ਜ਼ਿਲ੍ਹੇ ਦੇ ਕੁਲ 86 ਵਾਰਡਾਂ ਵਿੱਚ 189 ਪੋਲਿੰਗ ਬੂਥਾਂ ’ਤੇ ਪੈਣਗੀਆਂ ਵੋਟਾਂ16 ਮਈ ਤੱਕ ਦਾਖਲ ਕੀਤੇ ਜਾ ਸਕਣਗੇ ਨਾਮਜ਼ਦਗੀ ਪੱਤਰ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜਾਰੀ ਚੋਣ ਸ਼ਡਿਊਲ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ ਅਧੀਨ ਆਉਂਦੀ ਨਗਰ ਨਿਗਮ ਅਬੋਹਰ, ਨਗਰ ਕੌਂਸਲ ਫਾਜ਼ਿਲਕਾ ਤੇ ਨਗਰ ਪੰਚਾਇਤ ਅਰਨੀਵਾਲਾ ਦੀਆਂ 26 ਮਈ 2026 ਨੂੰ ਹੋਣ ਵਾਲੀਆਂ ਚੋਣਾਂ ਲਈ ਅੱਜ ਤੀਜੇ ਦਿਨ 45 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ!


ਜ਼ਿਲ੍ਹਾ ਚੋਣ ਅਫ਼ਸਰ ਨੇ ਤੀਜੇ ਦਿਨ ਦਾਖਲ ਹੋਏ ਨਾਮਜ਼ਦਗੀ ਪੱਤਰਾਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਾਜ਼ਿਲਕਾ ਤੋਂ 10 ਅਤੇ ਅਬੋਹਰ 26 ਅਤੇ ਅਰਨੀਵਾਲਾ ਤੋਂ 9 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ! ਉਹਨਾਂ ਦੱਸਿਆ ਕਿ ਫਾਜ਼ਿਲਕਾ ਵਿਖ਼ੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਐਸਡੀਐਮ ਦਫਤਰ ਫਾਜ਼ਿਲਕਾ, ਅਬੋਹਰ ਵਿਖ਼ੇ ਐਸਡੀਐਮ ਦਫਤਰ ਅਬੋਹਰ ਅਤੇ ਅਰਨੀਵਾਲਾ ਵਿਖੇ ਕਮਿਊਨਿਟੀ ਹਾਲ ਅਰਨੀਵਾਲਾ ਕੇਂਦਰ ਬਣਾਏ ਗਏ ਹਨ।
ਉਨ੍ਹਾਂ ਦੱਸਿਆ ਕਿ ਕੱਲ੍ਹ ਮਿਤੀ 16 ਮਈ 2026 ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣਗੇ। 18 ਮਈ 2026 ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ। 19 ਮਈ ਨੂੰ ਉਮੀਦਵਾਰ ਨਾਮਜਦਗੀ ਪੱਤਰ ਵਾਪਸ ਲੈ ਸਕਦੇ ਹਨ। 26 ਮਈ ਨੂੰ ਸਵੇਰੇ 08:00 ਵਜੇ ਤੋਂ ਸ਼ਾਮ 05:00 ਵਜੇ ਤੱਕ ਵੋਟਾਂ ਪੈਣਗੀਆਂ ਅਤੇ 29 ਮਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਕੁੱਲ 86 ਵਾਰਡਾਂ ਵਿੱਚ 189 ਪੋਲਿੰਗ ਬੂਥ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਅਬੋਹਰ ਵਿੱਚ 50 ਵਾਰਡ ਤੇ 120 ਪੋਲਿੰਗ ਬੂਥ, ਨਗਰ ਕੌਂਸਲ ਫਾਜ਼ਿਲਕਾ ਵਿੱਚ 25 ਵਾਰਡ ਤੇ 58 ਪੋਲਿੰਗ ਬੂਥ ਅਤੇ ਨਗਰ ਪੰਚਾਇਤ ਅਰਨੀਵਾਲਾ ਵਿੱਚ 11 ਵਾਰਡ ਤੇ 11 ਪੋਲਿੰਗ ਬੂਥ ਬਣਾਏ ਗਏ ਹਨ।
ਹੋਰ ਜਾਣਕਾਰੀ ਦਿੰਦਿਆ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਵਿੱਚ 1,73,754 ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ ਜਿਨਾਂ ਵਿੱਚੋਂ 91474 ਮਰਦ ਅਤੇ 82272 ਔਰਤਾਂ ਜਦਕਿ 8 ਅਦਰ ਵੋਟਰ ਹਨ।ਉਨ੍ਹਾਂ ਸਾਰੇ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ।

Leave a Reply

Your email address will not be published. Required fields are marked *