ਖੁਸ਼ੀ ਫਾਊਂਡੇਸ਼ਨ ਦੀ ਚੇਅਰਪਰਸ਼ਨ ਮੈਡਮ ਖੁਸ਼ਬੂ ਸਾਵਨਸੁੱਖਾ ਸਵਨਾ ਨੇ ਪਿੰਡ ਕੇਰੀਆਂ ਵਿਖੇ ਵਾਲੀਵਾਲ ਟੂਰਨਾਮੈਂਟ ਵਿੱਚ ਸ਼ਿਰਕਤ ਕਰਕੇ ਖਿਡਾਰੀਆਂ ਦੀ ਹੌਂਸਲਾ ਅਫਜਾਈ ਕੀਤੀ ਅਤੇ ਖੇਡਾਂ ਦੀ ਮਹੱਤਤਾਂ ‘ਤੇ ਜ਼ੋਰ ਦਿੱਤਾ।
ਇਸ ਮੌਕੇ ਵਿਧਾਇਕ ਫਾਜ਼ਿਲਕਾ ਦੀ ਧਰਮਪਤਨੀ ਮੈਡਮ ਖੁਸ਼ਬੂ ਸਾਵਨਸੁੱਖਾ ਸਵਨਾ ਨੇ ਕਿਹਾ ਕਿ ਪਿੰਡ ਕੇਰੀਆਂ ਦੇ ਵਿਦੇਸ਼ਾਂ ਵਿੱਚ ਰਹਿ ਰਹੇ ਨੌਜਵਾਨਾਂ ਵੱਲੋਂ ਇਸ ਟੂਰਨਾਮੈਂਟ ਨੂੰ ਕਰਵਾਉਣ ਵਿੱਚ ਆਪਣਾ ਯੋਗਦਾਨ ਦਿੱਤਾ ਗਿਆ ਹੈ ਜੋ ਕਿ ਬਹੁਤ ਹੀ ਵਧੀਆ ਸਲਾਹੁਣਯੋਗ ਕਾਰਜ ਹੈ।ਉਨ੍ਹਾਂ ਇੱਥੇ ਪਹੁੰਚੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਬਹੁਤ ਵਧੀਆਂ ਪਹਿਲਕਦਮੀ ਦੇ ਹੋਰਨਾਂ ਪਿੰਡਾਂ ਵਿੱਚ ਵੀ ਇਹ ਕਾਰਜ ਉਲੀਕੇ ਜਾਣ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਨਸ਼ਿਆਂ ਤੋਂ ਦੂਰ ਰਹਿ ਸਕੇ।

ਉਨ੍ਹਾਂ ਕੇਰੀਆਂ ਪਿੰਡ ਸਮੇਤ ਹੋਰਨਾਂ ਪਿੰਡਾਂ ਦੇ ਪਹੁੰਚੇ ਵਾਸੀਆਂ ਨੂੰ ਵਿਸ਼ਵਾਸ ਦਿਵਾਉਂਦਿਆ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖੇਡਾਂ ਨਾਲ ਨੌਜਵਾਨ ਦੇ ਸਰਵਪੱਖੀ ਵਿਕਾਸ ਕਰਨ ਲਈ ਖੇਡਾਂ ਵਤਨ ਪੰਜਾਬ ਦੀਆਂ ਵੀ ਸ਼ੁਰੂ ਕੀਤੀਆਂ ਸਨ ਤੇ ਪੰਜਾਬ ਸਰਕਾਰ ਖੇਡਾਂ ਦੇ ਨਾਲ ਨਾਲ ਸੂਬ ਦੇ ਸਰਵਪੱਖੀ ਵਿਕਾਸ ਲਈ ਸਿਰਤੋੜ ਯਤਨ ਕਰ ਰਹੀ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਪਿੰਡਾਂ ਦੇ ਹਰ ਵਿਕਾਸ ਦੇ ਕੰਮ ਕੀਤੇ ਜਾਣਗੇ ਤੇ ਪਿੰਡਾਂ ਵਿੱਚ ਖੇਡ ਗ੍ਰਾਊਂਡ ਵੀ ਬਣਾਏ ਜਾ ਰਹੇ ਹਨ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਪੜ੍ਹਾਈ ਤੇ ਸਿੱਖਿਆ ਦੇ ਖੇਤਰ ਵਿੱਚ ਅੱਗੇ ਲੈ ਜਾਣ ਤਾਂ ਜੋ ਬੱਚੇ ਅੱਗੇ ਵਧ ਕੇ ਆਪਣੇ ਮਾਤਾ ਪਿਤਾ ਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ।
