“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਵੱਡੇ ਪੱਧਰ ‘ਤੇ ਕੀਤਾ ਜਾਵੇਗਾ ਜਾਗਰੂਕ-ਐਸ.ਡੀ.ਐਮ. ਹਰਵੀਰ ਕੌਰ

*ਐਸ.ਡੀ.ਐਮ. ਦਫ਼ਤਰ ਵਿਖੇ ਲੋਕਾਂ ਨੂੰ ਜਾਗਰੂਕ ਕਰਨ ਲਈ ਕਿਤਾਬਾਂ ਦੇਣ ਲਈ ਪ੍ਰੋਗਰਾਮ

ਬੱਸੀ ਪਠਾਣਾਂ, 24 ਮਾਰਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ, ਫ਼ਤਹਿਗੜ੍ਹ ਸਾਹਿਬ ਵੱਲੋਂ ਡਿਪਟੀ ਕਮਿਸ਼ਨਰ, ਡਾ. ਸੋਨਾ ਥਿੰਦ ਦੀ ਸਰਪ੍ਰਸਤੀ ਅਤੇ ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ ਇੰਡੀਆ ਅਤੇ ਪਾਵਰ ਹਾਊਸ ਯੂਥ ਕਲੱਬ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮਾਂ ਸਬੰਧੀ ਨੌਜਵਾਨਾਂ ਅਤੇ ਪਬਲਿਕ ਨੂੰ ਜਾਗਰੂਕ ਕਰਨ ਲਈ ਕਿਤਾਬਾਂ ਦੇਣ ਲਈ ਪ੍ਰੋਗਰਾਮ ਐਸ.ਡੀ.ਐਮ. ਬੱਸੀ ਪਠਾਣਾਂ ਹਰਵੀਰ ਕੌਰ ਦੇ ਦਫ਼ਤਰ ਵਿਖੇ ਕੀਤਾ ਗਿਆ।

ਇਸ ਮੌਕੇ ਐਸ.ਡੀ.ਐਮ. ਬੱਸੀ ਪਠਾਣਾਂ ਹਰਵੀਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਲੋਕਾਂ ਨੂੰ ਅੱਗੇ ਆ ਕੇ ਸਹਿਯੋਗ ਕਰਨਾ ਚਾਹੀਦਾ ਹੈ ਤਾਂ ਹੀ ਅਸੀਂ ਆਪਣੇ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਉਣ ਵਿੱਚ ਸਫ਼ਲ ਹੋ ਸਕਾਂਗੇ।

ਐੱਸ.ਡੀ.ਐਮ. ਨੇ ਕਿਹਾ ਕਿ ਨੌਜਵਾਨਾਂ ਅਤੇ ਪਬਲਿਕ ਨੂੰ ਨਸ਼ਿਆਂ ਵਿਰੁੱਧ ਜ਼ਮੀਨੀ ਪੱਧਰ ‘ਤੇ ਜਾਗਰੂਕ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸਕੂਲਾਂ, ਕਾਲਜਾਂ, ਪਿੰਡਾਂ, ਸ਼ਹਿਰਾਂ, ਕਸਬਿਆਂ ਵਿੱਚ ਜਾ ਕੇ ਪਬਲਿਕ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾਵੇਗਾ।

ਇਸ ਮੌਕੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਵਿਜੇਤਾ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ
ਅਤੇ ਜਤਵਿੰਦਰ ਗਰੇਵਾਲ ਨੇ ਐਸ.ਡੀ.ਐਮ., ਬੱਸੀ ਪਠਾਣਾਂ, ਹਰਵੀਰ ਕੌਰ ਅਤੇ ਮੌਕੇ ‘ਤੇ ਹਾਜ਼ਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਫ਼ਤਹਿਗੜ੍ਹ ਸਾਹਿਬ, ਵਰਿੰਦਰ ਸਿੰਘ ਟਿਵਾਣਾ ਨੂੰ ਭਰੋਸਾ ਦਿਵਾਇਆ ਕਿ ਉਹਨਾਂ ਦੀ ਟੀਮ ਹਮੇਸ਼ਾ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰੇਗੀ। ਉਹਨਾਂ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਮੁਫ਼ਤ ਕਿਤਾਬਾਂ ਵੀ ਵੰਡੀਆਂ ਜਾਣਗੀਆਂ।

ਕੈਪਸਨ: ਐਸ.ਡੀ.ਐਮ. ਬੱਸੀ ਪਠਾਣਾਂ ਹਰਵੀਰ ਕੌਰ ਨੂੰ ਵਰਿੰਦਰ ਸਿੰਘ ਟਿਵਾਣਾ, ਪਰਮਿੰਦਰ ਭਲਵਾਨ ਅਤੇ ਜਤਵਿੰਦਰ ਗਰੇਵਾਲ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮਾਂ ਲਈ ਕਿਤਾਬਾਂ ਭੇਟ ਕਰਦੇ ਹੋਏ।

Leave a Reply

Your email address will not be published. Required fields are marked *