਾਂ ਦਾ ਮੁਫਤ ਕਾਊਂਸਲਿੰਗ ਰਾਹੀਂ ਲਾਭ ਉਠਾਉਣ। ਇਸ ਸਮੇਂ ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਣਾ ਅਤੇ ਮਨਬੀਰ ਸਿੰਘ, ਬੀ.ਈ.ਈ. ਦਿਵੇਸ਼ ਕੁਮਾਰ, ਬੀ.ਈ.ਈ. ਹਰਮੀਤ ਸਿੰਘ, ਬੀ.ਈ.ਈ.ਸੁਸੀਲ ਕੁਮਾਰ, ਬੀ.ਈ.ਈ. ਸੁਨੀਲ ਟੰਡਨ ਹਾਜ਼ਰ ਸਨ।

Leave a Reply

Your email address will not be published. Required fields are marked *