“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਘਰ-ਘਰ ਜਾ ਕੇ ਸਾਹਿਤ ਵੰਡਿਆ: ਐੱਸ.ਡੀ.ਐਮ. ਹਰਵੀਰ ਕੌਰ
*ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਬੱਸੀ ਪਠਾਣਾਂ, 27 ਮਾਰਚ : ਯੂੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਬ ਡਵੀਜ਼ਨ, ਬਸੀ ਪਠਾਣਾਂ ਵਿੱਚ ਪੈਂਦੇ ਪਿੰਡ ਨੌਗਾਵਾਂ ਅਤੇ ਮਹਿਮੂਦਪੁਰ ਸੋਢੀਆਂ ਵਿਖੇ ਆਮ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ “ਪਾਵਰ ਹਾਊਸ ਯੁੱਥ ਕਲੱਬ” ਵੱਲੋਂ ਮੁਹੱਈਆ ਕਰਵਾਏ ਸਾਹਿਤ ਨੂੰ ਘਰ-ਘਰ ਵੰਡਿਆ ਗਿਆ ਤਾਂ ਜੋ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕੀਤਾ ਜਾ ਸਕੇ।
ਇਸ ਮੌਕੇ ਐਸ.ਡੀ.ਐਮ., ਬਸੀ ਪਠਾਣਾਂ, ਹਰਵੀਰ ਕੌਰ ਬਰਾੜ ਵੱਲੋਂ ਦੱਸਿਆ ਗਿਆ ਕਿ ਇਸ ਕੰਮ ਲਈ ਸੀਨੀਅਰ ਮੈਡੀਕਲ ਅਫਸਰ, ਪੀ.ਐਚ.ਸੀ. ਨੰਦਪੁਰ ਕਲੌੜ, ਸੀ.ਡੀ.ਪੀ.ਓ. ਬਸੀ ਪਠਾਣਾ, ਬੀ.ਡੀ.ਪੀ.ਓ. ਬਸੀ ਪਠਾਣਾਂ ਅਧੀਨ ਕੰਮ ਕਰ ਰਹੇ ਕਰਮਚਾਰੀਆਂ ਦੀਆਂ ਟੀਮਾਂ ਬਣਾ ਕੇ ਇਸ ਕੰਮ ਨੂੰ ਨੇਪਰੇ ਚਾੜ੍ਹਨ ਲਈ ਡਿਊਟੀ ਲਗਾਈ ਗਈ ਹੈ। ਉਹਨਾਂ ਕਿਹਾ ਕਿ ਜੇਕਰ ਇਸੇ ਤਰ੍ਹਾਂ ਆਮ ਲੋਕ ਇਸ ਮੁਹਿੰਮ ਦਾ ਹਿੱਸਾ ਬਣਨ ਤਾਂ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਤੋਂ ਕੋਈ ਨਹੀਂ ਰੋਕ ਸਕਦਾ।

ਇਸ ਮੁਹਿੰਮ ਵਿੱਚ ਨੌਗਾਵਾਂ ਯੂੱਥ ਕਲੱਬ ਵੱਲੋਂ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ, ਜਿਸ ਵਿਚ ਕਲੱਬ ਦੇ ਮੈਂਬਰਾਂ ਵੱਲੋਂ ਇਸ ਮੁਹਿੰਮ ਦਾ ਹਿੱਸਾ ਬਣਦੇ ਹੋਏ ਖੁਦ ਘਰ-ਘਰ ਜਾ ਕੇ ਲਿਸਟੇਚਰ ਵੰਡਿਆ ਗਿਆ ਅਤੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ।
ਯੂਥ ਕਲੱਬ ਦੇ ਪ੍ਰਧਾਨ ਸ੍ਰ. ਹਰਵਿੰਦਰ ਸਿੰਘ ਵੱਲੋਂ ਦੱਸਿਆ ਗਿਆ ਕਿ ਹਲਕਾ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਵਿੱਚ ਯੂਥ ਕਲੱਬ ਨੌਗਾਵਾਂ ਵੱਲੋਂ ਇਕ ਮਤਾ ਪਾਸ ਕੀਤਾ ਗਿਆ ਹੈ, ਜਿਸ ਵਿੱਚ ਉਨ੍ਹਾਂ ਵੱਲੋਂ ਇਸ ਮਿਸ਼ਨ ਤਹਿਤ ਸਰਕਾਰ ਦਾ ਸਾਥ ਦੇਣ ਦਾ ਪ੍ਰਣ ਲਿਆ ਗਿਆ ਅਤੇ ਹਰ ਤਰ੍ਹਾਂ ਦੀ ਮਦਦ ਕਰਨ ਦਾ ਵਿਸ਼ਵਾਸ ਦਿਵਾਇਆ ਗਿਆ।
ਇਸ ਮੌਕੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਕਲੱਬ ਦੇ ਸਕੱਤਰ ਗੁਰਪ੍ਰੀਤ ਸਿੰਘ ਅਤੇ ਹੋਰ ਮੈਂਬਰ ਹਾਜ਼ਰ ਸਨ।