ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਈ ਗਈ ਹੈ, ਇਸ ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣ ਅਤੇ ਪਿੰਡ ਪੱਧਰ ‘ਤੇ ਜਾਗਰੂਕਤਾ ਵਧਾਉਣ ਦੇ ਮਕਸਦ ਤਹਿਤ ਫਾਜ਼ਿਲਕਾ ਫਿਰੋਜ਼ਪੁਰ ਰੋਡ ਤੇ ਸਥਿਤ ਪੈਰਾਡਾਈਜ਼ ਹੋਟਲ ਵਿਖ਼ੇ ਪਿੰਡਾਂ ਦੇ ਪਹਿਰੇਦਾਰ ਦੀ ਮੁਹਿਮ ਵਿੱਚ ਅਹਿਮ ਭੂਮਿਕਾ ਨੂੰ ਦਰਸਾਉਂਦਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ!

ਇਸ ਮੌਕੇ ਬੋਲਦਿਆਂ ਐਸਡੀਐਮ ਫਾਜ਼ਿਲਕਾ ਜੁਗਰਾਜ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਜੰਗ ਹੋਰ ਤੇਜ ਕਰਦੇ ਹੋਏ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਦਾ ਦੂਜਾ ਪੜਾਅ ਸ਼ੁਰੂ ਕਰ ਦਿੱਤਾ ਹੈ ਤੇ ਅੱਜ ਇਸੇ ਮੁਹਿਮ ਤਹਿਤ ਫਾਜ਼ਿਲਕਾ ਦੇ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਲਈ ਵਾਹਨ ਰਵਾਨਾ ਕੀਤੇ ਗਏ ਹਨ। ਜਿਸ ਵਿੱਚ ਨਸ਼ੇ ਖਿਲਾਫ ਜਾਗਰੂਕਤਾ ਦਾ ਮੈਸੇਜ ਚੱਲੇਗਾ ਤੇ ਵਾਹਨ ਵਿੱਚ ਇੱਕ ਡੱਬਾ ਵੀ ਰੱਖਿਆ ਗਿਆ ਹੈ ਜਿੱਥੇ ਕੋਈ ਵੀ ਵਿਅਕਤੀ ਆਪਣਾ ਸੁਝਾਅ ਜਾਂ ਸ਼ਿਕਾਇਤ ਪਾ ਸਕਦਾ ਹੈ। ਜਿਸ ਉਪਰੰਤ ਪ੍ਰਾਪਤ ਸ਼ਿਕਾਇਤ ਜਾਂ ਸੁਝਾਅ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਆਪਣਾ ਸਾਥ ਦਿੱਤਾ ਜਾ ਰਿਹਾ ਹੈ। ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ, ਡਿਫੈਂਸ ਕਮੇਟੀਆਂ ਅਤੇ ਆਮ ਲੋਕ ਨੂੰ ਇਸ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਧੰਨਵਾਦ ਕੀਤਾ ।
ਉਨ੍ਹਾਂ ਅੱਗੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਤਹਿਤ ਵਾਹਨ ਰਵਾਨਾ ਕਰਨ ਦਾ ਮਕਸਦ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਹਰੇਕ ਪਿੰਡ ਅਤੇ ਹਰੇਕ ਗਲੀ ਨੂੰ ਨਸ਼ਾ ਮੁਕਤ ਕਰਨਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਲੀ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਜਿੱਥੇ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਕਰਕੇ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਤੌਰ ਤੇ ਖਾਤਮਾ ਕਰ ਰਹੀ ਹੈ, ਉਥੇ ਹੀ ਨਸ਼ਿਆਂ ਦੀ ਗ੍ਰਿਫ਼ਤ ਵਿਚ ਫਸੇ ਨੌਜਵਾਨਾ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਮੁੜ ਤੋਂ ਆਪਣੇ ਪੈਰਾਂ ਤੇ ਖੜੇ ਵੀ ਕਰ ਰਹੀ ਹੈ, ਤਾਂ ਜੋ ਉਹ ਸਮਾਜ ਵਿਚ ਬਿਹਤਰ ਜਿੰਦਗੀ ਬਤੀਤ ਕਰ ਸਕਣ।
ਇਸ ਮੌਕੇ ਪੁਲਿਸ ਵਿਭਾਗ ਦੇ ਅਧਿਕਾਰੀ, ਆਪ ਆਗੂ ਸਮੇਤ ਮੁਹਿਮ ਨਾਲ ਜੁੜੇ ਮੈਂਬਰ ਵੀ ਮੌਜੂਦ ਸਨ।