ਵਿਜੀਲੈਂਸ ਬਿਊਰੋ ਨੇ ਪਨਗ੍ਰੇਨ ਦੇ ਮੈਨੇਜਰ ਅਤੇ ਇੰਸਪੈਕਟਰ ਨੂੰ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ

ਚੰਡੀਗੜ੍ਹ

ਪੰਜਾਬ ਵਿਜੀਲੈਂਸ ਬਿਊਰੋ (VB) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪਨਗ੍ਰੇਨ ਦੇ ਮੈਨੇਜਰ ਮਨਪ੍ਰੀਤ ਸਿੰਘ ਅਤੇ ਬਰਨਾਲਾ ਮੰਡੀ ਦੇ ਇੰਸਪੈਕਟਰ/ਇੰਚਾਰਜ ਦਵਿੰਦਰ ਕੌਰ ਨੂੰ 50,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਲੱਖੀ ਕਲੋਨੀ, ਬਰਨਾਲਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਪਨਗਰੇਨ ਦੇ ਮੈਨੇਜਰ ਮਨਪ੍ਰੀਤ ਸਿੰਘ ਅਤੇ ਬਰਨਾਲਾ ਮੰਡੀ ਦੇ ਇੰਸਪੈਕਟਰ/ਇੰਚਾਰਜ ਦਵਿੰਦਰ ਕੌਰ ਨੇ ਉਨ੍ਹਾਂ ਦੇ ਚੌਲ ਸ਼ੈਲਰ ਨੂੰ ਝੋਨੇ ਦੀ ਅਲਾਟਮੈਂਟ ਉਸਦੀ ਸਥਾਪਤ ਸਮਰੱਥਾ ਅਨੁਸਾਰ ਵਧਾਉਣ ਲਈ 50,000 ਰੁਪਏ ਦੀ ਗੈਰ-ਕਾਨੂੰਨੀ ਰਿਸ਼ਵਤ ਦੀ ਮੰਗ ਕੀਤੀ ਸੀ। ਰਿਸ਼ਵਤ ਦੀ ਮੰਗ ਕਰਨ ਸੰਬੰਧੀ ਗੱਲਬਾਤ ਰਿਕਾਰਡ ਕੀਤੀ ਗਈ ਸੀ।

ਗੈਰ-ਕਾਨੂੰਨੀ ਰਿਸ਼ਵਤ ਦਾ ਭੁਗਤਾਨ ਕਰਨ ਲਈ ਤਿਆਰ ਨਾ ਹੋਣ ‘ਤੇ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਬਿਊਰੋ ਨੇ ਦੋਵਾਂ ਮੁਲਜ਼ਮਾਂ ਨੂੰ 50,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। 

Leave a Reply

Your email address will not be published. Required fields are marked *