ਐਸਆਈਆਰ ਤਹਿਤ ਫਾਜ਼ਿਲਕਾ ਦੇ ਸਰਕਾਰੀ ਤੇ ਪ੍ਰਾਈਵੇਟ ਬੈਂਕਾਂ ਵਿੱਚ ਜਾ ਕੇ ਵੋਟਰਾਂ ਨੂੰ ਕੀਤਾ ਜਾਗਰੂਕ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੀ ਅਗਵਾਈ ਹੇਠ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਐਸ.ਆਈ.ਆਰ-2026 ਮੁਹਿੰਮ ਨੂੰ ਲੈ ਕੇ ਉਪ ਮੰਡਲ ਮੈਜਿਸਟ੍ਰੇਟ ਸ. ਜੁਗਰਾਜ ਸਿੰਘ ਕਾਹਲੋ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਧਾਨ ਸਭਾ ਹਲਕਾ 80- ਫਾਜ਼ਿਲਕਾ ‘ਚ ਵੋਟਰ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ।

ਇਸ ਐਸਆਈਆਰ ਮੁਹਿੰਮ ਤਹਿਤ ਫਾਜਿਲਕਾ ਸਵੀਪ ਟੀਮ ਦੇ ਨੋਡਲ ਅਫ਼ਸਰ ਸਤਿੰਦਰ ਬੱਤਰਾ ਨੇ ਆਪਣੀ ਟੀਮ ਸਮੇਤ ਸ਼ਹਿਰ ਫਾਜ਼ਿਲਕਾ ਦੇ ਵੱਖ ਵੱਖ ਪ੍ਰਾਈਵੇਟ ਤੇ ਸਰਕਾਰੀ ਬੈਂਕਾਂ ਵਿੱਚ ਜਾ ਕੇ  ਸਟਾਫ਼ ਅਤੇ ਆਮ ਲੋਕਾਂ ਨੂੰ  ਐਸ.ਆਈ.ਆਰ. ਫਾਰਮ ਭਰਨ ਦੀ ਅਪੀਲ ਕੀਤੀ।  ਉਹਨਾਂ ਦੇ ਵੱਖ ਵੱਖ ਪ੍ਰਸ਼ਨਾਂ ਦੇ ਉੱਤਰ ਇਸ ਸਬੰਧ ਵਿੱਚ ਦਿੱਤੇ ਅਤੇ ਐਸ.ਆਈ.ਆਰ.-2026 ਦੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।
ਨੋਡਲ ਅਫ਼ਸਰ ਸਤਿੰਦਰ ਬੱਤਰਾ ਨੇ ਦੱਸਿਆ ਕਿ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓ.) ਵੱਲੋਂ ਹਰ ਘਰ ਜਾ ਕੇ ਵੋਟਰਾਂ ਦੀ ਸਵੈ-ਤਸਦੀਕ ਲਈ ਗਣਨਾ ਫਾਰਮ ਵੰਡੇ ਜਾ ਚੁੱਕੇ ਹਨ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਫਾਰਮ ਵਿੱਚ ਸਹੀ ਜਾਣਕਾਰੀ ਭਰ ਕੇ ਬੀ.ਐਲ.ਓ. ਕੋਲ ਮਿਤੀ 3 ਅਗੱਸਤ 2026 ਸੋਮਵਾਰ ਤੱਕ ਜਮ੍ਹਾਂ ਕਰਵਾਉਣ। ਤਾਂ ਜੋ ਅਪਣੀ ਸਾਫ਼ ਸੁਥਰੀ ਵੋਟਰ ਸੂਚੀ ਤਿਆਰ ਹੋ ਸਕੇ
ਇਸ ਐਸਆਈਆਰ ਅਭਿਆਨ ਦੇ ਪੂਰੇ ਸ਼ਡਿਊਲ ਪ੍ਰੋਗਰਾਮ ਬਾਰੇ ਟੀਮ ਮੈਬਰ ਸੁਰਿੰਦਰ ਸਿੰਘ ਵੱਲੋਂ ਜਾਣਕਾਰੀ ਦਿੱਤੀ ਗਈ।

Leave a Reply

Your email address will not be published. Required fields are marked *