ਪੰਜਾਬ ‘ਚ ਅੱਜ ਵੀ ਰਹੇਗਾ ਮੌਸਮ ਸੁਹਾਵਣਾ, 8 ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ

ਅੱਜ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਤੇ ਬਿਜਲੀ ਡਿੱਗਣ ਲਈ ਯੈਲੋ ਅਲਰਟ ਵੀ ਹੈ। ਜਿਸ ਕਾਰਨ ਗਰਮੀ ਤੋਂ ਕੁਝ ਰਾਹਤ ਮਿਲੀ ਹੈ।

ਮੌਸਮ ਵਿਭਾਗ ਦੇ ਅਨੁਸਾਰ, ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਫਾਜ਼ਿਲਕਾ, ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਨਵਾਂਸ਼ਹਿਰ, ਮੋਹਾਲੀ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *