ਵਿਜੀਲੈਂਸ ਬਿਊਰੋ ਨੇ ਮਾਰਚ 2022 ਤੋਂ ਮਈ 2026 ਤੱਕ 1055 ਦਰਜ ਮਾਮਲਿਆਂ ਵਿੱਚ 1111 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ

ਵਿਜੀਲੈਂਸ ਬਿਊਰੋ ਨੇ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਅਤੇ ਜ਼ੀਰੋ ਟਾਲਰੈਂਸ ਨੀਤੀ ਦੌਰਾਨ, 16-03-2022 ਤੋਂ 31-05-2026 ਤੱਕ ਕੁੱਲ 1055 ਮਾਮਲੇ ਦਰਜ ਕੀਤੇ ਹਨ ਜਿਨ੍ਹਾਂ ਵਿੱਚ 1111 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਇਸ ਸਮੇਂ ਦੌਰਾਨ ਕੁੱਲ 296 ਵਿਜੀਲੈਂਸ ਪੁੱਛਗਿੱਛ ਦਰਜ ਕੀਤੀਆਂ ਗਈਆਂ ਅਤੇ ਸਮਰੱਥ ਅਦਾਲਤਾਂ ਨੇ 149 ਭ੍ਰਿਸ਼ਟਾਚਾਰ ਮਾਮਲਿਆਂ ਵਿੱਚ 236 ਮੁਲਜ਼ਮਾਂ ਨੂੰ ਦੋਸ਼ੀ ਠਹਿਰਾਇਆ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਸਮੇਂ ਦੌਰਾਨ 503 ਟਰੈਪ ਕੇਸਾਂ ਵਿੱਚ 610 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸੇ ਤਰ੍ਹਾਂ, ਉਪਰੋਕਤ ਸਮੇਂ ਦੌਰਾਨ 521 ਅਪਰਾਧਿਕ ਮਾਮਲਿਆਂ ਵਿੱਚ 485 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 31 ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲਿਆਂ ਵਿੱਚ 16 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਉਨ੍ਹਾਂ ਅੱਗੇ ਦੱਸਿਆ ਕਿ ਉਪਰੋਕਤ ਸਮੇਂ ਦੌਰਾਨ ਆਮਦਨ ਤੋਂ ਵੱਧ ਜਾਇਦਾਦ ਦੇ ਸਬੰਧ ਵਿੱਚ 116 ਵਿਜੀਲੈਂਸ ਪੁੱਛਗਿੱਛ ਦਰਜ ਕੀਤੀਆਂ ਗਈਆਂ ਅਤੇ 180 ਹੋਰ ਵਿਜੀਲੈਂਸ ਪੁੱਛਗਿੱਛ ਵੀ ਦਰਜ ਕੀਤੀਆਂ ਗਈਆਂ।

Leave a Reply

Your email address will not be published. Required fields are marked *